ਮੋਹਿੰਦਰ ਭਗਤ ਦੀ ਜਿੱਤ ‘ਤੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਵੰਡੇ ਲੱਡੂ
ਜਲੰਧਰ ਵੈਸਟ ਦੀਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਦੇ ਨਤੀਜੇ ਆਉਣ ਤੋਂ ਬਾਅਦ ਸਮੂਹ ਆਮ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਜਿਸ ਤਹਿਤ ਅੱਜ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵੱਲੋਂ ਆਪਣੇ ਪਿੰਡ ਕਟਾਰੂਚੱਕ ਵਿਖੇ ਵਰਕਰਾਂ ਨਾਲ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਭੰਗੜੇ ਪਾਏ ਗਏ।
ਇਹ ਵੀ ਪੜ੍ਹੋ ਜਲੰਧਰ ਉਪ ਚੋਣ ਵੋਟਾਂ ਦੀ ਗਿਣਤੀ: ‘ਆਪ’ ਉਮੀਦਵਾਰ 6 ਗੇੜਾਂ ਤੋਂ…
ਇਸ ਮੌਕੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ ਅਤੇ ਉਹਨਾਂ ਵੱਲੋਂ ਕੈਬਨਿਟ ਮੰਤਰੀ ਦਾ ਮਿੱਠਾ ਮੂੰਹ ਕਰਵਾਇਆ ਗਿਆ। ਇਸ ਮੌਕੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਹ ਆਮ ਆਦਮੀ ਪਾਰਟੀ ਦੀ ਬਹੁਤ ਵੱਡੀ ਜਿੱਤ ਹੈ ਅਤੇ ਲੋਕਾਂ ਨੇ ਆਮ ਆਦਮੀ ਪਾਰਟੀ ‘ਤੇ ਭਰੋਸਾ ਜਤਾਉਂਦੇ ਹੋਏ ਵੱਡੀ ਲੀਡ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੂੰ ਜੇਤੂ ਕਰਾਰ ਦਿੱਤਾ ਹੈ। ਉਹਨਾਂ ਨੇ ਇਸ ਮੌਕੇ ਲੋਕਾਂ ਦਾ ਧੰਨਵਾਦ ਕੀਤਾ ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਵਰਕਰ ਅਤੇ ਆਗੂ ਹਾਜ਼ਰ ਸਨ।