ਪੰਜਾਬ ਕੈਬਨਿਟ ਨੇ ਦਿੱਤੀ ‘ਨਈ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ : ਡਾ. ਬਲਜੀਤ ਕੌਰ

0
24
‘Nai Disha’ scheme

ਚੰਡੀਗੜ੍ਹ 18 ਨਵੰਬਰ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ (Free Sanitary Napkin Distribution Program) ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸਦਾ ਨਾਮ ਹੁਣ ‘ਨਈ ਦਿਸ਼ਾ ਯੋਜਨਾ’ (New Direction Plan’)ਰੱਖਿਆ ਗਿਆ ਹੈ । ਇਸ ਫੈਸਲੇ ਦਾ ਉਦੇਸ਼ ਰਾਜ ਭਰ ਵਿੱਚ ਇੱਕ ਭਰੋਸੇਯੋਗ, ਸੁਚਾਰੂ ਅਤੇ ਸਹਿਜ ਲਾਗੂਕਰਨ ਪ੍ਰਣਾਲੀ ਨੂੰ ਯਕੀਨੀ ਬਣਾਉਣਾ ਹੈ ।

ਆਂਗਣਵਾੜੀ ਕੇਂਦਰਾਂ ਰਾਹੀਂ ਰੋਜ਼ਾਨਾ ਵੰਡੇ ਜਾਣਗੇ ਲੋੜਵੰਦ ਔਰਤਾਂ ਨੂੰ ਹਰ ਮਹੀਨੇ ਨੌਂ ਸੈਨੇਟਰੀ ਨੈਪਕਿਨ

ਪ੍ਰਾਪਤ ਜਾਣਕਾਰੀ ਅਨੁਸਾਰ ਆਂਗਣਵਾੜੀ ਕੇਂਦਰਾਂ ਰਾਹੀਂ ਲੋੜਵੰਦ ਔਰਤਾਂ ਨੂੰ ਹਰ ਮਹੀਨੇ ਨੌਂ ਸੈਨੇਟਰੀ ਨੈਪਕਿਨ (Nine sanitary napkins) ਨਿਯਮਿਤ ਤੌਰ ‘ਤੇ ਵੰਡੇ ਜਾਣਗੇ । ਪ੍ਰਤੀ ਆਂਗਣਵਾੜੀ ਕੇਂਦਰ 50 ਲਾਭਪਾਤਰੀਆਂ ਦੇ ਟੀਚੇ ਦੇ ਆਧਾਰ ‘ਤੇ, ਹਰ ਮਹੀਨੇ ਘੱਟੋ-ਘੱਟ 13,65,700 ਔਰਤਾਂ ਨੂੰ ਕਵਰ ਕਰਨ ਦਾ ਟੀਚਾ ਹੈ। ਪੰਜਾਬ ਕੈਬਨਿਟ ਨੇ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ 53 ਕਰੋੜ ਦੀ ਰਕਮ ਨੂੰ ਮਨਜ਼ੂਰੀ ਦੇ ਦਿੱਤੀ ਹੈ ।

ਯੋਜਨਾ ਦੇ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਦੋ ਸਾਲਾਂ ਬਾਅਦ ਕੀਤੀ ਜਾਵੇਗੀ

ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਨਵੇਂ ਢਾਂਚੇ ਵਿੱਚ ਖਰੀਦ, ਆਵਾਜਾਈ, ਵੰਡ, ਨਿਗਰਾਨੀ ਅਤੇ ਗੁਣਵੱਤਾ ਜਾਂਚ ਨਾਲ ਸਬੰਧਤ ਸਪੱਸ਼ਟ ਅਤੇ ਮਜ਼ਬੂਤ ਨਿਯਮ ਸ਼ਾਮਲ ਹਨ, ਜਿਸਦਾ ਉਦੇਸ਼ ਪਹਿਲਾਂ ਸਾਹਮਣੇ ਆਈਆਂ ਬੇਨਿਯਮੀਆਂ ਨੂੰ ਖਤਮ ਕਰਨਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਜਨਾ ਦੇ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਦੋ ਸਾਲਾਂ ਬਾਅਦ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹੋਰ ਸੁਧਾਰ ਲਈ ਜ਼ਰੂਰੀ ਕਦਮ ਚੁੱਕੇ ਜਾ ਸਕਣ ।

Read More : ਡਾ. ਬਲਜੀਤ ਕੌਰ ਨੇ ਸੌਂਪੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ

LEAVE A REPLY

Please enter your comment!
Please enter your name here