BSF ਨੇ ਨਸ਼ਾ ਤਸਕਰਾਂ ਵੱਲੋਂ ਡਰੋਨ ਨਾਲ ਸੁੱਟੀ 7 ਕਰੋੜ ਰੁਪਏ ਦੀ ਹੈਰੋਇਨ ਕੀਤੀ ਜ਼ਬਤ

0
79

ਅੰਮ੍ਰਿਤਸਰ ਦੀ ਅਟਾਰੀ ਸਰਹੱਦ ਨੇੜੇ ਖੇਤਾਂ ‘ਚੋਂ BSF ਨੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਖੇਤ ‘ਚ ਇਸ ਖੇਪ ਨੂੰ ਦੇਖ ਕੇ ਕਿਸਾਨ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਸੂਚਨਾ ਦਿੱਤੀ। ਬੀਐਸਐਫ ਨੇ ਖੇਪ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਡਰੋਨ ਰਾਹੀਂ ਸੁੱਟੀ ਗਈ ਹੈ।

ਇਹ ਵੀ ਪੜ੍ਹੋ: PSEB ਬਾਲ ਦਿਵਸ ’ਤੇ ਕਰੇਗਾ ਨਵੀਂ ਪਹਿਲ, ਹਰੇਕ ਸਰਕਾਰੀ ਸਕੂਲ ਦਾ ਆਪਣਾ ਮੈਗਜ਼ੀਨ ਹੋਵੇਗਾ…

ਜਾਣਕਾਰੀ ਅਨੁਸਾਰ ਘਟਨਾ ਅੰਮ੍ਰਿਤਸਰ ਦੇ ਅਟਾਰੀ ਨੇੜੇ ਕੱਕੜ ਪਿੰਡ ਦੀ ਹੈ। ਰਾਤ ਸਮੇਂ ਕਿਸਾਨ ਆਪਣੇ ਖੇਤਾਂ ਵਿੱਚ ਗੇੜਾ ਮਾਰਨ ਗਿਆ ਸੀ। ਇਸ ਦੌਰਾਨ ਉਸ ਦੀ ਨਜ਼ਰ ਖੇਤ ‘ਚ ਪਈ ਪੀਲੀ ਅਤੇ ਨੀਲੀ ਟੇਪ ‘ਚ ਲਪੇਟੇ ਪੈਕਟ ‘ਤੇ ਪਈ। ਜਦੋਂ ਕਿਸਾਨ ਨੂੰ ਸ਼ੱਕ ਹੋਇਆ ਤਾਂ ਉਸ ਨੇ ਇਸ ਦੀ ਸੂਚਨਾ ਬੀਐਸਐਫ ਨੂੰ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਤਿੰਨ ਵਿਧਾਇਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਮੈਂਬਰ ਵਜੋਂ ਕੀਤਾ…

ਬੀਐਸਐਫ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਖੇਪ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਜਦੋਂ ਬੀਐਸਐਫ ਨੇ ਪੈਕੇਟ ਦਾ ਵਜ਼ਨ ਕੀਤਾ ਤਾਂ ਇਸ ਦਾ ਕੁੱਲ ਵਜ਼ਨ 1 ਕਿਲੋ ਦੇ ਕਰੀਬ ਪਾਇਆ ਗਿਆ। ਇਸ ਖੇਪ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 7 ਕਰੋੜ ਰੁਪਏ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨੀ ਸਮੱਗਲਰਾਂ ਨੇ ਡਰੋਨ ਰਾਹੀਂ ਸੁੱਟੀ ਸੀ। ਫਿਲਹਾਲ ਇਸ ਖੇਪ ਨੂੰ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here