ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਚ ਦੁਪਹਿਰ ਤੱਕ ਮੀਂਹ ਦੀ ਚੇਤਾਵਨੀ, ਪੜ੍ਹੋ ਵੇਰਵਾ
ਪੰਜਾਬ ‘ਚ ਸ਼ੁੱਕਰਵਾਰ-ਸ਼ਨੀਵਾਰ ਦਰਮਿਆਨੀ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ ‘ਚ 4.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਿਛਲੇ ਕੁਝ ਦਿਨਾਂ ਤੋਂ ਘੱਟ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ ਵਧ ਗਿਆ ਸੀ। ਪਰ ਹੁਣ ਮੀਂਹ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲੀ ਹੈ।
ਮੀਂਹ ਦੀ ਚੇਤਾਵਨੀ ਜਾਰੀ
ਅੱਜ ਦੁਪਹਿਰ 12 ਵਜੇ ਤੱਕ ਮੌਸਮ ਵਿਭਾਗ ਨੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨਤਾਰਨ, ਲੁਧਿਆਣਾ, ਰੂਪਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇੱਥੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ‘ਚ ਗਵਾਹੀ ਦੇਣ ਨਹੀਂ ਆਏ ਮੁੱਖ ਗਵਾਹ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ
ਤਾਪਮਾਨ ‘ਚ ਗਿਰਾਵਟ ਦਰਜ
ਬੀਤੀ ਰਾਤ ਅੰਮ੍ਰਿਤਸਰ ‘ਚ 22.6 ਮਿਲੀਮੀਟਰ, ਲੁਧਿਆਣਾ ‘ਚ 13.8 ਮਿਲੀਮੀਟਰ, ਪਟਿਆਲਾ ‘ਚ 4.8 ਮਿਲੀਮੀਟਰ, ਬਠਿੰਡਾ ‘ਚ 2.2 ਮਿ.ਮੀ., ਫਰੀਦਕੋਟ ‘ਚ 37.8 ਮਿ.ਮੀ., ਗੁਰਦਾਸਪੁਰ ‘ਚ 37.6 ਮਿ.ਮੀ., ਬਰਨਾਲਾ ‘ਚ 6 ਮਿ.ਮੀ., ਐੱਸ.ਬੀ.ਐੱਸ.ਨਗਰ ‘ਚ 4 ਮਿ.ਮੀ., ਐੱਫ. ਪਠਾਨਕੋਟ ਵਿੱਚ 4 ਮਿਲੀਮੀਟਰ, ਰੂਪਨਗਰ ਵਿੱਚ 52.5 ਮਿਲੀਮੀਟਰ ਅਤੇ 11.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਘੱਟੋ-ਘੱਟ ਤਾਪਮਾਨ ‘ਚ 4.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਰੀਦਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੀਂਹ ਦੇ ਨਾਲ-ਨਾਲ ਇੱਥੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਮਾਹਿਰਾਂ ਅਨੁਸਾਰ ਪੰਜਾਬ ‘ਚ ਦਬਾਅ ਵਾਲੇ ਹਾਲਾਤ ਨਹੀਂ ਬਣ ਰਹੇ ਹਨ, ਜਿਸ ਕਾਰਨ ਇੱਥੇ ਕੁਝ ਥਾਵਾਂ ‘ਤੇ ਹੀ ਮੀਂਹ ਪੈ ਰਿਹਾ ਹੈ।
6 ਤੇ 7 ਜੁਲਾਈ ਨੂੰ ਪੰਜਾਬ ਚ ਭਾਰੀ ਮੀਂਹ ਦੀ ਸੰਭਾਵਨਾ
ਮਾਨਸੂਨ ਰੇਖਾ (ਘੱਟ ਦਬਾਅ ਵਾਲੇ ਖੇਤਰ) ਦੀ ਗੱਲ ਕਰੀਏ ਤਾਂ ਇਹ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਬੀਕਾਨੇਰ, ਸੀਕਰ ਖੇਤਰ ਵਿੱਚ ਸਰਗਰਮ ਦਿਖਾਈ ਦੇ ਰਹੀ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਮਾਨਸੂਨ ਦਾ ਰੁਖ ਪੰਜਾਬ ਵੱਲ ਵਧਦਾ ਹੈ ਤਾਂ 6 ਅਤੇ 7 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 8 ਜੁਲਾਈ ਤੋਂ ਬਾਅਦ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।