ਪੁਲਸ ਨੇ ਢੁਹਾਈ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ 

0
8
Police destroy illegal property

ਬਨੂੜ/ਰਾਜਪੁਰਾ, 5 ਜੁਲਾਈ 2025 : ਪਟਿਆਲਾ ਪੁਲਸ ਨੇ ਯੁੱਧ ਨਸ਼ਿਆਂ ਵਿਰੁੱਧ (War on drugs) ਮੁਹਿੰਮ ਤਹਿਤ ਇੱਕ ਅਹਿਮ ਕਾਰਵਾਈ ਕਰਦਿਆਂ ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਬਨੂੜ (Banur Police Station) ਵਿਖੇ ਇੱਕ ਨਸ਼ਾ ਤਸਕਰ ਦੀ ਗ਼ੈਰ-ਕਾਨੂੰਨੀ ਜਾਇਦਾਦ ਨੂੰ ਨਗਰ ਕੌਂਸਲ ਵੱਲੋਂ ਜੇ. ਸੀ. ਬੀ. ਮਸ਼ੀਨ ਨਾਲ ਢੁਹਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ।

ਯੁੱਧ ਨਸ਼ਿਆਂ ਵਿਰੁੱਧ ਅਰੰਭੀ ਮੁਹਿੰਮ ਨੂੰ ਹਾਸਲ ਹੋ ਰਹੀ ਹੈ ਲਗਾਤਾਰ ਵੱਡੀ ਸਫਲਤਾ

ਐਸ. ਐਸ. ਪੀ. ਵਰੁਣ ਸ਼ਰਮਾ (S. S. P. Varun Sharma) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਸ ਮੁਖੀ ਗੌਰਵ ਯਾਦਵ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਅਰੰਭੀ ਮੁਹਿੰਮ ਨੂੰ ਲਗਾਤਾਰ ਵੱਡੀ ਸਫਲਤਾ ਹਾਸਲ ਹੋ ਰਹੀ ਹੈ । ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੋ ਭਰਾਵਾਂ ਮੋਹਨ ਸਿੰਘ ਉਰਫ ਮੋਗਲੀ ਤੇ ਸੁਰਜੀਤ ਸਿੰਘ ਵਲੋਂ ਵਾਰਡ ਨੰ. 4 ਮੁਹੱਲਾ ਸੈਣੀਵਾਲਾ ਬਨੂੜ ਜ਼ਿਲ੍ਹਾ ਮੋਹਾਲੀ ਵਿਖੇ ਨਜਾਇਜ ਉਸਾਰੀ ਕੀਤੀ ਗਈ ਸੀ, ਜਿਸ ਨੂੰ ਢਾਹੁਣ ਲਈ ਨਗਰ ਕੌਂਸਲ ਬਨੂੜ ਵੱਲੋਂ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਕੀਤੇ ਹਨ ।

ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਤਾਇਨਾਤ ਕੀਤੀ ਜਾਂਦੀ ਹੈ ਪੁਲਸ ਸੁਰੱਖਿਆ

ਉਨ੍ਹਾਂ ਸਖ਼ਤ ਸੁਨੇਹਾ ਦਿੰਦੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ (Drug trafficker) ਵੱਲੋਂ ਨਜਾਇਜ ਤਰੀਕੇ ਨਾਲ ਉਸਾਰੇ ਗਏ ਇਮਾਰਤੀ ਢਾਂਚੇ ਨੂੰ ਕਿਸੇ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਜਾਂ ਗ੍ਰਾਮ ਪੰਚਾਇਤ ਵੱਲੋਂ ਜਦੋਂ ਢੁਹਾਉਣ ਲਈ ਪੁਲਸ ਕੋਲ ਪਹੁੰਚ ਕੀਤੀ ਜਾਂਦੀ ਹੈ ਤਾਂ ਪੁਲਸ ਸੁਰੱਖਿਆ ਪ੍ਰਦਾਨ ਕਰਨ ਸਮੇਤ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਤਾਇਨਾਤ ਕੀਤੀ ਜਾਂਦੀ ਹੈ । ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਵੀ ਇੱਕ ਨਸ਼ਾ ਤਸਕਰ ਦੁਆਰਾ ਗੈਰ-ਕਾਨੂੰਨੀ ਢੰਗ ਨਾਲ ਕੀਤੇ ਗਏ ਕਬਜ਼ੇ ਹਟਾਉਣ ਦੀ ਕਾਰਵਾਈ ਨਗਰ ਕੌਂਸਲ ਨੇ ਕੀਤੀ ਹੈ ਅਤੇ ਪੁਲਸ ਨੇ ਸੁਰੱਖਿਆ ਪ੍ਰਬੰਧ ਕੀਤੇ ਹਨ ।

ਨਸ਼ਾ ਤਸਕਰਾਂ ਵਿਰੁੱਧ ਦਰਜ ਹਨ ਪੰਜ ਮਾਮਲੇ

ਐਸ. ਐਸ. ਪੀ. ਨੇ ਅੱਗੇ ਦੱਸਿਆ ਕਿ ਇਨ੍ਹਾ ਬਦਨਾਮ ਨਸ਼ਾ ਤਸਕਰਾਂ ਵਿਰੁੱਧ ਰਾਜਪੁਰਾ ਤੇ ਬਨੂੜ ਵਿਖੇ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਪੰਜ ਮਾਮਲੇ ਦਰਜ ਹਨ । ਐਫ. ਆਈ. ਆਰ. ਨੰਬਰ 55 ਮਿਤੀ 7/7/2022 ਅਧੀਨ 21/61/85 ਐਨ. ਡੀ. ਪੀ. ਐਸ. ਐਕਟ ਥਾਣਾ ਬਨੂੜ, ਜਿਸ ਵਿੱਚ 15 ਗ੍ਰਾਮ ਚਿੱਟੇ ਦੀ ਬਰਾਮਦਗੀ ਹੋਈ ਸੀ, 500 ਗੋਲੀਆਂ ਦੀ ਬਰਾਮਦਗੀ ਮਾਮਲੇ ਵਿੱਚ ਐਫ. ਆਈ. ਆਰ. ਨੰਬਰ 116 ਮਿਤੀ 12/9/2023 ਅਧੀਨ ਧਾਰਾ 22/61/85 ਐਨ. ਡੀ. ਪੀ. ਐਸ. ਐਕਟ ਥਾਣਾ ਬਨੂੜ, 15 ਗ੍ਰਾਮ ਚਿੱਟਾ ਬਰਾਮਦ ਹੋਣ ‘ਤੇ ਐਫ.ਆਈ.ਆਰ. ਨੰਬਰ 118 ਮਿਤੀ 20/9/2023 ਅਧੀਨ ਧਾਰਾ 22/61/85 ਐਨ. ਡੀ. ਪੀ. ਐਸ ਐਕਟ ਥਾਣਾ ਬਨੂੜ ਅਤੇ 314 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ‘ਤੇ ਐਫਆਈਆਰ ਨੰਬਰ 18 ਮਿਤੀ 9/2/2025 22.29/61/85 ਐਨ. ਡੀ. ਪੀ. ਐਸ. ਐਕਟ ਅਤੇ 105 111.61(2) ਬੀਐਨਐਸ ਥਾਣਾ ਬਨੂੜ ਵਿਖੇ ਦਰਜ ਕੀਤੇ ਗਏ ਹਨ।

ਨਸ਼ਾ ਤਸਕਰਾਂ ਨੂੰ ਫੜ ਕੇ ਧੱਕਿਆ ਜਾ ਰਿਹਾ ਹੈ ਸਲਾਖਾਂ ਪਿੱਛੇ

ਐਸ. ਐਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੱਥੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ (Breaking the drug supply chain)  ਵਿੱਚ ਸਫਲਤਾ ਪ੍ਰਾਪਤ ਕੀਤੀ ਜਾ ਰਹੀ ਹੈ ਉਥੇ ਹੀ ਨਸ਼ਾ ਤਸਕਰਾਂ ਨੂੰ ਫੜ ਕੇ ਸਲਾਖਾਂ ਪਿੱਛੇ ਧੱਕਿਆ ਜਾ ਰਿਹਾ ਹੈ ਅਤੇ ਨਾਲ ਹੀ ਜਿਹੜੇ ਨਸ਼ਾ ਤਸਕਰਾਂ ਨੇ ਨਸ਼ੇ ਦੇ ਕਾਲੇ ਕਾਰੋਬਾਰ ਨਾਲ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਲਈ ਨਸ਼ਾ ਤਸਕਰੀ ਰਾਹੀਂ ਜਾਇਦਾਦਾਂ ਬਣਾਈਆਂ ਹਨ, ਉਨ੍ਹਾਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਅਤੇ ਪੰਚਾਇਤੀ ਜਾਂ ਸ਼ਾਮਲਾਟ ਜ਼ਮੀਨਾਂ-‘ਤੇ ਨਜਾਇਜ ਉਸਾਰੀਆਂ ਕੀਤੀਆਂ ਗਈਆਂ ਹਨ, ਨੂੰ ਢੁਹਾਇਆ ਜਾ ਰਿਹਾ ਹੈ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਸ ਨੂੰ ਸੇਫ ਪੰਜਾਬ ਹੈਲਪਲਾਈਨ ਚੈਟਬੋਟ 9779100200 ‘ਤੇ ਦਿੱਤੀ ਜਾਵੇ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਐਸ. ਪੀ. ਸਥਾਨਕ ਵੈਭਵ ਚੌਧਰੀ, ਡੀ. ਐਸ. ਪੀ. (ਰਾਜਪੁਰਾ) ਮਨਜੀਤ ਸਿੰਘ ਅਤੇ ਐਸ. ਐਚ. ਓ. ਥਾਣਾ ਬਨੂੜ ਅਰਸ਼ਦੀਪ ਸ਼ਰਮਾ ਤੇ ਹੋਰ ਪੁਲਸ ਅਧਿਕਾਰੀ ਮੌਜੂਦ ਸਨ ।

Read More : ਪਟਿਆਲਾ ਪੁਲਿਸ ਵੱਲੋਂ ਨਵੇਂ ਬੱਸ ਅੱਡੇ ‘ਤੇ ਫਾਇਰਿੰਗ ਕਰਨ ਵਾਲੇ 3 ਦੋਸ਼ੀ ਗ੍ਰਿਫਤਾਰ

LEAVE A REPLY

Please enter your comment!
Please enter your name here