ਭਰਾ ਨੇ ਕੀਤਾ ਆਪਣੇ ਹੀ ਭਰਾ ਦਾ ਕਤ.ਲ
ਫ਼ਾਜ਼ਿਲਕਾ ਸ਼ਹਿਰ ਦੀ ਸੈਣੀਆਂ ਰੋਡ ‘ਤੇ ਬਨੀ ਭੈਰੋ ਬਸਤੀ ਵਿੱਚ ਬੀਤੀ ਰਾਤ ਸ਼ਰਾਬ ਦੇ ਨਸ਼ੇ ਵਿੱਚ ਦੋ ਭਰਾਵਾਂ ਦੀ ਆਪਸ ਵਿੱਚ ਲੜਾਈ ਹੋ ਗਈ। ਝਗੜਾ ਇੰਨਾ ਵਧ ਗਿਆ ਕਿ ਇੱਕ ਭਰਾ ਨੇ ਦੂਜੇ ਭਰਾ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ ਮਾਨ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ ਗਰਾਂਟ ਜਾਰੀ ॥ Punjab News
ਸੂਚਨਾ ਮਿਲਨ ‘ਤੇ ਥਾਣਾ ਸਿਟੀ ਦੇ ਪ੍ਰਭਾਰੀ ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਨੇ ਮੌਕੇ ਪਹੁੰਚ ਜਾਂਚ ਸ਼ੁਰੂ ਕਰ ਦਿਤੀ। ਜਾਂਚ ਦੌਰਾਨ ਫੋਰੇਂਸਿਕ ਟੀਮ ਨੂੰ ਬੁਲਾ ਕੇ ਲਾਸ਼ ਵਿੱਚੋ ਸੈਂਪਲ ਲਏ ਗਏ।ਮੌਕੇ ਤੇ ਪਹੁੰਚੇ ਥਾਨਾ ਸਿਟੀ ਦੇ ਪ੍ਰਭਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਘਟਨਾ ਰਾਤ ਦੀ ਹੈ।
ਉਨ੍ਹਾਂ ਨੂੰ ਸੂਚਨਾ ਸਵੇਰ ਮਿਲੀ। ਉਸ ਤੋਂ ਬਾਅਦ ਉਨ੍ਹਾ ਮੌਕੇ ‘ਤੇ ਪਹੁੰਚ ਕਾਰਵਾਈ ਸ਼ੁਰੂ ਕਰ ਦਿਤੀ ਹੈ ਅਤੇ ਜਿਸ ਜਗ੍ਹਾ ਤੇ ਕਤਲ ਹੋਇਆ ਹੈ ਉਸ ਜਗ੍ਹਾ ਨੂੰ ਸੀਲ ਕਰ ਦਿੱਤਾ ਗਿਆ।ਜਿਸ ਤੋਂ ਬਾਅਦ ਮੌਕੇ ‘ਤੇ ਫਾਰੇਂਸਿਕ ਟੀਮ ਨੇ ਸੈਂਪਲ ਲਏ।ਆਸ਼ੰਕਾ ਹੈ ਕਿ ਇੱਟ ਨਾਲ ਉਸਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਸ਼ਿਵਮ ਕੁਮਾਰ ਦੇ ਰੂਪ ਵਿਚ ਹੋਈ ਹੈ। ਜਦਕਿ ਦੂਸਰਾ ਭਰਾ ਅਜੇ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਸ਼ਿਵਮ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਫ਼ਾਜ਼ਿਲਕਾ ਦੀ ਮੋਰਚਰੀ ਵਿੱਚ ਰਾਖਵਾਂ ਦਿੱਤਾ ਗਿਆ ਹੈ ।