ਅੰਮ੍ਰਿਤਸਰ, 8 ਦਸੰਬਰ, 2025 : ਪੰਜਾਬ ਦੇ ਪ੍ਰਸਿੱਧ ਤੇ ਗੁਰੂ ਕੀ ਨਗਰੀ ਦੇ ਨਾਮ ਨਾਲ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ ਵਿਖੇ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਦੀ ਅਗਵਾਈ ਹੇਠ ਮੀਟਿੰਗ ਹੋਈ । ਜਿਸ ਵਿਚ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ (Virsa Singh Valtoha) ’ਤੇ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕਰਨ ਦੇ ਦਿੱਤੇ ਹੁਕਮਾਂ ਨੂੰ ਖ਼ਤਮ ਕਰਦਿਆਂ ਪਾਬੰਦੀ ਹਟਾਈ ਗਈ । ਇਸ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ , ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ, ਜਸਵੰਤ ਸਿੰਘ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸਮੇਤ 5 ਜਾਣੇ ਸ੍ਰੀ ਅਕਾਲ ਤਖ਼ਤ ਦੇ ਸਨਮੁੱਖ ਪੇਸ਼ ਹੋਏ ।
ਵਲਟੋਹਾ ਧਾਰਮਿਕ ਸ਼ਖਸੀਅਤਾਂ ਬਾਰੇ ਕੋਈ ਬਿਆਨਬਾਜ਼ੀ ਨਾ ਕਰਨ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Giani Kuldeep Singh Gargajj) ਨੇ ਵਲਟੋਹਾ ਨੂੰ ਸਪੱਸ਼ਟ ਆਦੇਸ਼ ਦਿੱਤਾ ਕਿ ਉਹ ਧਾਰਮਿਕ ਸ਼ਖਸੀਅਤਾਂ ਬਾਰੇ ਕੋਈ ਬਿਆਨਬਾਜ਼ੀ ਨਾ ਕਰਨ । ਇਸ ਫੈਸਲੇ ਨਾਲ ਸਪੱਸ਼ਟ ਕੀਤਾ ਗਿਆ ਕਿ ਕਿਸੇ ਵੀ ਵਿਅਕਤੀ ਜਾਂ ਧਾਰਮਿਕ ਆਦਰਸ਼ ‘ਤੇ ਅਣਚਾਹੀਆਂ ਟਿੱਪਣੀਆਂ ਕਰਨ ਤੋਂ ਵਲਟੋਹਾ ਨੂੰ ਹੁਣ ਰੋਕਿਆ ਜਾਵੇਗਾ । ਵਿਰਸਾ ਸਿੰਘ ਵਲਟੋਹਾ ਨੇ ਅਕਤੂਬਰ 2024 ’ਚ ਪੰਥ ਦੀਆਂ ਸਿਰਮੌਰ ਸਖਸ਼ੀਅਤਾਂ ਦੇ ਖਿਲਾਫ ਬਿਆਨਬਾਜ਼ੀ ਕੀਤੀ ਸੀ ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵਿਰਸਾ ਸਿੰਘ ਵਲਟੋਹਾ ਦੀ ਮੁਆਫ਼ੀ ਕਬੂਲ ਕੀਤੀ
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵਿਰਸਾ ਸਿੰਘ ਵਲਟੋਹਾ ਦੀ ਮੁਆਫ਼ੀ ਕਬੂਲ ਕੀਤੀ ਅਤੇ ਧਾਰਮਿਕ ਸਜ਼ਾ ਲਗਾਉਂਦੇ ਹੋਏ 3 ਦਿਨ ਸ੍ਰੀ ਦਰਬਾਰ ਸਾਹਿਬ ’ਚ ਜੂਠੇ ਭਾਂਡੇ ਮਾਂਜਣ ,ਇੱਕ ਘੰਟਾ ਸੰਗਤ ਦੇ ਜੋੜੇ ਝਾੜਨ ਦੀ ਸੇਵਾ ਲਗਾਈ ਗਈ ਅਤੇ 11 ਦਿਨ ਰੋਜ਼ਾਨਾ ਗੁਰਬਾਣੀ ਦਾ ਜਾਪ ਕਰਨਗੇ। ਧਾਰਮਿਕ ਸਜ਼ਾ ਪੂਰੀ ਹੋਣ ਮਗਰੋਂ 1100 ਰੁ. ਦੀ ਦੇਗ ਤੇ 1100 ਰੁ. ਗੋਲਕ ’ਚ ਪਾਉਣ ਦੇ ਆਦੇਸ਼ ਦਿੱਤੇ ਗਏ ਹਨ ।
ਸਾਬਕਾ ਜਥੇਦਾਰ ਗਿ. ਗੁਰਬਚਨ ਸਿੰਘ ਨੇ ਵੀ ਸਮੁੱਚੀ ਕੌਮ ਤੋਂ ਮੁਆਫੀ ਮੰਗੀ
ਸਾਬਕਾ ਜਥੇਦਾਰ ਗਿ. ਗੁਰਬਚਨ ਸਿੰਘ (Former Jathedar G. Gurbachan Singh) ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਸਮੁੱਚੀ ਕੌਮ ਤੋਂ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਗੁਨਾਹ ਦੀ ਮੁਆਫੀ ਮੰਗੀ ਹੈ । ਸਤੰਬਰ 2015 ’ਚ ਸਾਬਕਾ ਜਥੇਦਾਰ ਗਿ. ਗੁਰਬਚਨ ਸਿੰਘ ਨੇ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦਿੱਤੀ ਸੀ । ਗਿਆਨੀ ਗੁਰਬਚਨ ਸਿੰਘ ਨੂੰ ਵੀ ਧਾਰਮਿਕ ਸਜ਼ਾ ਲਗਾਈ ਗਈ ਹੈ । ਗਿਆਨੀ ਗੁਰਬਚਨ ਸਿੰਘ 2 ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ‘ਚ ਰੋਜ਼ਾਨਾ ਇੱਕ ਘੰਟਾ ਝੂਠੇ ਬਰਤਨ ਮਾਂਜਣ ਦੀ ਸੇਵਾ ਕਰਨਗੇ ਅਤੇ 2 ਦਿਨ ਜਪੁਜੀ ਸਾਹਿਬ ,ਆਸਾ ਕੀ ਵਾਰ ਪਾਤਸ਼ਾਹੀ ਦਸਵੀਂ ਦਾ ਜਾਪ ਕਰਨਗੇ। 1100 ਦੀ ਦੇਗ ਕਰਵਾ ਕੇ ਭੁੱਲ ਬਖਸ਼ਾਉਣ ਦੀ ਅਰਦਾਸ ਕਰਨਗੇ ।
ਵੀ. ਸੀ. ਡਾ. ਕਰਮਜੀਤ ਸਿੰਘ ਨੂੰ ਦਿੱਤੀ ਮੁਆਫੀ
ਸ੍ਰੀ ਅਕਾਲ ਤਖਤ ਸਾਹਿਬ ਨੇ GNDU ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਨੂੰ ਤਨਖਾਹ ਲਗਾਈ ਹੈ । GNDU ਦੇ ਵਾਈਸ ਚਾਂਸਲਰ ਕਰਮਜੀਤ ਸਿੰਘ 2 ਦਿਨ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ’ਚ ਸੇਵਾ ਕਰਨਗੇ ਅਤੇ ਜੂਠੇ ਭਾਂਡੇ ਮਾਂਜਣ ਤੇ ਜੋੜੇ ਸਾਫ ਕਰਨ ਦੀ ਸਜ਼ਾ ਲਗਾਈ ਗਈ । 5 ਦਿਨ ਰੋਜ਼ਾਨਾ ਨਿਤਨੇਮ ਅਤੇ ਆਸਾ ਕੀ ਵਾਰ ਦਾ ਪਾਠ ਕਰਨ ਦੇ ਵੀ ਆਦੇਸ਼ ਦਿੱਤੇ ਗਏ । ਭਾਈ ਕਾਨ੍ਹ ਸਿੰਘ ਨਾਭਾ ਦੀ ਕਿਤਾਬ ‘ਹਮ ਹਿੰਦੂ ਨਹੀਂ’ ਪੜ੍ਹਨ ਤੇ ਕਿਤਾਬ ਦੀਆਂ 500 ਕਾਪੀਆਂ ਵੰਡਣ ਦੇ ਵੀ ਆਦੇਸ਼ ਦਿੱਤੇ ਗਏ ਹਨ ।
Read More : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਾਂਤਮਈ ਸੰਪੂਰਨ ਹੋਇਆ ਜੂਨ 1984 ਘੱਲੂਘਾਰੇ ਦਾ ਸ਼ਹੀਦੀ ਸਮਾਗਮ









