ਬਜਟ ਸੈਸ਼ਨ ਦਾ ਪਹਿਲਾ ਦਿਨ:ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੁੰਭ ਹਾਦਸੇ ‘ਤੇ ਜਤਾਇਆ ਦੁੱਖ

0
74

ਬਜਟ ਸੈਸ਼ਨ ਦਾ ਪਹਿਲਾ ਦਿਨ:ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੁੰਭ ਹਾਦਸੇ ‘ਤੇ ਜਤਾਇਆ ਦੁੱਖ

ਨਵੀ ਦਿੱਲੀ: 18ਵੀਂ ਲੋਕ ਸਭਾ ਦੇ ਬਜਟ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕੀਤਾ ਇਸ ਦੇ ਨਾਲ ਹੀ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦੇਸ਼ ਦੇ ਸਾਹਮਣੇ ਰੱਖਿਆ। ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।

ਕੁੰਭ ਦੁਖਾਂਤ ‘ਤੇ ਕੀਤਾ ਦੁੱਖ ਪ੍ਰਗਟ

ਰਾਸ਼ਟਰਪਤੀ ਮੁਰਮੂ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੁੰਭ ਦੁਖਾਂਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕੀਤੀ। ਉਨ੍ਹਾਂ ਕਿਹਾ- “ਮਾਨਯੋਗ ਮੈਂਬਰ, ਇਸ ਸਮੇਂ ਮਹਾਕੁੰਭ ਵੀ ਚੱਲ ਰਿਹਾ ਹੈ। ਮੈਂ ਉੱਥੇ ਵਾਪਰੇ ਹਾਦਸੇ ‘ਤੇ ਦੁੱਖ ਪ੍ਰਗਟ ਕਰਦੀ ਹਾਂ।” ਦੱਸ ਦਈਏ ਕਿ ਬਜਟ ਸੈਸ਼ਨ 31 ਜਨਵਰੀ ਤੋਂ 4 ਅਪ੍ਰੈਲ ਤੱਕ ਦੋ ਪੜਾਵਾਂ ਵਿੱਚ ਹੋਵੇਗਾ। ਸੈਸ਼ਨ ਦਾ ਪਹਿਲਾ ਹਿੱਸਾ 13 ਫਰਵਰੀ ਨੂੰ ਖਤਮ ਹੋਵੇਗਾ ਅਤੇ ਦੂਜਾ ਹਿੱਸਾ 10 ਮਾਰਚ ਤੋਂ ਸ਼ੁਰੂ ਹੋਵੇਗਾ।

ਨੌਜਵਾਨ ਕਰ ਰਹੇ ਦੇਸ਼ ਦਾ ਨਾਮ ਰੋਸ਼ਨ

ਸੰਸਦ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ,”ਅੱਜ ਸਾਡੇ ਨੌਜਵਾਨ ਸਟਾਰਟਅੱਪ ਤੋਂ ਲੈ ਕੇ ਪੁਲਾੜ ਤੱਕ ਦੇਸ਼ ਦਾ ਨਾਮ ਰੋਸ਼ਨ ਕਰ ਰਹੇ ਹਨ। ਪਿਛਲੇ ਦਹਾਕੇ ਵਿੱਚ ਮੇਕ ਇਨ ਇੰਡੀਆ, ਸਟਾਰਟਅੱਪ ਇੰਡੀਆ ਅਤੇ ਸਟੈਂਡ ਅੱਪ ਇੰਡੀਆ ਸਕੀਮਾਂ ਰਾਹੀਂ ਨੌਜਵਾਨਾਂ ਨੂੰ ਕਈ ਮੌਕੇ ਪ੍ਰਦਾਨ ਕੀਤੇ ਗਏ ਹਨ। ਇੰਟਰਨਸ਼ਿਪ ਸਕੀਮ ਰਾਹੀਂ ਨੌਜਵਾਨਾਂ ਨੂੰ ਤਜਰਬਾ ਦਿੱਤਾ ਜਾ ਰਿਹਾ ਹੈ। ਮੇਰੀ ਸਰਕਾਰ ਵਿਦਿਆਰਥੀਆਂ ਲਈ ਆਧੁਨਿਕ ਪਾਠਕ੍ਰਮ ਤਿਆਰ ਕਰ ਰਹੀ ਹੈ। ਮਾਤ ਭਾਸ਼ਾ ਵਿੱਚ ਸਿੱਖਿਆ ਦੀ ਸਹੂਲਤ ਦਿੱਤੀ ਜਾ ਰਹੀ ਹੈ। ਦਸ ਹਜ਼ਾਰ ਤੋਂ ਵੱਧ ਸਕੂਲਾਂ ਵਿੱਚ ਅਟਲ ਲੈਬ ਖੋਲ੍ਹੀਆਂ ਗਈਆਂ ਹਨ। ਖੋਜ ਕਰਨ ਦੇ ਮਕਸਦ ਨਾਲ ਕਈ ਕੰਮ ਕੀਤੇ ਗਏ ਹਨ।

ਫ਼ਿਰੋਜ਼ਪੁਰ ਵਿੱਚ ਵੱਡਾ ਹਾਦਸਾ; ਪਿਕਅੱਪ ਗੱਡੀ ਦੀ ਕੈਂਟਰ ਨਾਲ ਭਿਆਨਕ ਟੱ/ਕਰ, 10 ਲੋਕਾਂ ਦੀ ਮੌ.ਤ

LEAVE A REPLY

Please enter your comment!
Please enter your name here