ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ’ਚ ਜਸ਼ਨ ਦਾ ਮਾਹੌਲ ਹੈ। ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਪੰਜਾਬ ‘ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਨਵਾਂਸ਼ਹਿਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਤਿਰੰਗਾ ਝੰਡਾ ਲਹਿਰਾਇਆ।
ਇਸ ਦੌਰਾਨ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ।
ਆਜ਼ਾਦੀ ਦਿਵਸ ਮੌਕੇ ਅੱਜ ਨਵਾਂ ਸ਼ਹਿਰ ਵਿਖੇ ਹੋ ਰਹੇ ਸਮਾਗਮ ‘ਚ ਭਾਗ ਲਿਆ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। #IndependenceDay pic.twitter.com/Y7nCTNR4kU
— Anmol Gagan Maan (@AnmolGaganMann) August 15, 2022