ਕਪੂਰਥਲਾ ’ਚ ਲੜਕੀਆਂ ਲਈ ਸੀ-ਪਾਈਟ ਕੈਂਪ ਖੋਲ੍ਹਣ ਦਾ ਐਲਾਨ
ਸੂਬਾ ਸਰਕਾਰ ਨੇ ਲੜਕੀਆਂ ਨੂੰ ਮਜਬੂਤ ਬਣਾਉਣ ਦੀ ਦਿਸ਼ਾ ਵਿਚ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀਏਪੀਐਫ ਅਤੇ ਪੰਜਾਬ ਪੁਲਿਸ ਵਿਚ ਭਰਤੀ ਲਈ ਸਿਖਲਾਈ ਦਿੱਤੀ ਹੈ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੀ-ਪਾਈਟ ਦੀ 5ਵੀਂ ਗਵਰਨਿੰਗ ਕੌਂਸਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਦਿੱਤੀ।
ਪਠਾਨਕੋਟ ਜ਼ਿਲ੍ਹੇ ਵਿਚ ਇੱਕ ਹੋਰ ਸੀ-ਪਾਈਟ ਕੈਂਪ ਵੀ ਸਥਾਪਤ ਕੀਤਾ ਜਾਵੇਗਾ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦੀ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਥੇਹ ਕਾਂਜਲਾ ਵਿਖੇ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਲਈ ਇੱਕ ਵਿਸ਼ੇਸ਼ ਸੀ-ਪਾਈਟ ਕੈਂਪ ਖੋਲ੍ਹਿਆ ਜਾਵੇਗਾ ਅਤੇ ਇਹ ਕੈਂਪ ਪੂਰੀ ਤਰ੍ਹਾਂ ਮਹਿਲਾ ਸਟਾਫ਼ ਦੀ ਦੇਖ-ਰੇਖ ਹੇਠ ਹੀ ਚਲਾਇਆ ਜਾਵੇਗਾ। ਇਸੇ ਤਰ੍ਹਾਂ ਪਠਾਨਕੋਟ ਜ਼ਿਲ੍ਹੇ ਵਿਚ ਇੱਕ ਹੋਰ ਸੀ-ਪਾਈਟ ਕੈਂਪ ਵੀ ਸਥਾਪਤ ਕੀਤਾ ਜਾਵੇਗਾ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਪੁਲਿਸ, ਹਥਿਆਰਬੰਦ ਸੈਨਾਵਾਂ ਅਤੇ ਸੀਏਪੀਐਫ. ਵਿੱਚ ਰੋਜ਼ਗਾਰ ਦੇ ਯੋਗ ਬਣਾਇਆ ਜਾ ਸਕੇ। ਦੱਸਣਯੋਗ ਹੈ ਕਿ ਪੰਜਾਬ ਵਿੱਚ ਇਸ ਵੇਲੇ 14 ਸੀ-ਪਾਈਟ ਕੈਂਪ ਕਾਰਜਸ਼ੀਲ ਹਨ।
ਕਾਂਗਰਸ ਨੇ ਦਿੱਲੀ ਦੀਆਂ ਬਾਕੀ ਦੋ ਸੀਟਾਂ ‘ਤੇ ਵੀ ਐਲਾਨੇ ਉਮੀਦਵਾਰ, ਦੇਖੋ ਸੂਚੀ
ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਪਿੰਡ ਆਸਲ ਉਤਾੜ (ਤਰਨ ਤਾਰਨ), ਪਿੰਡ ਖੇੜੀ (ਸੰਗਰੂਰ) ਅਤੇ ਬੋਰੇਵਾਲ (ਮਾਨਸਾ) ਵਿਖੇ ਨਿਰਮਾਣ ਅਧੀਨ ਤਿੰਨ ਨਵੇਂ ਕੈਂਪਾਂ ਦੇ ਕੰਮ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਨ੍ਹਾਂ ਸੀ-ਪਾਈਟ ਕੈਂਪਾਂ ਰਾਹੀਂ 2,58,760 ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿਚੋਂ 1,15,649 ਨੂੰ ਰੋਜ਼ਗਾਰ ਮਿਲ ਗਿਆ ਹੈ।
ਨੌਜਵਾਨਾਂ ਨੂੰ ਵੱਖ-ਵੱਖ ਰੱਖਿਆ ਬਲਾਂ ਲਈ ਸਿਖਲਾਈ ਦੇਣ ਤੋਂ ਇਲਾਵਾ, ਉਨ੍ਹਾਂ ਨੂੰ ਹੋਰ ਖੇਤਰਾਂ ਵਿਚ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਵੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਾਲ ਘੱਟੋ-ਘੱਟ 150 ਨੌਜਵਾਨਾਂ ਨੂੰ ਡਰੋਨ ਪਾਇਲਟ, 300 ਨੌਜਵਾਨਾਂ ਨੂੰ ਸੁਰੱਖਿਆ ਗਾਰਡ ਅਤੇ 150 ਨੂੰ ਜੇਸੀਬੀ/ਕਰੇਨ ਆਪਰੇਟਰ ਵਜੋਂ ਸਿਖਲਾਈ ਦਿੱਤੀ ਜਾਵੇਗੀ।