BSF ਦੇ ਜਵਾਨਾਂ ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੀ ਘੁਸਪੈਠੀਆ ਕੀਤਾ ਗ੍ਰਿਫਤਾਰ

0
73

ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਇੱਕ ਪਾਕਿਸਤਾਨੀ ਨਾਗਰਿਕ ਘੁਸਪੈਠ ਕਰ ਰਿਹਾ ਸੀ ਜਿਸ ਨੂੰ BSF 155 ਬਟਾਲੀਅਨ ਦੇ ਜਵਾਨਾਂ ਨੇ ਫੜ ਰਿਹਾ। ਜਵਾਨਾਂ ਨੇ ਇਸ ਘੁਸਪੈਠੀਆ ਨੂੰ JCC ਬੈਰੀਅਰ ਨੇੜੇ ਭਾਰਤੀ ਸਰਹੱਦ ਵਿੱਚ ਘੁਸਪੈਠ ਕਰਦੇ ਹੋਏ ਕਾਬੂ ਕੀਤਾ।

ਪਾਕਿਸਤਾਨੀ ਨਾਗਰਿਕ ਕੋਲੋਂ ਬਰਾਮਦ ਹੋਏ ਆਧਾਰ ਕਾਰਡ ਮੁਤਾਬਕ ਨੌਜਵਾਨ ਦੀ ਪਛਾਣ ਰਬੀਬ ਬਿਲਾਲ ਵਾਸੀ ਫੈਸਲਾਬਾਦ ਵਜੋਂ ਹੋਈ ਹੈ। ਕਾਰਡ ਮੁਤਾਬਕ ਉਹ ਪਾਕਿਸਤਾਨ ਸਥਿਤ ਕੋਸੀ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ‘ਚ ਮਸ਼ੀਨ ਆਪਰੇਟਰ ਵਜੋਂ ਕੰਮ ਕਰਦਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ ਦੋ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਮਾਚਿਸ ਦਾ ਡੱਬਾ ਅਤੇ ਟੂਥਬਰਸ਼ ਬਰਾਮਦ ਹੋਇਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ BSF ਦੇ ਜਵਾਨਾਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਉਸ ਦੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਪਿੱਛੇ ਕੀ ਕਾਰਨ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਫਿਲਹਾਲ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪਰ ਉਹ ਭਾਰਤੀ ਸਰਹੱਦ ਵਿੱਚ ਕਿਉਂ ਵੜਿਆ? ਸੁਰੱਖਿਆ ਏਜੰਸੀਆਂ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here