ਬਠਿੰਡਾ, 28 ਫਰਵਰੀ 2026 : ਪੰਜਾਬ ਵਿਚ ਭ੍ਰਿਸ਼ਟਾਚਾਰ (Corruption) ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ (Vigilance) ਵਿਭਾਗ ਨੇ ਇਕ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ।
ਕੌਣ ਹੈ ਜਿਸਨੂੰ ਵਿਜੀਲੈਂਸ ਨੇ ਕੀਤਾ ਹੈ ਗ੍ਰਿਫ਼ਤਾਰ
ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਜਿ਼ਲ੍ਹੇ ਦੇ ਪਿੰਡ ਕੋਟ ਸ਼ਮੀਰ ਵਿਖੇ ਵਿਜੀਲੈਂਸ ਵਿਭਾਗ (Vigilance Department) ਨੇ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਉਕਤ ਪਟਵਾਰੀ ਨੇ ਜੱਦੀ ਜਾਇਦਾਦ ਦੇ ਇੰਤਕਾਲ ਕਰਨ ਦੇ ਬਦਲੇ ਰਿਸ਼ਵਤ (Bribe) ਦੀ ਮੰਗ ਕੀਤੀ ਸੀ । ਪੀੜਤ ਨੇ ਮਾਮਲੇ ਦੀ ਜਾਣਕਾਰੀ ਵਿਜੀਲੈਂਸ ਟੀਮ ਨੂੰ ਦਿੱਤੀ ।
ਕੀ ਦੱਸਿਆ ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਨੇ
ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਅਮਨਦੀਪ ਸਿੰਘ ਦੇ ਮੁਤਾਬਕ, ਕੋਟ ਸ਼ਮੀਰ ਦੇ ਰਹਿਣ ਵਾਲੇ ਗਗਨਦੀਪ ਸਿੰਘ ਨੇ ਸਿ਼ਕਾਇਤ ਕੀਤੀ ਸੀ ਕਿ ਪਟਵਾਰੀ ਮਨਜੋਤ ਸਿੰਘ ਆਪਣੇ ਤਾਏ ਦੀ ਮੌਤ ਤੋਂ ਬਾਅਦ ਉਸਦੀ ਜ਼ਮੀਨ ਇੰਤਕਾਲ ਕਰਨ ਲਈ 10,000 ਰੁਪਏ ਦੀ ਮੰਗ ਕਰ ਰਿਹਾ ਸੀ । ਸਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਰਿਸ਼ਵਤ ਲੈਂਦੇ ਹੋਏ ਫੜ ਲਿਆ । ਅਧਿਕਾਰੀ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਜੇਕਰ ਕੋਈ ਹੋਰ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ ।
Read More : ਵਿਜੀਲੈਂਸ ਪੰਜਾਬ ਨੇ ਏ. ਐਸ. ਆਈ. ਕੀਤਾ ਰਿਸ਼ਵਤ ਲੈਂਦੇ ਹੋਏ ਕਾਬੂ









