ਵੱਖ-ਵੱਖ ਵਰਗਾਂ ਲਈ ਪੰਜਾਬ ਸਰਕਾਰ ਨੇ ਕੀਤੇ ਕਰੋੜਾਂ ਰੁਪਏ ਜਾਰੀ

0
32
Cabinet Minister

ਚੰਡੀਗੜ੍ਹ, 18 ਅਗਸਤ 2026 : ਪੰਜਾਬ ਸਰਕਾਰ (Punjab Government) ਵਲੋਂ ਵੱਖ-ਵੱਖ ਵਰਗਾਂ ਦੀ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਤੀ ਸਾਲ 2026-27 ਦੌਰਾਨ ਕਰੋੜਾਂ ਰੁਪਏ ਜਾਰੀ ਕੀਤੇ ਗਏ ਹਨ ।

ਕਿੰਨੇ ਕਰੋੜ ਜਾਰੀ ਕੀਤੇ ਗਏ ਹਨ

ਮਿਲੀ ਜਾਣਕਾਰੀ ਅਨਸਾਰ ਪੰਜਾਬ ਸਰਕਾਰ ਵਲੋਂ ਜੋ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਕਰੋੜਾਂ ਰੁਪਏ ਜਾਰੀ ਕੀਤੇ ਗਏ ਹਨ ਉਹ 1,583 ਕਰੋੜ ਰੁਪਏ ਹੈ । ਇਸ ਨਾਲ ਲੱਖਾਂ ਲੋੜਵੰਦ ਪਰਿਵਾਰਾਂ ਨੂੰ ਸਿੱਧੀ ਵਿੱਤੀ ਸਹਾਇਤਾ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲ ਰਹੀ ਹੈ ।

ਭਲਾਈ ਸਕੀਮ ਤਹਿਤ ਕਿੰਨੇ ਦਾ ਰੱਖਿਆ ਗਿਆ ਹੈ ਬਜਟ

ਪ੍ਰਾਪਤ ਸੂਚਨਾ ਮੁਤਾਬਕ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਲਈ ਇਸ ਸਾਲ 6,131.91 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਦਾ ਲਾਭ ਸੂਬੇ ਦੇ ਕਰੀਬ 36 ਲੱਖ ਲਾਭਪਾਤਰੀਆਂ ਨੂੰ ਮਿਲ ਰਿਹਾ ਹੈ । ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣ ‘ਤੇ ਹੈ ਕਿ ਸਹਾਇਤਾ ਰਾਸ਼ੀ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਯੋਗ ਲਾਭਪਾਤਰੀਆਂ ਤੱਕ ਪਹੁੰਚੇ ।

ਕੈਬਨਿਟ ਮੰਤਰੀ (Cabinet Minister) ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਰਕਮ ਵਿੱਚੋਂ 1,048 ਕਰੋੜ ਰੁਪਏ ਤੋਂ ਵੱਧ ਬੁਢਾਪਾ ਪੈਨਸ਼ਨ ਸਕੀਮ (Old age pension scheme) ਤਹਿਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜੇ ਗਏ ਹਨ । ਇਸ ਤੋਂ ਇਲਾਵਾ ਵਿਧਵਾਵਾਂ, ਬੇਸਹਾਰਾ ਔਰਤਾਂ , ਅਨਾਥ ਅਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਵਾਸਤੇ 535 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਗਈ ਹੈ ।

ਵਿੱਤ ਸਹਾਇਤਾ ਲੋੜਵੰਦ ਵਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਨਾਲ ਜੁੜੀ ਵਚਨਬੱਧਤਾ ਹੈ

ਸਮਾਜਿਕ ਸੁਰੱਖਿਆ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਲੋੜਵੰਦ ਵਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਨਾਲ ਜੁੜੀ ਵਚਨਬੱਧਤਾ ਹੈ । ਇਸੇ ਮਕਸਦ ਨਾਲ ਭਲਾਈ ਸਕੀਮਾਂ ਦੇ ਲਾਭ ਵੰਡਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ ਤਾਂ ਜੋ ਹਰ ਯੋਗ ਵਿਅਕਤੀ ਤੱਕ ਮਦਦ ਬਿਨਾਂ ਕਿਸੇ ਦੇਰੀ ਦੇ ਪਹੁੰਚ ਸਕੇ । ਇਹ ਕਦਮ ਸੂਬੇ ਵਿੱਚ ਸਮਾਜਿਕ ਸੁਰੱਖਿਆ ਦੇ ਘੇਰੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਅਹਿਮ ਯੋਗਦਾਨ ਪਾ ਰਿਹਾ ਹੈ ।

LEAVE A REPLY

Please enter your comment!
Please enter your name here