ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ ਡਾ. ਬਲਜੀਤ ਕੌਰ

0
19
Dr. Baljit Kaur

ਚੰਡੀਗੜ੍ਹ, 20 ਨਵੰਬਰ 2025 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ (Empowerment) ਲਈ ਨਿਰੰਤਰ ਯਤਨ ਕਰ ਰਹੀ ਹੈ । ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ ।

ਸੂਬੇ ਵਿੱਚ 5 ਨਵੇਂ ਵਰਕਿੰਗ ਵੂਮੈਨ ਹੋਸਟਲ ਬਣ ਰਹੇ ਡਾ. ਬਲਜੀਤ ਕੌਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ 5 ਵਰਕਿੰਗ ਵੂਮੈਨ ਹੋਸਟਲ (5 Working Women’s Hostel) ਬਣਾਏ ਜਾ ਰਹੇ ਹਨ, ਜੋ ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸਥਾਪਿਤ ਹੋਣਗੇ । ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ 3, ਜਦਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਇੱਕ-ਇੱਕ ਹੋਸਟਲ ਬਣੇਗਾ।

ਪ੍ਰੋਜੈਕਟ ਨਾਲ ਮਿਲੇਗਾ ਹਜ਼ਾਰਾਂ ਵਰਕਿੰਗ ਵੂਮੈਨ ਨੂੰ ਸਿੱਧਾ ਲਾਭ

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਔਰਤਾਂ ਲਈ ਸੁਰੱਖਿਅਤ (Safe for women in the state), ਸਸਤਾ ਅਤੇ ਆਧੁਨਿਕ ਰਿਹਾਇਸ਼ੀ ਵਿਕਲਪ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ, ਜਿਸ ਨਾਲ ਹਜ਼ਾਰਾਂ ਵਰਕਿੰਗ ਵੂਮੈਨ ਨੂੰ ਸਿੱਧਾ ਲਾਭ ਮਿਲੇਗਾ ।ਉਨ੍ਹਾਂ ਅੱਗੇ ਦੱਸਿਆ ਕਿ ਇਹ ਹੋਸਟਲ ਸਿਰਫ਼ ਰਿਹਾਇਸ਼ ਤੱਕ ਸੀਮਿਤ ਨਹੀਂ ਹੋਣਗੇ, ਸਗੋਂ ਇਨ੍ਹਾਂ ਵਿੱਚ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ, ਬੁਨਿਆਦੀ ਅਤੇ ਆਧੁਨਿਕ ਸੁਵਿਧਾਵਾਂ ਵੀ ਹੋਵੇਗੀ, ਤਾਂ ਜੋ ਮਹਿਲਾਵਾਂ ਲਈ ਇਹ ਸਫ਼ਰ ਹੋਰ ਵੀ ਸੁਖਾਲਾ ਬਣੇ ।

ਨਿਰਮਾਣ ਕਾਰਜ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਅਤੇ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਦਿੱਤੇ ਨਿਰਦੇਸ਼ ਡਾ. ਬਲਜੀਤ ਕੌਰ

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਹਿਲਾਵਾਂ ਨੂੰ ਸਸ਼ਕਤ ਕਰਨ ਲਈ ਪੰਜਾਬ ਸਰਕਾਰ (Punjab Government) ਵੱਲੋਂ ਕਈ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਹਨ ਤਾਂ ਜੋ ਔਰਤਾਂ ਨੂੰ ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਭਾਗੀਦਾਰੀ ਰਾਹੀਂ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਵਰਕਿੰਗ ਵੂਮੈਨ ਹੋਸਟਲਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਅਤੇ ਉੱਚ ਪੱਧਰੀ ਗੁਣਵੱਤਾ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ, ਤਾਂ ਜੋ ਇਹ ਸਹੂਲਤ ਜਲਦ ਤੋਂ ਜਲਦ ਮਹਿਲਾਵਾਂ ਲਈ ਉਪਲਬਧ ਹੋ ਸਕੇ ।

Read More : ਪੰਜਾਬ ਕੈਬਨਿਟ ਨੇ ਦਿੱਤੀ ‘ਨਈ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ : ਡਾ. ਬਲਜੀਤ ਕੌਰ

LEAVE A REPLY

Please enter your comment!
Please enter your name here