ਕੈਬਨਿਟ ਮੰਤਰੀ ਧਾਲੀਵਾਲ ਨੇ ਕੇਂਦਰੀ ਰਾਜ ਮੰਤਰੀ ਬਿੱਟੂ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ (ਮੰਗਲਵਾਰ) ਦਿੱਲੀ ਵਿਖੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ।
ਆਪ’ ਨੇ ਹਰਿਆਣਾ ‘ਚ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ || Haryana News
ਇਸ ਦੌਰਾਨ ਉਨ੍ਹਾਂ ਪੰਜਾਬ ਦੇ ਵਿਧਾਨ ਸਭਾ ਹਲਕੇ ਖਾਸ ਕਰਕੇ ਅਜਨਾਲਾ ਦੇ ਮੁੱਦੇ ਉਠਾਏ। ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ ਬੱਲੜ੍ਹਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਹਾਲੇ ਤੱਕ ਰੇਲਵੇ ਲਾਈਨ ਦਾ ਵਿਸਤਾਰ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਰੇਲ ਗੱਡੀ ਵਿੱਚ ਏਸੀ ਕੋਚਾਂ ਦਾ ਪ੍ਰਬੰਧ
ਇਸ ਦੇ ਨਾਲ ਹੀ ਫੌਜ ਨੂੰ ਵੀ ਇਸ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਸਬਾ ਰਮਦਾਸ ਦੇ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ ਬਾਬਾ ਬੁੱਢਾ ਸਾਹਿਬ ਰੱਖਿਆ ਜਾਵੇ। ਡੇਰਾ ਬਾਬਾ ਨਾਨਕ ਰੇਲ ਗੱਡੀ ਵਿੱਚ ਏਸੀ ਕੋਚਾਂ ਦਾ ਪ੍ਰਬੰਧ ਕੀਤਾ ਜਾਵੇ। ਮੀਟਿੰਗ ਤੋਂ ਬਾਅਦ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਮੰਤਰੀ ਨੇ ਉਨ੍ਹਾਂ ਨੂੰ ਸਾਰੇ ਮਾਮਲੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰਨ ਲਈ ਕਿਹਾ ਹੈ।