ਚੰਡੀਗੜ੍ਹ, 1 ਸਤੰਬਰ 2025 : ਪੰਜਾਬ ਵਿਚ ਪੈਦਾ ਹੋਏ ਮੌਜੂਦਾ ਹੜ੍ਹ ਵਾਲੇ ਹਾਲਾਤਾਂ ਦੇ ਮੱਦੇਨਜ਼ਰ ਬੀਤੇ ਦਿਨੀਂ 3 ਸਤੰਬਰ (September 3) ਤੱਕ ਜਾਰੀ ਕੀਤੇ ਗਏ ਸਕੂਲਾਂ ਨੂੰ ਬੰਦ ਕਰਨ ਦੇ ਹੁਕਮਾਂ ਦੇ ਚਲਦਿਆਂ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ਼ ਕਾਲਜਾਂ ਤੇ ਯੂਨੀਵਰਸਿਟੀਆਂ (Colleges and universities) ਵਿਚ ਵੀ 3 ਸਤੰਬਰ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ ।
ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (njab Education Minister Harjot Singh Bains) ਵਲੋਂ ਸੋਸ਼ਲ ਮੀਡੀਆ ਹੇਂਡਲਰ ਟਵੀਟ ਰਾਹੀਂ ਪੰਜਾਬ ਦੇ ਸਕੂਲਾਂ ਦੇ ਨਾਲ-ਨਾਲ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਵੀ 3 ਸਤੰਬਰ ਤੱਕ ਛੁੱਟੀਆਂ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ । ਉਨ੍ਹਾਂ ਸੋਸ਼ਲ ਮੀਡੀਆ ਹੈਂਡਲਰ ਟਵੀਟ ਰਾਹੀਂ ਲਿਖਿਆ ਹੈ ਕਿ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ (In view of the heavy rain) ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ ।
ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ । ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇ ।
Read More : ਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ
 
			 
		