ਸਸਪੈਂਡ ਡੀ. ਆਈ. ਜੀ. ਭੁੱਲਰ ਹੋਣਗੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼

0
27
D. I. G. Bhullar

ਚੰਡੀਗੜ੍ਹ, 20 ਨਵੰਬਰ 2025 : ਪੰਜਾਬ ਦੇ ਸਸਪੈਂਡ ਚੱਲੇ ਆ ਰਹੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (D. I. G. Bhullar) ਅੱਜ ਵੀਡੀਓ ਕਾਨਫਰੈਂਸਿੰਗ ਰਾਹੀਂ ਮਾਨਯੋਗ ਕੋਰਟ ਅੱਗੇ ਪੇਸ਼ ਹੋਣਗੇ । ਦੱਸਣਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਆਮਦਨ ਤੋਂ ਵੱਧ ਕਰੋੜਾਂ ਰੁਪਏ ਦੀ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਅੱਜ ਉਹ ਆਪਣੇ ਜੁਡੀਸ਼ੀਅਲ ਰਿਮਾਂਡ ਦੇ ਖਤਮ ਹੋਣ ਤੋਂ ਬਾਅਦ ਸੀ. ਬੀ. ਆਈ. ਅਦਾਲਤ ਵਿੱਚ ਪੇਸ਼ ਹੋਣਗੇ ।

ਭੁੱਲਰ ਦੇ ਪਰਿਵਾਰ ਨੇ ਕੀਤੀ ਅਦਾਲਤ ਵਿਚ ਅਰਜ਼ੀ ਦਾਇਰ

ਸਸਪੈਂਡਿਡ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਪਰਿਵਾਰ ਨੇ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਪਰਿਵਾਰ ਲਈ ਘਰੇਲੂ ਖਰਚਿਆਂ ਨੂੰ ਪੂਰਾ ਕਰਨਾ ਮੁਸ਼ਕਲ ਹੋ ਗਿਆ ਹੈ ਕਿਉਂਕਿ ਸੀ. ਬੀ. ਆਈ. (C. B. I.) ਨੇ ਉਨ੍ਹਾਂ ਦੇ ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਹਨ । ਇਸ ਮਾਮਲੇ ਨੂੰ ਲੈ ਕੇ ਵੀ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ।

ਤਨਖਾਹ ਖਾਤੇ ਅਤੇ ਪਰਿਵਾਰਕ ਖਾਤੇ ਫ੍ਰੀਜ਼ ਕਰ ਦਿੱਤੇ ਗਏ

ਸੀ. ਬੀ. ਆਈ. ਨੇ ਡੀ. ਆਈ. ਜੀ. (ਸਸਪੈਂਡ) ਐਚ. ਐਸ. ਭੁੱਲਰ ਦੇ ਤਨਖਾਹ ਖਾਤੇ, ਉਨ੍ਹਾਂ ਦੇ ਪੁੱਤਰ ਦੇ ਤਨਖਾਹ ਖਾਤੇ ਅਤੇ ਉਨ੍ਹਾਂ ਦੇ ਪਿਤਾ ਦੇ ਪੈਨਸ਼ਨ ਖਾਤੇ ਨੂੰ ਫ੍ਰੀਜ਼ ਕਰ ਦਿੱਤਾ ਹੈ। ਉਨ੍ਹਾਂ ਦਾ ਪੁੱਤਰ ਪੰਜਾਬ ਵਿੱਚ ਸਹਾਇਕ ਐਡਵੋਕੇਟ ਜਨਰਲ ਹੈ । ਉਹ ਖੇਤੀ ਅਤੇ ਕਿਰਾਏ ਤੋਂ ਆਪਣੀ ਆਮਦਨ ਕਢਵਾਉਣ ਵਿੱਚ ਅਸਮਰੱਥ ਹੈ।

ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੀ ਮੰਗ

ਹਰਚਰਨ ਸਿੰਘ ਭੁੱਲਰ ਦੇ ਵਕੀਲ ਐਸ. ਪੀ. ਐਸ. ਭੁੱਲਰ ਨੇ ਕੁੱਝ ਦਿਨ ਪਹਿਲਾਂ ਜਿਲ੍ਹਾ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਉਨ੍ਹਾਂ ਦੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੀ ਬੇਨਤੀ ਕੀਤੀ । ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ (Special Court) ਨੇ ਸੀ. ਬੀ. ਆਈ. ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਜਿਸਦੇ ਚਲਦਿਆਂ ਅੱਜ ਯਾਨੀ ਕਿ 20 ਨਵੰਬਰ ਮਾਮਲੇ ਦੀ ਸੁਣਵਾਈ ਹੋਵੇਗੀ ।

Read More : ਈ. ਡੀ. ਨੇ ਕੀਤੀ ਸਸਪੈਂਡ ਡੀ. ਆਈ. ਜੀ. ਭੁੱਲਰ ਦੇ ਖਾਤਿਆਂ ਦੀ ਜਾਂਚ

LEAVE A REPLY

Please enter your comment!
Please enter your name here