ਹੁਸ਼ਿਆਰਪੁਰ ਜ਼ਿਲ੍ਹੇ ‘ਚ ਇੱਕ ਬੱਸ ਦੁਰਘਟਨਾ ਹੋ ਗਈ ਹੈ। ਜਾਣਕਾਰੀ ਅਨੁਸਾਰ ਤਲਵਾੜਾ ‘ਚ ਅੱਜ ਦੁਪਹਿਰ ਕਰੀਬ 1 ਵਜੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਕਾਰਨ ਬੱਸ ਵਿਚ ਬੈਠੀਆਂ ਸਵਾਰੀਆਂ, ਡਰਾਈਵਰ ਤੇ ਕੰਡਕਟਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਵੱਲੋਂ ਅਗਲੇ 3 ਦਿਨਾਂ…
ਜਾਣਕਾਰੀ ਅਨੁਸਾਰ ਤਲਵਾੜਾ ਨਜ਼ਦੀਕ ਪੈਂਦੇ ਅੱਡਾ ਝਿਰ ਦੀ ਖੂਹੀ ਕੋਲ ਨਿੱਜੀ ਕੰਪਨੀ ਦੀ ਬੱਸ ਨੰਬਰ-ਪੀਬੀ07 ਏਸੀ 7997 ਜੋ ਕਿ ਤਲਵਾੜਾ ਤੋਂ ਦਸੂਹਾ ਜਾ ਰਹੀ ਸੀ, ਇਸ ਦੌਾਰਨ ਬੱਸ ਬੇਕਾਬੂ ਹੋ ਕੇ ਦਰੱਖਤ ਕੰਢੇ ਲੱਗੇ ਦਰੱਖਤ ਨਾਲ ਜਾ ਟਕਰਾਈ। ਇਸ ਕਾਰਨ ਬੱਸ ਵਿਚ ਬੈਠੀਆਂ ਸਵਾਰੀਆਂ ਦੇ ਨਾਲ-ਨਾਲ ਡਰਾਈਵਰ ਤੇ ਕੰਡਕਟਰ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।
ਇਸ ਹਾਦਸੇ ਵਿਚ ਲਗਭਗ 10 ਜਣੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਹਾਦਸੇ ਮਗਰੋਂ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਪਹੁੰਚਾਇਆ ਗਿਆ। ਹਾਦਸੇ ਦਾ ਕਾਰਨ ਬੱਸ ਵਿਚ ਆਈ ਤਕਨੀਕੀ ਖ਼ਰਾਬੀ ਦੱਸਿਆ ਜਾ ਰਿਹਾ ਹੈ। ਤਲਵਾੜਾ ਪੁਲਿਸ ਨੇ ਮੌਕੇ ਉਪਰ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।