ਐਸ. ਜੀ. ਪੀ. ਸੀ. ਵਫ਼ਦ ਨੇ ਕੀਤੀ ਦਿੱਲੀ ਪੁਲਸ ਕਮਿਸ਼ਨਰ ਨਾਲ ਮੁਲਾਕਾਤ

0
25
SGPC delegation

ਅੰਮ੍ਰਿਤਸਰ, 21 ਜਨਵਰੀ 2026 : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ (Delegation) ਨੇ ਦਿੱਲੀ ਦੇ ਪੁਲਸ ਕਮਿਸ਼ਨਰ ਨਾਲ ਦਿੱਲੀ ਵਿਖੇ ਜਾ ਕੇ ਉਨ੍ਹਾਂ ਨਾਲ ਇਕ ਮੁਲਾਕਾਤ ਕੀਤੀ ਤੇ ਇਸ ਮੌਕੇ ਇਕ ਪੱਤਰ ਵੀ ਦਿੱਤਾ ।

ਕਿਊਂ ਕੀਤੀ ਐਸ. ਜੀ. ਪੀ. ਸੀ. ਵਫ਼ਦ ਨੇ ਪੁਲਸ ਕਮਿਸ਼ਨਰ ਨਾਲ ਮੁਲਾਕਾਤ

ਦਿੱਲੀ ਦੇ ਪੁਲਸ ਕਮਿਸ਼ਨਰ ਨਾਲ ਜੋ ਐਸ. ਜੀ. ਪੀ. ਸੀ. (S. G. P. C.) ਦੇ ਵਫ਼ਦ ਨੇ ਮੁਲਾਕਾਤ ਕਰਕੇ ਇਕ ਪੱਤਰ ਦਿੱਤਾ ਹੈ ਵਿਚ ਮੰਗ ਕੀਤੀ ਗਈ ਹੈ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਮਾਰਲੇਨਾ (Atishi Marlena) ਵਿਰੁੱਧ ਗੁਰੂ ਸਾਹਿਬਾਨਾਂ (Guru Sahibans) ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਸਬੰਧੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਕੇਸ ਦਰਜ (Case registered) ਕੀਤਾ ਜਾਵੇ ।

ਵਫ਼ਦ ਵਿਚ ਸੀ. ਕੌਣ ਕੌਣ

ਦਿੱਲੀ ਵਿਖੇ ਪੁਲਸ ਕਮਿਸ਼ਨਰ (ਦਿੱਲੀ) (Commissioner of Police (Delhi)) ਨਾਲ ਮੁਲਾਕਾਤ ਕਰਨ ਮੌਕੇ ਪੰਜਾਬ ਤੋਂ ਸ਼ੋ੍ਮਣੀ ਕਮੇਟੀ ਦੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ’ਚ ਵਫ਼ਦ ਵਿਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਮਨਵੀਤ ਸਿੰਘ ਸ਼ਾਮਲ ਸਨ ।

ਪੱਤਰ ਵਿਚ ਹੋਰ ਕੀ ਕੀ ਆਖਿਆ ਗਿਆ ਹੈ

ਪੁਲਸ ਕਮਿਸ਼ਨਰ ਨੂੰ ਸ਼ੋ੍ਮਣੀ ਕਮੇਟੀ ਵਫ਼ਦ ਵਲੋਂ ਦਿੱਤੇ ਪੱਤਰ ਵਿਚ ਉਪਰੋਕਤ ਕੇਸ ਦਰਜ ਕਰਨ ਦੀ ਮੰਗ ਕਰਨ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਸਿੱਖ ਕੌਮ ਹਮੇਸ਼ਾਂ ਹੀ ਗੁਰੂ ਸਾਹਿਬਾਨ ਦੇ ਸਿਧਾਂਤਾਂ ਅਨੁਸਾਰ ਜਾਤ, ਪਾਤ, ਨਸਲ, ਭੇਦ ਤੋਂ ਉਪਰ ਉੱਠ ਕੇ ਭਾਈਚਾਰਕ ਸਾਂਝ ਦੀ ਗੱਲ ਕਰਦੀ ਹੈ । ਦਿੱਲੀ ਦੀ ‘ਆਪ’ ਆਗੂ ਵੱਲੋਂ ਗੁਰੂ ਸਾਹਿਬਾਨ ਵਿਰੁੱਧ ਟਿੱਪਣੀਆਂ ਨੇ ਦੁਨੀਆ ਭਰ ਅੰਦਰ ਵਸੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਬੁਰੀ ਤਰ੍ਹਾਂ ਠੇਸ ਪਹੁੰਚਾਈ ਹੈ । ਉਸ ਵੱਲੋਂ ਇਹ ਟਿੱਪਣੀਆਂ ਜਾਣ-ਬੁਝ ਕੇ ਕੀਤੀਆਂ ਗਈਆਂ ਹਨ, ਜੋ ਉਸ ਦੀ ਸਿੱਖਾਂ ਪ੍ਰਤੀ ਮਾਨਸਿਕਤਾ ਨੂੰ ਬਿਆਨ ਕਰਦੀਆਂ ਹਨ ।

Read More : ਭਾਜਪਾ ਨੇ ਜੋ ਮੇਰੇ ਤੇ ਦੋਸ਼ ਲਗਾਏ ਹਨ ਉਹ ਬਿਲਕੁੱਲ ਹੀ ਝੂਠੇ ਹਨ : ਆਤਿਸ਼ੀ

LEAVE A REPLY

Please enter your comment!
Please enter your name here