BSF ਦੇ ਜਵਾਨਾਂ ਨੇ ਪਾਕਿਸਤਾਨ ਦੀ ਨਾਪਾਕ ਹਰਕਤਾਂ ਨੂੰ ਨਾਕਾਮ ਕਰਦੇ ਹੋਏ ਇੱਕ ਵਾਰ ਫਿਰ ਕਾਮਯਾਬੀ ਹਾਸਲ ਕੀਤੀ ਹੈ। ਵਿਧਾਨ ਸਭਾ ਹਲਕਾ ਖੇਮਕਰਨ ਅਧੀਨ, ਕੇ.ਆਈ ਦੀ ਬਟਾਲੀਅਨ 103 ਵੱਲੋਂ 7 ਪੈਕਟ ਹੈਰੋਇਨ ਬਰਾਮਦ ਹੋਣ ਦੀ ਖਬਰ ਸਾਹਮਣੇ ਆਈ ਹੈ। ਕਾਬੂ ਕੀਤੇ ਗਏ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੀ ਦੱਸੀ ਜਾ ਰਹੀ ਹੈ।

ਜਾਣਕਰੀ ਅਨੁਸਾਰ BSF 103 ਬਟਾਲੀਅਨ ਦੇ ਜਵਾਨਾਂ ਵੱਲੋਂ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ BSF ਦੇ ਸਿਪਾਹੀਆਂ ਨੇ BOP ਤਾਰਾ ਸਿੰਘ ਕੋਲੋਂ 7 ਪੈਕੇਟ ਹੈਰੋਇਨ ਬਰਾਮਦ ਹੋਈ, ਜੋ ਕਿ ਕਰੀਬ 7 ਕਿਲੋ ਹੈ। ਤਲਾਸ਼ੀ ਦੌਰਾਨ ਮਿਲੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 35 ਕਰੋੜ ਰੁਪਏ ਦੱਸੀ ਜਾਂਦੀ ਹੈ। ਪਾਕਿਸਤਾਨ ਭਾਰਤੀ ਖੇਤਰ ਵਿਚ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਦੀ ਤਸਕਰੀ ਕਰਦਾ ਰਹਿੰਦਾ ਹੈ।

ਦੱਸ ਦੇਈਏ ਕਿ ਬੀਤੇ 24 ਮਾਰਚ ਨੂੰ ਰਾਤ 2.28 ਵਜੇ ਗੁਰਦਾਸਪੁਰ ਸੈਕਟਰ ਦੇ ਮੇਟਲਾ ਖੇਤਰ ਵਿਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਾਤਨੀ ਡ੍ਰੋਨ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਸੀ। ਸਰਹੱਦ ‘ਤੇ ਤਾਇਨਾਤ BSF ਦੇ ਜਵਾਨਾਂ ਨੇ ਡ੍ਰੋਨ ‘ਤੇ ਫਾਇਰਿੰਗ ਕਰਕੇ ਉਸ ਨੂੰ ਖਦੇੜ ਦਿੱਤਾ ਸੀ। ਤਲਾਸ਼ੀ ਦੌਰਾਨ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇਕ ਪੈਕੇਟ ਦੀ ਖੇਪ ਬਰਾਮਦ ਕੀਤੀ ਜਿਸ ਨੂੰ ਡ੍ਰੋਨ ਨਾਲ ਡੇਗਿਆ ਗਿਆ ਸੀ। ਇਸ ਵਿਚ 5 ਪਿਸਤੌਲਾਂ, 10 ਪਿਸਤੌਲ ਮੈਗਜ਼ੀਨ, 9 ਐੱਮਐੱਮ ਦੇ 71 ਰਾਊਂਡ ਤੇ .311 ਲਿਖੇ 20 ਗੋਲਾ-ਬਾਰੂਦ ਸਨ।