ਪੰਜਾਬ ਚ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਚ 4 ਵਿਧਾਨ ਸਭਾ ਸੀਟਾਂ ਉਤੇ ਜਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸੀਟ ਉਤੇ ਚੋਣ ਹੋਵੇਗੀ। ਇਨ੍ਹਾਂ ਚੋਣਾਂ ਲਈ ਵੋਟਾਂ 13 ਨਵੰਬਰ ਨੂੰ ਪੈਣਗੀਆਂ। ਨਤੀਜੇ 23 ਨਵੰਬਰ ਨੂੰ ਆਉਣਗੇ।
ਪੰਚਾਇਤੀ ਚੋਣਾਂ – ਬਰਨਾਲਾ ‘ਚ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਮੌਤ || Punjab News
ਸੰਗਰੂਰ ਲੋਕ ਸਭਾ ਸੀਟ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤੀ ਸੀ, ਜਿਸ ਕਾਰਨ ਬਰਨਾਲਾ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਸੀ। ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ਉਤੇ ਵੀ ਜ਼ਿਮਨੀ ਚੋਣ ਹੋਵੇਗੀ ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਲੁਧਿਆਣਾ ਲੋਕ ਸਭਾ ਸੀਟ ਤੋਂ ਜਿੱਤੇ ਹਨ।
ਗੁਰਦਾਸਪੁਰ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਲੋਕ ਸਭਾ ਸੀਟ ਤੋਂ ਚੋਣ ਜਿੱਤੀ, ਇਸ ਲਈ ਡੇਰਾ ਬਾਬਾ ਨਾਨਕ ਸੀਟ ਨੂੰ ਵੀ ਖ਼ਾਲੀ ਐਲਾਨ ਦਿੱਤਾ ਗਿਆ। ਉਥੇ ਹੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੱਬੇਵਾਲ ਵਿਧਾਨ ਸਭਾ ਸੀਟ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਚੋਣ ਜਿੱਤ ਗਏ। ਹੁਣ ਚੱਬੇਵਾਲ ਸੀਟ ਉਤੇ ਵੀ ਚੋਣ ਹੋਵੇਗੀ।