ਪੰਜਾਬ ਨੂੰ ਦੁਨੀਆ ਭਰ ‘ਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ : ਸੀ. ਐਮ.

0
23
Bhagwant Mann

ਚੰਡੀਗੜ੍ਹ, 11 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਜਾਪਾਨ ਅਤੇ ਦੱਖਣੀ ਕੋਰੀਆ (Japan and South Korea) ਦੇ ਦੌਰਿਆਂ ਦੇ ਆਪਣੇ ਤਜਰਬੇ ਸਾਂਝੇ ਕੀਤੇ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਦੁਨੀਆ ਭਰ (Punjab around the world) ‘ਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ । ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਪੰਜਾਬ ‘ਚ ਨਿਵੇਸ਼ ਨੂੰ ਉਤਸ਼ਾਹਤ ਕਰਨਾ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨਾ ਹੈ ।

ਬੈਂਕ ਨੇ ਪੰਜਾਬ ਨਿਵੇਸ਼ ਸੰਮੇਲਨ ਦੇ ਸੱਦੇ ਦਾ ਵੀ ਸਵਾਗਤ ਕੀਤਾ ਹੈ

ਮੁੱਖ ਮੰਤਰੀ ਮਾਨ (Chief Minister Hon) ਨੇ ਕਿਹਾ ਕਿ ਜਾਪਾਨ ਬੈਂਕ ਫਾਰ ਇੰਟਰਨੈਸ਼ਨਲ ਕੋਆਪਰੇਸ਼ਨ (ਜੇ. ਬੀ. ਆਈ. ਸੀ.) ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਓਗਾਵਾ ਕਾਜੂਨੋਰੀ ਨੇ ਪੰਜਾਬ ਦੇ ਉਦਯੋਗਿਕ ਅਤੇ ਸਾਫ਼-ਸੁਥਰੀ ਊਰਜਾ ਦੇ ਪ੍ਰਾਜੈਕਟ ਦੀਆਂ ਸੰਭਾਵਨਾਵਾਂ ਤਲਾਸ਼ਣ ‘ਚ ਰੁਚੀ ਦਿਖਾਈ। ਜਾਪਾਨੀ ਕੰਪਨੀ ਰਾਹੀਂ ਸੰਭਾਵੀ ਵਿੱਤੀ ਮੌਕਿਆਂ ਬਾਰੇ ਤਕਨੀਕੀ ਵਿਚਾਰ-ਵਟਾਂਦਰਾ ਜਾਰੀ ਰੱਖਣ ਲਈ ਸਹਿਮਤ ਹੋਏ ਹਨ । ਭਗਵੰਤ ਮਾਨ ਨੇ ਕਿਹਾ ਕਿ ਬੈਂਕ ਨੇ ਪੰਜਾਬ ਨਿਵੇਸ਼ ਸੰਮੇਲਨ ਦੇ ਸੱਦੇ ਦਾ ਵੀ ਸਵਾਗਤ ਕੀਤਾ ਹੈ।

ਵੱਖ-ਵੱਖ ਗਰੁੱਪਾਂ ਨੇ ਕੀਤੀ ਪੰਜਾਬ ਵਿਚ ਨਿਵੇਸ਼ ਸਬੰਧੀ ਗੱਲਬਾਤ

ਮੁੱਖ ਮੰਤਰੀ ਨੇ ਕਿਹਾ ਕਿ ਆਈਸਨ ਇੰਡਸਟਰੀ ਕੰਪਨੀ ਲਿਮਟਿਡ (son Industry Company Limited) ਦੇ ਸੀ. ਈ. ਓ. ਅਤੇ ਈ. ਵੀ. ਪੀ. ਟੋਮੋਨੋਰੀ ਕਾਈ ਅਤੇ ਟੋਰੂ ਨਕਾਨੇ ਨੇ ਭਵਿੱਖ ਦੇ ਨਿਰਮਾਣ ਜਾਂ ਖੋਜ ਅਤੇ ਵਿਕਾਸ ਮੌਕਿਆਂ ਲਈ ਪੰਜਾਬ ਦੀਆਂ ਸੰਭਾਵਨਾਵਾਂ ਪ੍ਰਤੀ ਦਿਲਚਸਪੀ ਦਿਖਾਈ । ਉਨ੍ਹਾਂ ਕਿਹਾ ਕਿ ਯਾਮਹਾ ਮੋਟਰ ਕੰਪਨੀ ਲਿਮਟਿਡ ਦੇ ਗਲੋਬਲ ਰਣਨੀਤੀ ਪ੍ਰਬੰਧਕ ਅਤੇ ਉਤਪਾਦ ਯੋਜਨਾ ਸਮੂਹ, ਤਨਾਕਾ ਹਿਰੋਕੀ ਅਤੇ ਸੁਜ਼ੂਕੀ ਮਾਰੀ ਨੇ ਇਲੈਕਟ੍ਰਿਕ ਵਹੀਕਲਜ਼, ਖੋਜ ਅਤੇ ਵਿਕਾਸ ਸਹਿਯੋਗ ਅਤੇ ਹੁਨਰ ਵਿਕਾਸ ਪਹਿਲਕਦਮੀਆਂ ‘ਚ ਨਿਵੇਸ਼ ਬਾਰੇ ਗੱਲਬਾਤ ਕੀਤੀ ।

ਜੇ. ਆਈ. ਸੀ. ਏ. ਨੇ ਦਿਖਾਈ ਹੈ ਫਸਲੀ ਵਿਭਿੰਨਤਾ ਵਿਚ ਪੰਜਾਬ ਦੀਆਂ ਵਿਕਾਸ ਪਹਿਲਕਦਮੀਆਂ ਦਾ ਸਮਰਥਨ ਕਰਨ ਵਿਚ ਦਿਲਚਸਪੀ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੌਂਡਾ ਮੋਟਰ ਕੰਪਨੀ ਲਿਮਟਿਡ ਨਾਲ ਬੈਠਕ ਦੌਰਾਨ ਡਿਪਾਰਟਮੈਂਟ ਮੈਨੇਜਰ ਤਤਸੁਆ ਨਾਕਾਮੁਰਾ ਅਤੇ ਆਈ. ਟੀ. ਓ. ਕਿਓਸ਼ੀ ਨੇ ਪੰਜਾਬ ਵਿਚ ਭਾਰਤੀ ਭਾਈਵਾਲਾਂ ਰਾਹੀਂ ਕੰਪੋਨੈਂਟ ਨਿਰਮਾਣ ਦੀਆਂ ਸੰਭਾਵਨਾਵਾਂ ਤਲਾਸ਼ਣ ਦੀ ਗੱਲ ਕਹੀ ਹੈ । ਉਨ੍ਹਾਂ ਕਿਹਾ ਕਿ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ (Japan International Cooperation) ਏਜੰਸੀ (ਜੇ. ਆਈ. ਸੀ. ਏ.) ਦੇ ਦੱਖਣੀ ਏਸ਼ੀਆ ਵਿਭਾਗ ਦੇ ਡਾਇਰੈਕਟਰ ਜਨਰਲ ਯਾਮਾਦਾ ਤਤਸੁਆ ਨੇ ਤਕਨੀਕੀ ਸਹਿਯੋਗ ਅਤੇ ਸਮਰੱਥਾ-ਨਿਰਮਾਣ ਪ੍ਰੋਗਰਾਮਾਂ ਖ਼ਾਸ ਕਰ ਕੇ ਫਸਲੀ ਵਿਭਿੰਨਤਾ ‘ਚ ਪੰਜਾਬ ਦੀਆਂ ਵਿਕਾਸ ਪਹਿਲਕਦਮੀਆਂ ਦਾ ਸਮਰਥਨ ਕਰਨ ‘ਚ ਦਿਲਚਸਪੀ ਦਿਖਾਈ ਹੈ । ਭਗਵੰਤ ਮਾਨ ਨੇ ਕਿਹਾ ਕਿ ਟੋਰੇ ਇੰਡਸਟਰੀਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਹਾਜੀਮੇ ਇਸ਼ੀ ਨੇ ਪੰਜਾਬ ਦੇ ਆਟੋ ਅਤੇ ਏਅਰੋਸਪੇਸ ਸੈਕਟਰਾਂ ਲਈ ਤਕਨੀਕੀ ਅਤੇ ਟੈਕਸਟਾਈਲ ਖ਼ੇਤਰ ‘ਚ ਦਿਲਚਸਪੀ ਦਿਖਾਈ । ਪਾਰਲੀਮੈਂਟਰੀ ਵਾਈਸ ਮਨਿਸਟਰ ਇਕਾਨਮੀ, ਟਰੇਡ ਤੇ ਇੰਡਸਟਰੀ ਕੋਮੋਰੀ ਤਾਕੂਓ ਨੇ ਜਾਪਾਨੀ ਫਰਮਾਂ ਨੂੰ ਇਨਵੈਸਟ ਪੰਜਾਬ ਨਾਲ ਜੋੜਨ ਲਈ ਤਾਲਮੇਲ ਜਾਰੀ ਰੱਖਣ `ਤੇ ਸਹਿਮਤੀ ਪ੍ਰਗਟਾਈ ।

ਜਾਪਾਨ ਫੇਰੀ ਦੇ ਦੂਜੇ ਦਿਨ ਦੀ ਸ਼ੁਰੂਆਤ ਐਨ. ਈ. ਸੀ. ਕਾਰਪੋਰੇਸ਼ਨ ਨਾਲ ਬੈਠਕ ਨਾਲ ਹੋਈ

ਉਨ੍ਹਾਂ ਕਿਹਾ ਕਿ ਫੁਜਿਤਸੂ ਲਿਮਟਿਡ ਦੇ ਤਕਨਾਲੋਜੀ ਵਪਾਰ ਪ੍ਰਬੰਧਨ ਯੂਨਿਟ ਦੇ ਮੁਖੀ ਜੁੰਗੋ ਓਕਾਈ ਨੇ ਡਿਜੀਟਲ ਗਵਰਨੈਂਸ ਸਾਲਿਊਸ਼ਨਜ਼ ਵਿੱਚ ਦਿਲਚਸਪੀ ਦਿਖਾਈ ਅਤੇ ਭਰੋਸਾ ਦਿੱਤਾ ਕਿ ਉਹ ਭਾਰਤ ‘ਚ ਭਵਿੱਖ ਦੇ ਪ੍ਰਾਜੈਕਟਾਂ ਲਈ ਮੋਹਾਲੀ ਦੀ ਚੋਣ ਕਰਨਗੇ । ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਜਾਪਾਨ ਫੇਰੀ ਦੇ ਦੂਜੇ ਦਿਨ ਦੀ ਸ਼ੁਰੂਆਤ ਐਨ. ਈ. ਸੀ. ਕਾਰਪੋਰੇਸ਼ਨ ਨਾਲ ਬੈਠਕ ਨਾਲ ਹੋਈ । ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਹਿਯੋਗ ਵਪਾਰ ਵਿਭਾਗ (International Cooperation Trade Department) ਦੇ ਡਾਇਰੈਕਟਰ ਮਕੋਟੋ ਨੋਡਾ ਅਤੇ ਮੈਨੇਜਰ ਮਿਹੋ ਹਾਰਾ ਨੇ ਪੰਜਾਬ ਦੀਆਂ ਡਿਜੀਟਲ ਪਹਿਲਕਦਮੀਆਂ ਅਤੇ ਉਦਯੋਗਿਕ ਆਟੋਮੇਸ਼ਨ ਮੌਕਿਆਂ ‘ਚ ਦਿਲਚਸਪੀ ਦਿਖਾਈ ਅਤੇ ਕੰਪਨੀ ਸਹਿਯੋਗ ਲਈ ਪੰਜਾਬ ਦੇ ਆਈ.ਟੀ. ਈਕੋ-ਸਿਸਟਮ ਦਾ ਮੁਲਾਂਕਣ ਕਰਨ ਲਈ ਸਹਿਮਤ ਹੋਈ ।

ਵੱਖ-ਵੱਖ ਗਰੁੱਪਾਂ ਨੇ ਕੀਤੇ ਆਪੋ-ਆਪਣੇ ਵਿਚਾਰ ਸਾਂਝੇ

ਮੁੱਖ ਮੰਤਰੀ ਨੇ ਕਿਹਾ ਕਿ ਬਾਅਦ ‘ਚ ਦਿਨ ‘ਚ 250 ਤੋਂ ਵੱਧ ਭਾਗੀਦਾਰਾਂ, ਜਿਨ੍ਹਾਂ ‘ਚ ਜਾਪਾਨੀ ਉਦਯੋਗ ਅਤੇ ਵਪਾਰਕ ਸੰਸਥਾਵਾਂ ਦੇ ਸੀਨੀਅਰ ਪ੍ਰਤੀਨਿਧ ਸ਼ਾਮਲ ਸਨ, ਨੇ ਟੋਕੀਓ ਰੋਡ ਸ਼ੋਅ ‘ਚ ਸ਼ਿਰਕਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਹੀਰੋ ਮੋਟੋਕਾਰਪ (ਸੁਮਿਤੋਮੋ ਅਤੇ ਕਿਰੀਯੂ ਕਾਰਪੋਰੇਸ਼ਨ), ਵਰਧਮਾਨ ਸਪੈਸ਼ਲ ਸਟੀਲਜ਼ (ਆਈਚੀ ਸਟੀਲ) ਅਤੇ ਐਕਸਐਲ ਸਕਾਊਟ ਦੁਆਰਾ ਸਾਂਝੇ ਕੀਤੇ ਤਜਰਬਿਆਂ ਨੇ ਪੰਜਾਬ ਵਿਚ ਸਫ਼ਲ ਸਾਂਝੇਦਾਰੀ ਦੀ ਮਿਸਾਲ ਪੇਸ਼ ਕੀਤੀ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਟੋਪਨ ਅਤੇ ਇਨਵੈਸਟ ਪੰਜਾਬ ਦਰਮਿਆਨ ਉਦਯੋਗ ਦੀਆਂ ਜ਼ਰੂਰਤਾਂ ਦੇ ਮੁਤਾਬਕ ‘ਸਕਿੱਲਿੰਗ ਐਕਸੀਲੈਂਸ ਸੈਂਟਰ’ ਵਿਕਸਤ ਕਰਨ ਲਈ ਸਮਝੌਤਾ ਸਹੀਬੰਦ ਕੀਤਾ ।

ਤੀਜੇ ਦਿਨ ਆਈਚੀ ਸਟੀਲ ਦੇ ਮੁੱਖ ਦਫਤਰ ਵਿਖੇ ਮੀਟਿੰਗ ਹੋਈ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਤੀਜੇ ਦਿਨ ਆਈਚੀ ਸਟੀਲ ਦੇ ਮੁੱਖ ਦਫਤਰ ਵਿਖੇ ਮੀਟਿੰਗ ਹੋਈ ਜਿਸ ਵਿਚ ਚੇਅਰਮੈਨ ਫੁਜੀਓਕਾ ਤਾਕਾਹਿਰੋ ਅਤੇ ਪ੍ਰਧਾਨ ਇਟੋ ਤੋਸ਼ੀਓ ਨੇ ਸੰਮੇਲਨ ਦੇ ਸੱਦੇ ਦਾ ਸਵਾਗਤ ਕੀਤਾ ਕਰਦਿਆਂ ਮਜ਼ਬੂਤ ਰਿਸ਼ਤਿਆਂ ਅਤੇ ਵਿਆਪਕ ਨਿਵੇਸ਼ ‘ਚ ਦਿਲਚਸਪੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਆਈਚੀ ਸਟੀਲ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਨੇ ਪੰਜਾਬ ‘ਚ ਨਿਵੇਸ਼ ਕਾਰਜਾਂ ਦਾ ਸਾਂਝੇ ਤੌਰ ‘ਤੇ ਅਧਿਐਨ ਕਰਨ ਲਈ ਸਮਝੌਤਾ ਸਹੀਬੰਦ ਕੀਤਾ, ਜਿਸ ‘ਚ 500 ਕਰੋੜ ਰੁਪਏ ਦੇ ਨਿਵੇਸ਼ ਲਈ ਮੁਲਾਂਕਣ ਕਰਨਾ ਸ਼ਾਮਲ ਹੈ ।

ਖੇਤੀਬਾੜੀ-ਤਕਨੀਕ ਅਤੇ ਸਹਾਇਕ ਖੇਤਰਾਂ ਵਿਚ ਵਿਸਥਾਰ ਲਈ ਕੀਤੀਆਂ ਪ੍ਰਗਤੀਸ਼ੀਲ ਯੋਜਨਾਵਾਂ ਸਾਂਝੀਆਂ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਯਾਨਮਾਰ ਹੋਲਡਿੰਗਜ਼ ਕੰਪਨੀ ਲਿਮਟਿਡ ਨਾਲ ਮੀਟਿੰਗ ਦੌਰਾਨ ਸੀ. ਓ. ਓ. ਤੇਤਸੁਆ ਯਾਮੋਟੋ, ਪ੍ਰਧਾਨ ਕੇਮਲ ਸ਼ੋਸ਼ੀ ਅਤੇ ਸੀ. ਐਮ. ਡੀ. ਵਰੁਣ ਖੰਨਾ ਨੇ ਸੋਨਾਲੀਕਾ ਨਾਲ ਸਾਂਝੇਦਾਰੀ ਅਤੇ ਕਲਾਸ ਪਲਾਂਟ ਪ੍ਰਾਪਤੀ ਦਾ ਹਵਾਲਾ ਦਿੰਦੇ ਹੋਏ ਪੰਜਾਬ ‘ਚ ਸਕਾਰਾਤਮਕ ਤਜਰਬੇ ਦਾ ਵਿਸ਼ੇਸ਼ ਤੌਰ ’ਤੇ ਵਰਨਣ ਕੀਤਾ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੇਤੀਬਾੜੀ-ਤਕਨੀਕ ਅਤੇ ਸਹਾਇਕ ਖੇਤਰਾਂ ‘ਚ ਵਿਸਥਾਰ ਲਈ ਪ੍ਰਗਤੀਸ਼ੀਲ ਯੋਜਨਾਵਾਂ ਵੀ ਸਾਂਝੀਆਂ ਕੀਤੀਆਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਾਪਾਨ ਦੌਰੇ ਦੇ ਆਖਰੀ ਦਿਨ ਉਹ ਓਸਾਕਾ ‘ਚ ਏਅਰ ਵਾਟਰ ਇੰਕ. ਦੇ ਨੁਮਾਇੰਦਿਆਂ ਨਾਲ ਮਿਲੇ ਸਨ, ਜਿਸ ਦੌਰਾਨ ਭਾਰਤ ਅਤੇ ਏਸ਼ੀਆ ਡਿਵੀਜ਼ਨ ਦੇ ਮੁਖੀ ਕੇਨ ਸਿਮਿਜ਼ੂ ਅਤੇ ਨਾਓਕੀ ਓਈ ਨੇ ਬਾਇਓ-ਮੀਥੇਨ ਅਤੇ ਵਿਸ਼ੇਸ਼ ਗੈਸਾਂ ‘ਚ ਮੌਕਿਆਂ ਨੂੰ ਸਵੀਕਾਰ ਕਰਦੇ ਹੋਏ ਪੰਜਾਬ ਦੇ ਸਾਫ਼ ਊਰਜਾ ਅਤੇ ਉਦਯੋਗਿਕ ਕਲੱਸਟਰਾਂ ‘ਚ ਦਿਲਚਸਪੀ ਦਿਖਾਈ ।

ਟਿਕਾਊ ਊਰਜਾ ਅਤੇ ਪਾਣੀ ਸੋਧਣ ਦੇ ਹੱਲ ਸਮੇਤ ਭਵਿੱਖ ਦੇ ਪ੍ਰੋਜੈਕਟਾਂ ਲਈ ਪੰਜਾਬ ਵਿੱਚ ਸੰਭਾਵਨਾਵਾਂ ਤਲਾਸ਼ਣ ਲਈ ਵੀ ਸਹਿਮਤ ਹੋਏ ਹਨ

ਉਨ੍ਹਾਂ ਕਿਹਾ ਕਿ ਉਹ ਟਿਕਾਊ ਊਰਜਾ ਅਤੇ ਪਾਣੀ ਸੋਧਣ ਦੇ ਹੱਲ ਸਮੇਤ ਭਵਿੱਖ ਦੇ ਪ੍ਰੋਜੈਕਟਾਂ ਲਈ ਪੰਜਾਬ ਵਿੱਚ ਸੰਭਾਵਨਾਵਾਂ ਤਲਾਸ਼ਣ ਲਈ ਵੀ ਸਹਿਮਤ ਹੋਏ ਹਨ । ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਓਸਾਕਾ ਚੈਂਬਰ ਆਫ਼ ਕਾਮਰਸ ਨਾਲ ਮੀਟਿੰਗ ਦੌਰਾਨ ਪ੍ਰਧਾਨ ਇਉਚੀ ਸੇਤਸੁਓ, ਡਾਇਰੈਕਟਰ ਤਾਕਾਯੋਸ਼ੀ ਨੇਗੋਰੋ, ਮੈਨੇਜਰ ਇੰਟਰਨੈਸ਼ਨਲ ਡਿਵੀਜ਼ਨ ਕੈਂਟਾਰੋ ਨਾਗਾਓ ਨੇ ਪੰਜਾਬ ਦੇ ਵਫ਼ਦ ਦਾ ਸਵਾਗਤ ਕੀਤਾ ਅਤੇ ਭਾਰਤ-ਜਾਪਾਨ ਵਪਾਰਕ ਸਬੰਧਾਂ ਨੂੰ ਵਧਾਉਣ ‘ਚ ਡੂੰਘੀ ਦਿਲਚਸਪੀ ਪ੍ਰਗਟਾਈ। ਮੁੱਖ ਮੰਤਰੀ ਨੇ ਕਿਹਾ ਕਿ ਓ. ਸੀ. ਸੀ. ਆਈ. ਵਿਖੇ ਭਾਰਤ ਨਾਲ ਸਬੰਧਤ ਸਰਗਰਮੀਆਂ ਲਈ ਨਾਗਾਓ ਕੇਂਦਰ ਬਿੰਦੂ ਹੋਵੇਗਾ। ਉਨ੍ਹਾਂ ਕਿਹਾ ਕਿ ਓ. ਸੀ. ਸੀ. ਆਈ. ਨੇ ਭਾਰਤ ਨਾਲ ਵਪਾਰ ਕਰਨ ਅਤੇ ਭਾਰਤੀ ਪ੍ਰਤਿਭਾ ਨੂੰ ਪ੍ਰਾਪਤ ਕਰਨ ‘ਚ ਜਾਪਾਨੀ ਕੰਪਨੀਆਂ ‘ਚ ਵਧ ਰਹੀ ਦਿਲਚਸਪੀ ਨੂੰ ਸਵੀਕਾਰ ਕੀਤਾ ਅਤੇ ਨਾਲ ਹੀ ਜਾਪਾਨ ‘ਚ ਭਾਰਤੀ ਨਿਵੇਸ਼ ਦਾ ਸਵਾਗਤ ਵੀ ਕੀਤਾ ।

ਇਨਵੈਸਟ ਪੰਜਾਬ ਨਾਲ ਨੇੜਿਓਂ ਤਾਲਮੇਲ ਬਣਾਈ ਰੱਖਣ ਅਤੇ ਢਾਂਚਾਗਤ ਸਹਿਯੋਗ ਦੀ ਪੜਚੋਲ ਕਰਨ ਲਈ ਸਹਿਮਤ ਹੋਏ ਹਨ

ਉਨ੍ਹਾਂ ਕਿਹਾ ਕਿ ਉਹ ਇਨਵੈਸਟ ਪੰਜਾਬ ਨਾਲ ਨੇੜਿਓਂ ਤਾਲਮੇਲ ਬਣਾਈ ਰੱਖਣ ਅਤੇ ਢਾਂਚਾਗਤ ਸਹਿਯੋਗ ਦੀ ਪੜਚੋਲ ਕਰਨ ਲਈ ਸਹਿਮਤ ਹੋਏ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਆਕਸ਼ਨ ਸਿਸਟਮ ਅਤੇ ਖੇਤੀਬਾੜੀ-ਲੌਜਿਸਟਿਕਸ ‘ਚ ਤਕਨਾਲੋਜੀ ਦਾ ਆਦਾਨ-ਪ੍ਰਦਾਨ ਕਰਨ ਅਤੇ ਸਾਂਝੇ ਉੱਦਮਾਂ ਲਈ ਮੌਕਿਆਂ ਦਾ ਮੁਲਾਂਕਣ ਕਰਨ ਲਈ ਵੀ ਸਹਿਮਤ ਹੋਏ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਅਤੇ ਸਥਾਨਕ ਭਾਈਵਾਲਾਂ ਨਾਲ ਭਾਈਚਾਰਕ ਮਿਲਣੀ ਦੌਰਾਨ ਲੰਬੇ ਸਮੇਂ ਦੀ ਭਾਈਵਾਲੀ ਬਣਾਉਣ ਲਈ ਪਰਵਾਸੀਆਂ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ।

80 ਤੋਂ ਵੱਧ ਡੈਲੀਗੇਟਾਂ ਨੇ ਰੋਡ ਸ਼ੋਅ ਵਿੱਚ ਸਿ਼ਰਕਤ ਕੀਤੀ

ਮੁੱਖ ਮੰਤਰੀ ਨੇ ਕਿਹਾ ਕਿ ਓਸਾਕਾ ਰੋਡ ਸ਼ੋਅ ਵਿੱਚ ਓਸਾਕਾ ਖੇਤਰ ਦੀਆਂ ਚੋਟੀ ਦੀਆਂ ਕੰਪਨੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ ਡੀ.ਜੀ. ਜੇਟਰੋ, ਓਸਾਕਾ ਪ੍ਰੀਫੈਕਚਰਲ ਗੌਰਮਿੰਟ ਅਤੇ ਐਮ.ਈ.ਟੀ.ਆਈ. ਕਾਂਸਾਈ ਤੋਂ ਮਜ਼ਬੂਤ ਸੰਸਥਾਗਤ ਭਾਈਵਾਲੀ ਵਿੱਚ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਕਿਹਾ ਕਿ 80 ਤੋਂ ਵੱਧ ਡੈਲੀਗੇਟਾਂ ਨੇ ਰੋਡ ਸ਼ੋਅ ਵਿੱਚ ਸਿ਼ਰਕਤ ਕੀਤੀ, ਜਿਸ ਨਾਲ ਭਵਿੱਖ ਦੇ ਨਿਵੇਸ਼ ਦੀ ਸੰਭਾਵਨਾ ਮਜ਼ਬੂਤ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਰੀਆ ਗਣਰਾਜ ਦੀ ਯਾਤਰਾ ਸਿਓਲ ਵਿੱਚ ਭਾਰਤੀ ਦੂਤਾਵਾਸ ਦੇ ਰਾਜਦੂਤ ਗੌਰੰਗਲਾਲ ਦਾਸ ਨਾਲ ਮੁਲਾਕਾਤ ਨਾਲ ਸ਼ੁਰੂ ਹੋਈ ਜਿਸ ਦੌਰਾਨ ਉਨ੍ਹਾਂ ਨੇ ਦੱਖਣੀ ਕੋਰੀਆ ਨਾਲ ਆਰਥਿਕ ਤੇ ਤਕਨੀਕੀ ਭਾਈਵਾਲੀ ਲਈ ਪੰਜਾਬ ਦਾ ਰੋਡਮੈਪ ਸਾਂਝਾ ਕੀਤਾ ।

ਨਿਵੇਸ਼ ਅਤੇ ਸਹਿਯੋਗ ਲਈ ਦਿੱਤਾ ਗਿਆ ਕਈ ਖੇਤਰਾਂ ਵਿਚ ਮੌਕਿਆਂ ਤੇ ਵੀ ਜੋਰ

ਮੁੱਖ ਮੰਤਰੀ ਨੇ ਕਿਹਾ ਕਿ ਨਿਵੇਸ਼ ਅਤੇ ਸਹਿਯੋਗ ਲਈ ਕਈ ਖੇਤਰਾਂ ਵਿੱਚ ਮੌਕਿਆਂ ‘ਤੇ ਵੀ ਜ਼ੋਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਉੱਤਰੀ ਭਾਰਤ ਵਿੱਚ ਵਿਸ਼ਵ ਵਿਆਪੀ ਕਾਰੋਬਾਰ ਲਈ ਮੁਕਾਬਲੇਬਾਜ਼ੀ ਅਤੇ ਰਣਨੀਤਕ ਸਥਾਨ ਵਜੋਂ ਪੰਜਾਬ ਦੀ ਸਥਿਤੀ ਨੂੰ ਮਜ਼ਬੂਤੀ ਨਾਲ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵਿੱਚ ਸਿਓਲ ਵਿਖੇ ਪਰਵਾਸੀ ਭਾਰਤੀਆਂ ਨਾਲ ਮਿਲਣੀ ਕੀਤੀ ਜਿਸ ਵਿੱਚ ਪੰਜਾਬੀ ਭਾਈਚਾਰੇ ਨੇ ਵਫ਼ਦ ਦਾ ਸਵਾਗਤ ਕੀਤਾ ਅਤੇ ਪੰਜਾਬ ਦੀ ਵਿਸ਼ਵ ਵਿਆਪੀ ਪਹੁੰਚ ‘ਤੇ ਮਾਣ ਪ੍ਰਗਟ ਕੀਤਾ ।

ਫੂਡ ਪ੍ਰੋਸੈਸਿੰਗ ਸੈਕਟਰ ਬਾਰੇ ਜਾਣਕਾਰੀ ਹਾਸਲ ਕੀਤੀ ਗਈ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਦੱਖਣੀ ਕੋਰੀਆ ਦੇ ਨਿਵੇਸ਼ਕਾਂ ਤੱਕ ਪੰਜਾਬ ਨੂੰ ਉਤਸ਼ਾਹਿਤ ਕਰਨ ਵਿੱਚ ਪਰਵਾਸੀਆਂ ਭਾਰਤੀਆਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਾਸੋਂ ਫੂਡ ਪ੍ਰੋਸੈਸਿੰਗ ਸੈਕਟਰ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਕਿਹਾ ਕਿ ਡਾਇਵੂ ਈ ਐਂਡ ਸੀ ਨਾਲ ਮੀਟਿੰਗ ਦੌਰਾਨ ਚੇਅਰਮੈਨ ਜੰਗ ਵੌਨ-ਜੂ, ਸੀਨੀਅਰ ਵਾਈਸ ਪ੍ਰੈਜ਼ੀਡੈਂਟ ਰਯੂ ਯੰਗ-ਮਿਨ, ਬਿਜ਼ਨਸ ਡਿਵੈਲਪਮੈਂਟ ਮੈਨੇਜਰ ਬਾਏਕ ਇੰਸੂ, ਟੀਮ ਲੀਡਰ ਕਿਮ ਹੋ-ਜੂਨ ਅਤੇ ਬਿਜ਼ਨਸ ਡਿਵੈਲਪਮੈਂਟ ਮੈਨੇਜਰ ਕਿਮ ਡੇ-ਯੇਨ ਨੇ ਪੰਜਾਬ ਦੀਆਂ ਵਿਕਾਸ ਯੋਜਨਾਵਾਂ ਅਤੇ ਮੌਕਿਆਂ ਵਿੱਚ ਦਿਲਚਸਪੀ ਦਿਖਾਈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਧਿਰਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਉਦਯੋਗਿਕ ਆਧੁਨਿਕੀਕਰਨ ਨੂੰ ਤੇਜ਼ ਕਰਨ ਲਈ ਵਿਸ਼ਵ ਵਿਆਪੀ ਭਾਈਵਾਲੀ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ ।

ਮੀਟਿੰਗ ਵਿਚ ਨੁਮਾਇੰਦਿਆਂ ਦਿਖਾਈ ਦਿਲਚਸਪੀ

ਮੁੱਖ ਮੰਤਰੀ ਨੇ ਕਿਹਾ ਕਿ ਜੀ. ਐਸ. ਈ. ਐਨ. ਸੀ. ਨਾਲ ਮੀਟਿੰਗ ਦੌਰਾਨ ਕੰਪਨੀ ਦੇ ਨੁਮਾਇੰਦਿਆਂ ਜਿਨ੍ਹਾਂ ਵਿੱਚ ਵਾਈਸ ਪ੍ਰੈਜ਼ੀਡੈਂਟ ਯੰਗ ਹਾ ਰਯੂ (ਡੈਨੀਅਲ) ਅਤੇ ਮੈਨੇਜਰ ਕਿਮ ਜਿਨ-ਵੂਕ ਸ਼ਾਮਲ ਹਨ, ਨੇ ਈ. ਪੀ. ਸੀ., ਨਵਿਆਉਣਯੋਗ ਊਰਜਾ ਅਤੇ ਭਾਰਤ ਵਿੱਚ ਚੱਲ ਰਹੇ ਪ੍ਰੋਜੈਕਟਾਂ (ਸੂਰਜੀ, ਹਵਾ, ਬੈਟਰੀ ਸਟੋਰੇਜ) ਵਿੱਚ ਮੁਹਾਰਤ ਦਿਖਾਈ । ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਤਕਨਾਲੋਜੀ ਦੇ ਬਦਲ ‘ਤੇ ਚਰਚਾ ਕਰਨ ਤੋਂ ਇਲਾਵਾ ਬਾਇਓਮਾਸ ਅਤੇ ਬੈਟਰੀ ਸਟੋਰੇਜ ਲਾਗਤਾਂ ਵਿੱਚ ਚੁਣੌਤੀਆਂ ਨੂੰ ਵੀ ਉਜਾਗਰ ਕੀਤਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੱਖਣੀ ਕੋਰੀਆ ਦੌਰੇ ਦੀ ਇੱਕ ਹੋਰ ਮਹੱਤਵਪੂਰਨ ਵਿਸ਼ੇਸ਼ਤਾ ਨੋਂਗਸ਼ਿਮ ਨਾਲ ਮੁਲਾਕਾਤ ਸੀ ਜਿਸ ਵਿੱਚ ਕੰਪਨੀ ਨੇ ਭਾਰਤ ਨੂੰ ਤਰਜੀਹੀ ਵਾਲੇ ਬਾਜ਼ਾਰ ਵਜੋਂ ਸਵੀਕਾਰ ਕੀਤਾ ਅਤੇ ਭਵਿੱਖ ਦੇ ਵਿਸਥਾਰ ਲਈ ਪੰਜਾਬ ਵਿੱਚ ਦਿਲਚਸਪੀ ਦਿਖਾਈ ।

ਔਕਸਪੋਰਟ ਸ਼ੇਅਰ ਪਾਲਿਸੀ ਦੇ ਅਨੁਸਾਰ ਪੰਜਾਬ ਵਿੱਚ ਨਿਰਮਾਣ ਯੂਨਿਟ ਦਾ ਮੁਲਾਂਕਣ ਕਰਨਾ ਸ਼ਾਮਲ ਹੈ

ਮੁੱਖ ਮੰਤਰੀ ਨੇ ਕਿਹਾ ਕਿ ਔਕਸਪੋਰਟ ਸ਼ੇਅਰ ਪਾਲਿਸੀ ਦੇ ਅਨੁਸਾਰ ਪੰਜਾਬ ਵਿੱਚ ਨਿਰਮਾਣ ਯੂਨਿਟ ਦਾ ਮੁਲਾਂਕਣ ਕਰਨਾ ਸ਼ਾਮਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਾਰੋਬਾਰ ਕਰਨ ਵਿੱਚ ਸੌਖ ਬਾਰੇ ਕਾਨੂੰਨੀ ਫਰਮਾਂ ਨਾਲ ਮੀਟਿੰਗਾਂ ਵੀ ਕੀਤੀਆਂ ਅਤੇ ਗੋਲਮੇਜ਼ ਵਿੱਚ ਦੱਖਣੀ ਕੋਰੀਆ ਦੀਆਂ ਪ੍ਰਮੁੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੇ 42 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਚੋਟੀ ਦੀਆਂ ਕਾਨੂੰਨ ਫਰਮਾਂ ਅਤੇ ਉਦਯੋਗ ਐਸੋਸੀਏਸ਼ਨਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਦੱਖਣੀ ਕੋਰੀਆ ਉਦਯੋਗ ਦੇ ਆਗੂਆਂ ਨੇ ਉੱਤਰੀ ਭਾਰਤ ਲਈ ਪੰਜਾਬ ਵਿੱਚ ਨਿਰਮਾਣ ਤੇ ਖੋਜ ਅਤੇ ਵਿਕਾਸ ਹੱਬ ਵਜੋਂ ਸੰਭਾਵਨਾਵਾਂ ਤਲਾਸ਼ਣ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਪੈਂਗਯੋ ਟੈਕਨੋ ਵੈਲੀ ਦਾ ਵੀ ਦੌਰਾ ਕੀਤਾ

ਮੁੱਖ ਮੰਤਰੀ ਨੇ ਕਿਹਾ ਕਿ ਉਸੇ ਦਿਨ ਉਨ੍ਹਾਂ ਨੇ ਪੈਂਗਯੋ ਟੈਕਨੋ ਵੈਲੀ ਦਾ ਵੀ ਦੌਰਾ ਕੀਤਾ ਜਿੱਥੇ ਅਧਿਕਾਰੀਆਂ ਨੇ ਪੈਂਗਯੋ ਦੇ ਨਿਵੇਕਲੇ ਮਾਡਲ ਅਤੇ ਐਕਸਲੇਟਰ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਢਾਂਚਾਗਤ ਪ੍ਰੋਗਰਾਮਾਂ, ਸਪੈਸ਼ਲ ਟੈਸਟ ਬੈੱਡ ਅਤੇ ਪ੍ਰਦਰਸ਼ਨ-ਅਧਾਰਿਤ ਮੁਲਾਂਕਣ ਵਿਧੀਆਂ ਦਾ ਨਿਰੀਖਣ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿੱਚ ਸਟਾਰਟਅੱਪ, ਖੋਜ ਤੇ ਵਿਕਾਸ ਅਤੇ ਹੁਨਰਮੰਦ ਰੁਜ਼ਗਾਰ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਅਜਿਹੇ ਢਾਂਚੇ ਨੂੰ ਲਾਗੂ ਕਰਨ ਦੀ ਸੰਭਾਵਨਾ ਤਲਾਸ਼ੀ ਜਾਵੇਗੀ ।

ਇਲੈਕਟ੍ਰਾਨਿਕਸ ਅਤੇ ਡਿਸਪਲੇ-ਟੈਕਨਾਲੋਜੀ ਈਕੋ-ਸਿਸਟਮ ਵਿਕਸਤ ਕਰਨ ਵਿੱਚ ਪੰਜਾਬ ਦੀ ਦਿਲਚਸਪੀ ਦੀ ਕੀਤੀ ਸ਼ਲਾਘਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਰੀਆ ਡਿਸਪਲੇ ਇੰਡਸਟਰੀ ਐਸੋਸੀਏਸ਼ਨ (ਕੇ. ਡੀ. ਆਈ. ਏ.) ਨਾਲ ਮੀਟਿੰਗ ਦੌਰਾਨ ਐਸੋਸੀਏਸ਼ਨ ਨੇ ਇਲੈਕਟ੍ਰਾਨਿਕਸ ਅਤੇ ਡਿਸਪਲੇ-ਟੈਕਨਾਲੋਜੀ ਈਕੋ-ਸਿਸਟਮ ਵਿਕਸਤ ਕਰਨ ਵਿੱਚ ਪੰਜਾਬ ਦੀ ਦਿਲਚਸਪੀ ਦੀ ਸ਼ਲਾਘਾ ਕੀਤੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਲੈਕਟ੍ਰਾਨਿਕਸ ਅਤੇ ਡਿਸਪਲੇ-ਟੈਕਨਾਲੋਜੀ ਈਕੋ-ਸਿਸਟਮ ਵਿਕਸਤ ਕਰਨ ਵਿੱਚ ਪੰਜਾਬ ਦੀ ਦਿਲਚਸਪੀ ਦੀ ਸ਼ਲਾਘਾ ਕੀਤੀ । ਮੁੱਖ ਮੰਤਰੀ ਨੇ ਕਿਹਾ ਕਿ ਸਿਓਲ ਵਿਖੇ ਤੀਜੇ ਦਿਨ ਪੰਜਾਬ ਨਿਵੇਸ਼ ਰੋਡ ਸ਼ੋਅ ਹੋਇਆ ਜਿਸ ਵਿੱਚ ਭਾਰਤੀ ਰਾਜਦੂਤ ਨੇ ਪੰਜਾਬ ਦੀ ਸਰਗਰਮ ਨਿਵੇਸ਼ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਭਾਰਤ-ਕੋਰੀਆ ਉਦਯੋਗਿਕ ਸਹਿਯੋਗ ਲਈ ਦੂਤਾਵਾਸ ਦੇ ਸਮਰਥਨ ਨੂੰ ਜਾਰੀ ਰੱਖਣ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਸੁੰਜਿਨ ਦੇ ਮੈਨੇਜਿੰਗ ਡਾਇਰੈਕਟਰ ਨੇ ਮੋਹਾਲੀ ਅਤੇ ਚੰਡੀਗੜ੍ਹ ਦੀ ਸ਼ਾਨਦਾਰ ਜੀਵਨ ਜਾਚ ਲਈ ਪ੍ਰਸੰਸਾ ਕੀਤੀ ਅਤੇ ਇਨਵੈਸਟ ਪੰਜਾਬ ਦੀ ਪੇਸ਼ੇਵਰ ਪਹੁੰਚ ਦੀ ਸ਼ਲਾਘਾ ਕੀਤੀ ।

ਰੋਡ ਸ਼ੋਅ ਵਿੱਚ ਸ਼ਾਮਲ ਹੋਏ ਪ੍ਰਮੁੱਖ ਕੋਰੀਆਈ ਅਤੇ ਅੰਤਰਰਾਸ਼ਟਰੀ ਸੰਗਠਨਾਂ ਦੇ ਸੀਨੀਅਰ ਨੁਮਾਇੰਦੇ ਸ਼ਾਮਲ

ਭਗਵੰਤ ਮਾਨ ਨੇ ਕਿਹਾ ਕਿ ਇਸ ਰੋਡ ਸ਼ੋਅ ਵਿੱਚ ਪ੍ਰਮੁੱਖ ਕੋਰੀਆਈ ਅਤੇ ਅੰਤਰਰਾਸ਼ਟਰੀ ਸੰਗਠਨਾਂ ਦੇ ਸੀਨੀਅਰ ਨੁਮਾਇੰਦੇ ਸ਼ਾਮਲ ਹੋਏ, ਜਿਨ੍ਹਾਂ ਵਿੱਚ ਬਲੂਮਬਰਗ, ਬ੍ਰਿਕਸ ਇੰਡੀਆ ਟ੍ਰੇਡ ਪ੍ਰਾਈਵੇਟ ਲਿਮਟਿਡ, ਕਿਮ ਐਂਡ ਚਾਂਗ, ਸ਼ਿਨ ਐਂਡ ਕਿਮ ਐਲ.ਐਲ.ਸੀ., ਕੋਤਰਾ, ਡੇਯੌਂਗ ਕਾਰਪੋਰੇਸ਼ਨ, ਗਾਵੋਨ ਇੰਟਰਨੈਸ਼ਨਲ, ਟੈਗਹਾਈਵ, ਪੰਜਾਬੀ ਐਸੋਸੀਏਸ਼ਨ ਆਫ ਕੋਰੀਆ ਅਤੇ ਹੋਰ ਸ਼ਾਮਲ ਸਨ, ਜੋ ਪੰਜਾਬ ਨਾਲ ਸਾਂਝ ਵਿੱਚ ਮਜ਼ਬੂਤ ਸੰਸਥਾਗਤ ਦਿਲਚਸਪੀ ਦਾ ਪ੍ਰਗਟਾਵਾ ਕਰਦੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਸਿਓਲ ਬਿਜ਼ਨਸ ਏਜੰਸੀ (ਐਸ. ਬੀ. ਏ.) ਨਾਲ ਮੀਟਿੰਗ ਦੌਰਾਨ ਭਾਈਵਾਲਾਂ ਨੇ ਸਿਓਲ ਦੀਆਂ ਤਕਨਾਲੋਜੀ ਸ਼ਕਤੀਆਂ ਅਤੇ ਪੰਜਾਬ ਦੇ ਉੱਭਰ ਰਹੇ ਆਈ.ਟੀ., ਇਲੈਕਟ੍ਰਾਨਿਕਸ ਅਤੇ ਸਟਾਰਟਅੱਪ ਈਕੋ-ਸਿਸਟਮ ਵਿਚਕਾਰ ਮਜ਼ਬੂਤ ਪੂਰਕਤਾ ਨੂੰ ਸਵੀਕਾਰ ਕੀਤਾ । ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਕੋਰੀਆ ਨੈਸ਼ਨਲ ਸਪੋਰਟਸ ਯੂਨੀਵਰਸਿਟੀ ਨੇ (ਕੇ. ਐਨ. ਐਸ. ਯੂ.) ਪੰਜਾਬ ਦੀ ਫੇਰੀ ਦੌਰਾਨ ਖੇਡਾਂ ਦੀ ਵਿਸ਼ੇਸ਼ ਸਿਖਲਾਈ ਅਤੇ ਅਕਾਦਮਿਕ ਆਦਾਨ-ਪ੍ਰਦਾਨ ਪ੍ਰੋਗਰਾਮਾਂ ਲਈ ਸਮਝੌਤਿਆਂ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਕੇ. ਐਨ. ਐਸ. ਯੂ. ਨੇ ਕੀਤਾ ਹੈ ਪ੍ਰਸਤਾਵਾਂ ਦਾ ਸਵਾਗਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇ. ਐਨ. ਐਸ. ਯੂ. ਨੇ ਪ੍ਰਸਤਾਵਾਂ ਦਾ ਸਵਾਗਤ ਕੀਤਾ ਹੈ ਅਤੇ ਪੰਜਾਬ ਦੇ ਮਜ਼ਬੂਤ ਖੇਡ ਪ੍ਰਦਰਸ਼ਨ ਨੂੰ ਸਵੀਕਾਰ ਕੀਤਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੇ. ਐਨ. ਐਸ. ਯੂ. ਨੂੰ ਸੂਬੇ ਦੀ ਖੇਡ ਰਾਜਧਾਨੀ ਵਜੋਂ ਜਾਣੇ ਜਾਂਦੇ ਜਲੰਧਰ ਦਾ ਦੌਰਾ ਕਰਨ ਲਈ ਸੱਦਾ ਦਿੱਤਾ ਗਿਆ । ਮੁੱਖ ਮੰਤਰੀ ਨੇ ਕਿਹਾ ਕਿ ਸਿਓਲ ਵਿੱਚ ਟੂਰਿਜ਼ਮ ਰੋਡ ਸ਼ੋਅ ਨੂੰ ਵੀ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਵੱਖ-ਵੱਖ ਟੂਰ ਆਪਰੇਟਰਾਂ ਦੇ 10 ਤੋਂ ਵੱਧ ਨੁਮਾਇੰਦਿਆਂ ਨੇ ਇਸ ਵਿੱਚ ਹਿੱਸਾ ਲਿਆ ਅਤੇ ਸੂਬੇ ਦੀ ਸੈਰ-ਸਪਾਟਾ ਸੰਭਾਵਨਾ ਤਲਾਸ਼ਣ ਵਿੱਚ ਡੂੰਘੀ ਦਿਲਚਸਪੀ ਦਿਖਾਈ । ਉਨ੍ਹਾਂ ਕਿਹਾ ਕਿ ਸੁਨਜਿਨ ਨਾਲ ਮੁਲਾਕਾਤ ਦੌਰਾਨ ਕੰਪਨੀ ਨੇ ਪੰਜਾਬ ਵਿੱਚ ਆਪਣੀ ਪਸ਼ੂ ਖੁਰਾਕ ਸਮਰੱਥਾ ਦਾ ਵਿਸਥਾਰ ਕਰਨ ਦਾ ਵੀ ਇਰਾਦਾ ਰੱਖਿਆ ਅਤੇ ਸੂਬੇ ਵਿੱਚ ਪੋਲਟਰੀ ਅਤੇ ਡੇਅਰੀ ਕਾਰੋਬਾਰ ਸਥਾਪਤ ਕਰਨ ਦੀਆਂ ਯੋਜਨਾਵਾਂ ਵੀ ਸਾਂਝੀਆਂ ਕੀਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਉਨ੍ਹਾਂ ਦੁਆਰਾ ਕੀਤੀਆਂ ਗਈਆਂ ਮੀਟਿੰਗਾਂ ਅਤੇ ਇਨ੍ਹਾਂ ਵਿਚਾਰ-ਵਟਾਂਦਰੇ ਦੇ ਨਤੀਜਿਆਂ ਬਾਰੇ ਦੱਸਣ ।

ਜਾਪਾਨੀ ਅਤੇ ਦੱਖਣੀ ਕੋਰੀਆਈ ਲੋਕਾਂ ਕੋਲ ਉੱਚ-ਪੱਧਰੀ ਤਕਨਾਲੋਜੀ ਹੈ ਪਰ ਪੰਜਾਬ ਕੋਲ ਸਭ ਤੋਂ ਨਵੀਨਤਾਕਾਰੀ ਅਤੇ ਮਿਹਨਤੀ ਪ੍ਰਤਿਭਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਜਾਪਾਨੀ ਅਤੇ ਦੱਖਣੀ ਕੋਰੀਆਈ ਲੋਕਾਂ ਕੋਲ ਉੱਚ-ਪੱਧਰੀ ਤਕਨਾਲੋਜੀ ਹੈ ਪਰ ਪੰਜਾਬ ਕੋਲ ਸਭ ਤੋਂ ਨਵੀਨਤਾਕਾਰੀ ਅਤੇ ਮਿਹਨਤੀ ਪ੍ਰਤਿਭਾ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤਕਨਾਲੋਜੀ ਅਤੇ ਪ੍ਰਤਿਭਾ ਵਿਚਕਾਰ ਤਾਲਮੇਲ ਲਈ ਰਾਹ ਪੱਧਰਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਪੰਜਾਬ ਦੇਸ਼ ਅਤੇ ਦੁਨੀਆ ਵਿੱਚ ਮੋਹਰੀ ਸੂਬਾ ਬਣੇਗਾ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਹੋਰ ਵੀ ਮੌਜੂਦ ਸਨ ।

Read More : 44 ਹਜ਼ਾਰ 920 ਕਿਲੋਮੀਟਰ ਸੜਕਾਂ ਲਈ ਕੀਤੇ ਜਾਣਗੇ ਟੈਂਡਰ ਜਾਰੀ : ਮੁੱਖ ਮੰਤਰੀ

LEAVE A REPLY

Please enter your comment!
Please enter your name here