ਪਟਿਆਲਾ, 8 ਦਸੰਬਰ 2025 : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਖਿਆ ਹੈ ਕਿ ਉਨ੍ਹਾਂ ਵਲੋਂ ਜੋ ਮੁੱਖ ਮੰਤਰੀ ਦੇ ਅਹੁਦੇ (Chief Minister’s post) ਸੰਬੰਧੀ “500 ਕਰੋੜ ਰੁਪਏ ਦੇ ਸੂਟਕੇਸ” ਬਾਰੇ ਆਖਿਆ ਗਿਆ ਸੀ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਤੋਂ ਕਦੇ ਕੁਝ ਨਹੀਂ ਮੰਗਿਆ ।
ਮੇਰੇ ਬਿਆਨ ਨੂੰ ਧਿਆਨ ਨਾਲ ਸੁਣਿਆਂ ਜਾਣਾ ਚਾਹੀਦਾ ਹੈ
ਡਾ. ਨਵਜੋਤ ਕੌਰ ਸਿੱਧੂ (Dr. Navjot Kaur Sidhu) ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਹੈਰਾਨੀ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਸਿੱਧੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਨਵਜੋਤ ਸਿੰਘ ਸਿੱਧੂ ਕਿਸੇ ਹੋਰ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣ ਸਕਦੇ ਹਨ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਮੁੱਖ ਮੰਤਰੀ ਦੇ ਅਹੁਦੇ ਦੇ ਬਦਲੇ ਦੇਣ ਲਈ ਪੈਸੇ ਨਹੀਂ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਧਿਆਨ ਨਾਲ ਸੁਣਿਆ (Listened to the statement carefully) ਜਾਣਾ ਚਾਹੀਦਾ ਹੈ ।
ਜੇਕਰ ਕੋਈ ਪਾਰਟੀ ਉਨ੍ਹਾਂ ਨੂੰ ਪੰਜਾਬ ਵਿੱਚ ਸੁਧਾਰ ਕਰਨ ਦਾ ਅਧਿਕਾਰ ਦਿੰਦੀ ਹੈ ਤਾਂ ਉਹ ਇਸਨੂੰ ਸੁਨਹਿਰੀ ਰਾਜ ਬਣਾ ਸਕਦੇ ਹਨ
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਪਾਰਟੀ ਉਨ੍ਹਾਂ ਨੂੰ ਪੰਜਾਬ ਵਿੱਚ ਸੁਧਾਰ (Reforms in Punjab) ਕਰਨ ਦਾ ਅਧਿਕਾਰ ਦਿੰਦੀ ਹੈ ਤਾਂ ਉਹ ਇਸਨੂੰ ਸੁਨਹਿਰੀ ਰਾਜ ਬਣਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਕਿਸੇ ਵੀ ਪਾਰਟੀ ਨੂੰ ਦੇਣ ਲਈ ਪੈਸੇ ਨਹੀਂ ਹਨ ਪਰ ਉਹ ਨਤੀਜੇ ਦੇ ਸਕਦੇ ਹਨ । ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਕਿਸੇ ਨੇ ਉਨ੍ਹਾਂ ਤੋਂ ਪੈਸੇ ਮੰਗੇ ਹਨ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਕਿਸੇ ਨੇ ਨਹੀਂ ਮੰਗੇ ਸਨ ਪਰ ਸਿਰਫ਼ ਓਹੀ ਵਿਅਕਤੀ ਮੁੱਖ ਮੰਤਰੀ ਬਣਿਆ ਜਿਸਨੇ 500 ਕਰੋੜ ਰੁਪਏ ਦਾ ਸੂਟਕੇਸ ਦਿੱਤਾ ਸੀ ।
ਧਿਆਨ ਦੇਣਯੋਗ ਹੈ ਕਿ ਚੰਡੀਗੜ੍ਹ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਵਿੱਚ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਰਾਜਨੀਤੀ ਵਿੱਚ ਤਾਂ ਹੀ ਸਰਗਰਮ ਹੋਣਗੇ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਮੁੱਖ ਮੰਤਰੀ ਚਿਹਰਾ ਬਣਾਏ ।
Read More : ਨਵਜੋਤ ਸਿੰਘ ਸਿੱਧੂ ਨੇ ਯੂਟਿਊਬ ਚੈਨਲ ਕੀਤਾ ਲਾਂਚ









