ਮੋਹਾਲੀ, 2 ਜੁਲਾਈ 2025 : ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਜਿਨ੍ਹਾਂ ਨੂੰ ਪੰਜਾਬ ਵਿਜੀਲੈਂਸ ਵਲੋਂ ਆਮਦਨ ਨਾਲੋ਼ ਵਧ ਜਾਇਦਾਦ ਦੇ ਮਾਮਲੇ ਵਿਚ ਰਿਮਾਂਡ ਖਤਮ ਹੋਣ ਤੇ ਅੱਜ ਮਾਨਯੋਗ ਕੋਰਟ ਵਿਚ ਪੇਸ਼ ਕੀਤਾ ਗਿਆ ਨੂੰ ਮਿਲਣ ਪਹੁੰਚੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਪੰਜਾਬ ਪੁਲਸ ਨੇ ਰਸਤੇ ਵਿਚੋਂ ਹੀ ਹਿਰਾਸਤ (Detention) ਵਿੱਚ ਲੈ ਲਿਆ । ਉਕਤ ਸਭ ਦੇ ਚਲਦਿਆਂ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਹਲਕਾ ਜੋਗਾ ਨੂੰ ਪਹਿਲਾਂ ਤੋ਼ ਹੀ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ ਤਾਂ ਜੋ ਗੁਰਪ੍ਰੀਤ ਸਿੰਘ ਆਪਣੇ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਬਿਕਰਮ ਮਜੀਠੀਆ (Bikram Majithia) ਦੀ ਪੇਸ਼ੀ ਦੌਰਾਨ ਉਨ੍ਹਾਂ ਨੂੰ ਮਿਲਣਾ ਤਾਂ ਦੂਰ ਦੀ ਗੱਲ ਨੇੜੇ ਤੇੜੇ ਵੀ ਫੜਕ ਨਾ ਸਕਣ ।
ਅਕਾਲੀ ਵਰਕਰਾਂ ਹਿਰਾਸਤ ਕੀਤੀ ਕਾਂਗਰਸੀਆਂ ਕੀਤੀ ਨਿਖੇਧੀ
ਮੋਹਾਲੀ ਵਿਖੇ ਪੁਲਸ ਵਲੋਂ ਜੋ ਬਿਕਰਮ ਮਜੀਠੀਆ ਦੀ ਪੇਸ਼ੀ ਦੌਰਾਨ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਪੁਲਸ ਹਿਰਾਸਤ ਵਿਚ ਲਿਆ ਗਿਆ ਹੈ ਦੀ ਕਾਂਗਰਸੀ ਆਗੂਆਂ ਵਲੋ਼ ਸਖ਼ਤ ਨਿਖੇਧੀ ਕੀਤੀ ਗਈ। ਉਕਤ ਹਿਰਾਸਤ ਦੀ ਨਿਖੇਧੀ ਕਰਨ ਵਾਲਿਆਂ ਵਿਚ ਸ੍ਰੀ ਅਨੰਦਪੁਰ ਸਾਹਿਬ ਬਲਾਕ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਅਤਿ ਨਜਦੀਕੀ ਬਲਾਕ ਕਾਂਗਰਸ ਪ੍ਰਧਾਨ ਹਿਮਾਂਸ਼ੂ ਟੰਡਨ ਸਨ, ਜਿਨ੍ਹਾਂ ਯੂਥ ਅਕਾਲੀ ਦਲ ਦੇ ਆਗੂ ਸੰਦੀਪ ਸਿੰਘ ਕਲੋਤਾ ਨੂੰ ਹਾਊਸ ਅਰੈਸਟ ਕਰਨ ਦੇ ਮਾਮਲੇ ਦੀ ਵੀ ਸਖ਼ਤ ਨਿੰਦਾ ਕੀਤੀ ਹੈ ।
Read More : ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਨੂੰ SIT ਅੱਗੇ ਪੇਸ਼ ਹੋਣ ਦੇ ਹੁਕਮ