ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ.

0
26
Harbhajan ETO

ਚੰਡੀਗੜ੍ਹ, 21 ਦਸੰਬਰ 2025 : ਲੋਕ ਨਿਰਮਾਣ ਮੰਤਰੀ (Public Works Minister) ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ `ਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ `ਤੇ ਚੱਲ ਰਿਹਾ ਹੈ ਤੇ ਲਿੰਕ ਸੜਕਾਂ (Link roads) ਸਮੇਤ ਹਰ ਪੱਧਰ `ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ।

ਸਰਕਾਰ ਵਲੋਂ ਲਿੰਕ ਸੜਕਾਂ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਕਾਰਜ ਕੀਤੇ ਗਏ ਹਨ ਸ਼ੁੁਰੂ : ਹਰਭਜਨ ਸਿੰਘ

ਕੈਬਨਿਟ ਮੰਤਰੀ ਇੱਥੇ ਵੱਖ-ਵੱਖ ਯੋਜਨਾਵਾਂ, ਜਿਨ੍ਹਾਂ ਤਹਿਤ ਲੋਕ ਨਿਰਮਾਣ ਵਿਭਾਗ ਵੱਲੋਂ ਇਹ ਕੰਮ ਅਮਲ `ਚ ਲਿਆਂਦੇ ਜਾ ਰਹੇ ਹਨ ਦੀ ਸਮੁੱਚੀ ਪ੍ਰਗਤੀ ਦਾ `ਜਾਇਜ਼ਾ ਲੈਣ ਪਹੁੰਚੇ ਸਨ । ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ `ਚ 1543 ਕਰੋੜ ਰੁਪਏ ਦੀ ਲਾਗਤ ਨਾਲ 10262 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਆਧੁਨਿਕੀਕਰਨ ਦਾ ਕੰਮ ਚੱਲ ਰਿਹਾ ਹੈ । ਇਸ ਤੋਂ ਇਲਾਵਾ ਸਰਕਾਰ ਵੱਲੋਂ ਲਿੰਕ ਸੜਕਾਂ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਕਾਰਜ ਵੀ ਸ਼ੁਰੂ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ 2,920 ਕਰੋੜ ਰੁਪਏ ਦੀ ਲਾਗਤ ਨਾਲ 7,767 ਕਿਲੋਮੀਟਰ ਲਿੰਕ ਸੜਕਾਂ `ਤੇ ਕੰਮ ਕੀਤਾ ਜਾ ਰਿਹਾ ਹੈ ।

Read More : ਹਰਭਜਨ ਸਿੰਘ ਈ.ਟੀ.ਓ. ਵੱਲੋਂ ‘ਰਾਸ਼ਟਰੀ ਇੰਜੀਨੀਅਰਜ਼ ਦਿਵਸ’ ਮੌਕੇ ਇੰਜੀਨੀਅਰਜ਼ ਨੂੰ ਵਧਾਈ

LEAVE A REPLY

Please enter your comment!
Please enter your name here