ਪੰਜਾਬ ਵਿੱਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 12.21 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ। ਸੂਬੇ ਵਿੱਚ ਕਈ ਥਾਵਾਂ ਉਤੇ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ – ਪੰਚਕੂਲਾ, ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ ਵਿੱਚ ਝਟਕੇ ਲੱਗੇ ਹਨ। ਫਿਲਹਾਲ ਕਿਸੇ ਵੀ ਤਰਾਂ ਦੇ ਜਾਨੀ- ਮਾਲੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ