ਪੰਜਾਬ ਕੈਬਨਿਟ ਦੀ ਮੀਟਿੰਗ ਆਯੋਜਿਤ

0
31
Harpal Cheema

ਚੰਡੀਗੜ੍ਹ, 20 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਨੂੰ ਮਨਜ਼ੂਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਵੱਲੋਂ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਅੱਜ ਜਿੱਥੇ ਕੇਂਦਰ ਦੀ `ਧੱਕੇਸ਼ਾਹੀ` ਵਿਰੁੱਧ ਆਵਾਜ਼ ਬੁਲੰਦ (Voice raised against the Centre’s ‘bullying’) ਕੀਤੀ ਹੈ, ਉੱਥੇ ਹੀ ਸੂਬੇ ਦੇ ਵਿਕਾਸ ਅਤੇ ਕਾਰੋਬਾਰੀਆਂ ਲਈ ਕਈ ਅਹਿਮ ਬਦਲਾਅ ਕੀਤੇ ਹਨ ।

30 ਦਸੰਬਰ ਨੂੰ ਸੱਦਿਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ `ਤੇ ਗਰੀਬਾਂ ਦੇ ਹੱਕ ਖੋਹਣ ਦੇ ਦੋਸ਼ ਲਾਉਂਦਿਆਂ ਐਲਾਨ ਕੀਤਾ ਕਿ ਮਨਰੇਗਾ ਦੇ ਮੁੱਦੇ `ਤੇ ਚਰਚਾ ਕਰਨ ਲਈ 30 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ (Special session of Punjab Vidhan Sabha) ਬੁਲਾਇਆ ਗਿਆ ਹੈ ।

ਇਹ ਸੈਸ਼ਨ ਇੱਕ ਦਿਨ ਦਾ ਹੋਵੇਗਾ, ਜਿਸ ਵਿੱਚ ਕੇਂਦਰ ਦੀਆਂ ਨੀਤੀਆਂ ਵਿਰੁੱਧ ਰਣਨੀਤੀ ਬਣਾਈ ਜਾਵੇਗੀ । ਇਸ ਤੋਂ ਇਲਾਵਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਜਲਦੀ ਦੇਣ ਲਈ ਕੈਬਨਿਟ ਨੇ `ਮੇਰਾ ਘਰ ਮੇਰੇ ਨਾਮ` ਸਕੀਮ ਤਹਿਤ ਇਤਰਾਜ਼ ਦਾਇਰ ਕਰਨ ਦਾ ਸਮਾਂ 90 ਦਿਨਾਂ ਤੋਂ ਘਟਾ ਕੇ 30 ਦਿਨ ਕਰ ਦਿੱਤਾ ਹੈ । ਇਸ ਨਾਲ ਸਕੀਮ ਨੂੰ ਲਾਗੂ ਕਰਨ ਵਿੱਚ ਲੱਗਣ ਵਾਲਾ ਸਮਾਂ ਘਟੇਗਾ ਅਤੇ ਲੋਕਾਂ ਨੂੰ ਤੇਜ਼ੀ ਨਾਲ ਲਾਭ ਮਿਲੇਗਾ ।

ਸੂਬੇ ਵਿਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਹਨ ਵੱਡੇ ਬਦਲਾਅ

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਦੀ 30 ਏਕੜ ਜ਼ਮੀਨ ਦੀ ਵਰਤੋਂ ਵਿੱਚ ਫੇਰਬਦਲ ਕੀਤਾ ਗਿਆ ਹੈ । ਪਹਿਲਾਂ ਇਹ ਸਾਰੀ ਜ਼ਮੀਨ ਬੱਸ ਸਟੈਂਡ ਲਈ ਸੀ, ਪਰ ਹੁਣ ਇਸ ਵਿੱਚੋਂ 20 ਕਿੱਲੇ ਜ਼ਮੀਨ ਸ਼ਹਿਰੀ ਵਿਕਾਸ ਲਈ ਵਰਤੀ ਜਾਵੇਗੀ ਅਤੇ ਬਾਕੀ 10 ਏਕੜ ਵਿੱਚ ਆਧੁਨਿਕ ਬੱਸ ਸਟੈਂਡ ਬਣਾਇਆ ਜਾਵੇਗਾ । ਸੂਬੇ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਬਦਲਾਅ ਕੀਤਾ ਗਿਆ ਹੈ । ਹੁਣ ਉਦਯੋਗਪਤੀਆਂ ਲਈ `ਬੈਂਕ ਗਰੰਟੀ` ਦੇ ਨਾਲ-ਨਾਲ `ਕਾਰਪੋਰੇਟ ਗਰੰਟੀ` ਦਾ ਵਿਕਲਪ ਵੀ ਜੋੜਿਆ ਗਿਆ ਹੈ । ਇਸ ਨਾਲ ਨਵੇਂ ਨਿਵੇਸ਼ਕਾਂ ਲਈ ਪੰਜਾਬ ਵਿੱਚ ਕੰਮ ਕਰਨਾ ਹੋਰ ਵੀ ਆਸਾਨ ਹੋ ਜਾਵੇਗਾ ।

Read More : ਵਿੱਤ ਵਿਭਾਗ ਵੱਲੋਂ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਲਈ 71 ਕਰੋੜ ਰੁਪਏ ਜਾਰੀ : ਹਰਪਾਲ ਸਿੰਘ ਚੀਮਾ

LEAVE A REPLY

Please enter your comment!
Please enter your name here