BSF ਦੀ ਵੱਡੀ ਕਾਰਵਾਈ, ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠੀਆ ਕੀਤਾ ਢੇਰ

0
55

ਭਾਰਤ-ਪਾਕਿਸਤਾਨ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਸੀਮਾ ਸੁਰੱਖਿਆ ਬਲ ਵੱਲੋਂ ਨਾਕਾਮ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਗਿਰਾਇਆ ਹੈ। ਘੁਸਪੈਠੀਏ ਕੋਲ ਇੱਕ ਇੰਪੋਰਟਡ ਬੰਦੂਕ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ BSF ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ BOP ਸੀਮਾ ਸੁਰੱਖਿਆ ਬਲ ਦੀ 73 ਬਟਾਲੀਅਨ ਦੇ ਜਵਾਨ ਸਰਹੱਦ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸੰਘਣੀ ਧੁੰਦ ‘ਚ BSF ਨੂੰ ਕਿਸੇ ਦੇ ਆਉਣ ਦਾ ਅਹਿਸਾਸ ਹੋਇਆ। ਘੁਸਪੈਠੀਏ ਭਾਰਤੀ ਸਰਹੱਦ ਦੇ ਅੰਦਰ 500 ਮੀਟਰ ਅੰਦਰ ਬਣੀ ਸੁਰੱਖਿਆ ਵਾੜ ਤੱਕ ਪਹੁੰਚ ਗਿਆ ਸੀ। BSF ਜਵਾਨਾਂ ਨੇ ਜਦੋਂ ਆਵਾਜ਼ ਬੁਲੰਦ ਕੀਤੀ ਤਾਂ ਘੁਸਪੈਠੀਏ ਨੇ ਲੁਕਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਜਵਾਨਾਂ ਨੂੰ ਗੋਲੀਬਾਰੀ ਕਰਨੀ ਪਈ।

ਇਹ ਵੀ ਪੜ੍ਹੋ : ਸੜਕ ਹਾਦਸੇ ‘ਚ ਕੌਂਸਲ ਦੇ ਸਾਬਕਾ ਪ੍ਰਧਾਨ ਅਜ਼ੀਜ਼ ਖ਼ਾਨ ਦੀ ਮੌਤ

ਦੱਸ ਦੇਈਏ ਕਿ BSF ਜਵਾਨਾਂ ਨੇ ਮਾਰੇ ਗਏ ਘੁਸਪੈਠੀਏ ਕੋਲੋਂ ਇੱਕ ਪੰਪ ਗੰਨ ਵੀ ਬਰਾਮਦ ਕੀਤੀ ਹੈ। ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਘੁਸਪੈਠੀਏ ਨੇ ਸੀਮਾ ਸੁਰੱਖਿਆ ਬਲ ਜਵਾਨਾਂ ‘ਤੇ ਗੋਲੀਬਾਰੀ ਕੀਤੀ ਜਾਂ ਨਹੀਂ। ਦੱਸਿਆ ਜਾ ਰਿਹਾ ਹੈ ਕਿ ਉਹ ਤਸਕਰੀ ਦੇ ਮਕਸਦ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋਇਆ ਸੀ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here