ਚੰਡੀਗੜ੍ਹ, 25 ਦਸੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸਿ਼ਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ “ਨਸ਼ਿਆਂ ਵਿਰੁੱਧ ਜੰਗ” (“War on Drugs”) ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ ‘ਤੇ ਛਾਪੇਮਾਰੀ ਕੀਤੀ, ਸੂਬੇ ਭਰ ਵਿੱਚ 85 ਐਫ. ਆਈ. ਆਰ. ਦਰਜ ਕੀਤੀਆਂ ਅਤੇ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ 298 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 41,639 ਹੋ ਗਈ ਹੈ ।
ਪੰਜਾਬ ਪੁਲਸ ਨੇ 3.7 ਕਿਲੋਗ੍ਰਾਮ ਹੈਰੋਇਨ ਸਣੇ ਨਸ਼ਾ ਤਸਕਰਾਂ ਨੂੰ ਕੀਤਾ
ਗ੍ਰਿਫ਼ਤਾਰ
ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ, ਫੜੇ ਗਏ ਨਸ਼ਾ ਤਸਕਰਾਂ ਤੋਂ 3.7 ਕਿਲੋਗ੍ਰਾਮ ਹੈਰੋਇਨ, 1 ਕਿਲੋ ਅਫੀਮ, 467 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 31,670 ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਹ ਗੱਲ ਧਿਆਨ ਦੇਣ ਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਹੈ।
ਪੁਲਿਸ ਟੀਮਾਂ ਨੇ ਕੀਤੀ 325 ਸ਼ੱਕੀਆਂ ਤੋਂ ਪੁੱਛਗਿੱਛ
ਇਸ ਕਾਰਵਾਈ ਦੌਰਾਨ, 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 334 ਥਾਵਾਂ ‘ਤੇ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 325 ਸ਼ੱਕੀਆਂ ਤੋਂ ਪੁੱਛਗਿੱਛ ਵੀ ਕੀਤੀ ।
Read More :`ਯੁੱਧ ਨਸ਼ਿਆਂ ਵਿਰੁੱਧ` ਨੂੰ ਹੋਇਆ 263ਵਾਂ ਦਿਨ









