ਚੰਡੀਗੜ੍ਹ, 5 ਦਸੰਬਰ 2025 : ਪੰਜਾਬ ਦੇ ਰੋਪੜ ਰੇਂਜ ਦੇ ਮੁਅੱਤਲ ਚੱਲੇ ਆ ਰਹੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਸ ਹਰਚਰਨ ਸਿੰਘ ਭੁੱਲਰ (Harcharan Singh Bhullar) ਨੇ ਡੀ. ਸੀ. ਕੰਪਲੈਕਸ ਮੋਹਾਲੀ ਤੋਂ ਚੰਡੀਗੜ੍ਹ ਦੇ ਸੀ. ਬੀ. ਆਈ. ਦਫ਼ਤਰ ਤੱਕ ਸੀ. ਸੀ. ਟੀ. ਵੀ. ਫੁਟੇਜ (CCTV footage) ਦੀ ਮੰਗ ਕੀਤੀ ਹੈ । ਦੱਸਣਯੋਗ ਹੈ ਕਿ ਸੀ. ਬੀ. ਆਈ. ਨੇ ਹਰਚਰਨ ਸਿੰਘ ਭੁੱਲਰ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੋਈ ਹੈ, ਜੋ ਕਿ ਰਿਸ਼ਵਤ ਮਾਮਲੇ ਵਿੱਚ ਪੇਸ਼ੀਆਂ ਭੁਗਤ ਰਹੇ ਹਨ ।
ਭੁੱਲਰ ਨੇ ਮੰਗੀ ਰਿਕਾਰਡਾਂ ਨੂੰ ਸੁਰੱਖਿਅਤ ਰੱਖਣ ਦੀ ਮੰਗ
ਡੀ. ਆਈ. ਜੀ. (D. I. G.) ਹਰਚਰਨ ਸਿੰਘ ਭੁੱਲਰ ਜੋ ਕਿ ਸੀ. ਬੀ. ਆਈ. ਦੀ ਕਾਰਵਾਈ ਨੂੰ ਗਲਤ ਦੱਸਣ ਅਤੇ ਆਪਣੇ ਬਚਾਅ ਲਈ ਪਟੀਸ਼ਨ ਵੀ ਦਾਇਰ ਕਰ ਚੁੱਕੇ ਹਨ ਨੇ ਜਿਥੇ ਸੀ. ਸੀ. ਟੀ. ਵੀ. ਫੁਟੇਜ ਦੀ ਮੰਗ ਕੀਤੀ ਹੈ, ਉਥੇ ਹੀ ਇਨ੍ਹਾਂ ਰਿਕਾਰਡਾਂ ਨੂੰ ਸੁਰੱਖਿਅਤ ਰੱਖਣ ਦੀ ਵੀ ਮੰਗ ਕੀਤੀ ਹੈ, ਜਿਸ ਲਈ ਭੁੱਲਰ ਦੇ ਵਕੀਲ ਵਲੋਂ ਵੀ ਵੀਰਵਾਰ ਨੂੰ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਅਦਾਲਤ ਨੇ ਸੀ. ਬੀ. ਆਈ. ਨੂੰ ਜਵਾਬ ਦੇਣ ਲਈ ਨੋਟਿਸ ਵੀ ਜਾਰੀ ਕਰ ਦਿੱਤਾ ਹੈ, ਜਿਸਦੀ ਸੁਣਵਾਈ ਹੁਣ 8 ਦਸੰਬਰ ਨੂੰ ਹੋਵੇਗੀ ।
ਸੀ. ਬੀ. ਆਈ. ਦੇ ਕੁੱਝ ਅਧਿਕਾਰੀਆਂ ਦੇ ਭੁੱਲਰ ਨੇ ਮੰਗੇ ਹਨ ਕਾਲਾਂ ਦੇ ਵੇਰਵੇ
ਪ੍ਰਾਪਤ ਜਾਣਕਾਰੀ ਅਨੁਸਾਰ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀ. ਬੀ. ਆਈ.) ਦੇ ਕੁਝ ਅਧਿਕਾਰੀਆਂ ਦੇ ਕਾਲ ਵੇਰਵੇ ਦੀ ਮੰਗ ਵੀ ਕੀਤੀ ਹੈ । ਭੁੱਲਰ ਨੇ ਸੀ. ਬੀ. ਆਈ. (C. B. I.) ਇੰਸਪੈਕਟਰ ਸੋਨਲ ਮਿਸ਼ਰਾ ਅਤੇ ਡੀ. ਐਸ. ਪੀ. ਕੁਲਦੀਪ ਸਿੰਘ ਦੇ 1 ਅਕਤੂਬਰ ਤੋਂ 17 ਅਕਤੂਬਰ 2025 ਤੱਕ ਦੇ ਕਾਲ ਵੇਰਵੇ ਅਤੇ ਟਾਵਰ ਲੋਕੇਸ਼ਨ ਰਿਕਾਰਡ ਮੰਗੇ ਹਨ ਤੇ ਨਾਲ ਹੀ ਇਨ੍ਹਾਂ ਵੇਰਵਿਆਂ ਨੂੰ ਸੁਰੱਖਿਅਤ ਰੱਖਣ ਦੀ ਵੀ ਮੰਗ ਕੀਤੀ ਗਈ ਹੈ ।
Read More : ਸੀ. ਬੀ. ਆਈ. ਨੇ ਕਰ ਦਿੱਤੀ ਭੁੱਲਰ ਖਿ਼ਲਾਫ਼ ਚਾਰਜਸ਼ੀਟ ਦਾਖ਼ਲ









