ਚੰਡੀਗੜ੍ਹ, 28 ਜੁਲਾਈ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਟ੍ਰਾਂਸਪੋਰਟ ਮੰਤਰੀ (Transport Minister) ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟੋਲਰੈਂਸ ਨੀਤੀ ਤਹਿਤ ਕਾਰਵਾਈ ਕਰਦਿਆਂ ਡਿਪਟੀ ਟ੍ਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ (Show cause notice to Deputy Transport Commissioner) ਜਾਰੀ ਕੀਤਾ ਹੈ।
ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਦੀਆਂ ਸ਼ਿਕਾਇਤਾਂ ਮਿਲਣ `ਤੇ ਤੁਰੰਤ ਲਿਆ ਐਕਸ਼ਨ
ਪ੍ਰਾਪਤ ਜਾਣਕਾਰੀ ਅਨੁਸਾਰ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਵਲੋਂ ਜੋ ਡਿਪਟੀ ਟ੍ਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਦਾ ਮੁੱਖ ਕਾਨ ਭ੍ਰਿਸ਼ਟਾਚਾਰ ਅਤੇ ਲਾਪ੍ਰਵਾਹੀ ਦੀਆਂ ਸਿ਼ਕਾਇਤਾਂ ਮਿਲਣਾ ਹੈ।ਇਥੇ ਹੀ ਬਸ ਨਹੀਂ ਕੈਬਨਿਟ ਮੰਤਰੀ ਭੁੱਲਰ ਵਲੋਂ 9 ਡਾਟਾ ਐਂਟਰੀ ਓਪਰੇਟਰਜ਼ ਅਤੇ ਸਕਿਓਰਿਟੀ ਗਾਰਡਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ (Services of 9 data entry operators and security guards terminated with immediate effect) ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ (Against corruption) ਜੀਰੋ ਟੋਲਰੈਂਸ ਨੀਤੀ ਤਹਿਤ ਸੀਨੀਅਰ ਅਸਿਸਟੈਂਟ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਤੁਰੰਤ ਮੁਅੱਤਲ ਕਰਦਿਆਂ ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਸੁਨੇਹਾ ਦਿੱਤਾ ਗਿਆ ਹੈ ਕਿ ਕਿਸੇ ਵੀ ਹਾਲਤ `ਚ ਨਾ ਤਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਕੀਤਾ ਜਾਵੇਗਾ ਅਤੇ ਨਾ ਹੀ ਭ੍ਰਿਸ਼ਟਾਚਾਰੀ ਨੂੰ।
Read More : ਟ੍ਰਾਂਸਪੋਰਟ ਵਿਭਾਗ ਨੇ ਸਾਬਕਾ ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ ਨੂੰ ਭੇਜਿਆ ਨੋਟਿਸ