ਮੋਗਾ, 24 ਨਵੰਬਰ 2026 : ਪੰਜਾਬ ਦੇ ਜਿਲਾ ਮੋਗਾ (Moga District) ਦੇੇ ਪਿੰਡ ਨੱਥੂਵਾਲਾ ਜਦੀਦ ਵਿਖੇ ਆਯੋਜਿਤ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਕੈਬਨਿਟ ਮੰਤਰੀ (Cabinet Minister) ਵਲੋਂ ਲਿਆ ਗਿਆ ਹੈ ।
ਕੀ ਕਾਰਨ ਹੈ ਰੈਲੀ ਕਰਵਾਉਣ ਦਾ
ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਜੋ 26 ਨਵੰਬਰ ਨੂੰ ਆਮ ਆਦਮੀ ਪਾਰਟੀ (Aam Aadmi Party) ਵਲੋਂ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਖੁਸ਼਼ਹਾਲ ਪੰਜਾਬ ਰੈਲੀ ਕਰਵਾਈ ਜਾ ਰਹੀ ਹੈ ਦਾ ਮੁੱਖ ਕਾਰਨ ਵਿਧਾਨ ਸਭਾ ਚੋਣਾਂ ਪੰਜਾਬ-2027 ਹੈ । ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਇਸ ਦੌਰਾਨ ਸਮਾਗਮ ਵਾਲੀ ਥਾਂ `ਤੇ ਕੀਤੇ ਜਾ ਰਹੇ ਵੱਖ-ਵੱਖ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਪ੍ਰਬੰਧਕ ਟੀਮਾਂ ਨਾਲ ਗੱਲਬਾਤ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ।
ਕੀ ਆਖਿਆ ਕੈਬਨਿਟ ਮੰਤਰੀ ਨੇ
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ (Tarunpreet Singh Saund) ਨੇ ਕਿਹਾ ਕਿ ਇਹ ਰੈਲੀ ਪੰਜਾਬ ਲਈ ਇਤਿਹਾਸਕ ਹੋਣ ਜਾ ਰਹੀ ਹੈ । ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸਿ਼ਰਕਤ ਕਰਨਗੇ ਅਤੇ ਲੋਕਾਂ ਨੂੰ ਸੰਬੋਧਨ ਕਰਨਗੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਲਈ ਅਜਿਹੇ ਕੰਮ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ ।
ਕੇਂਦਰੀ ਏਜੰਸੀਆਂ ਦੀ ਸਰਗਰਮੀ ਬਦਲੇ ਦੀ ਰਾਜਨੀਤੀ ਹੈ : ਕੈਬਨਿਟ ਮੰਤਰੀ
ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀ ਜਾ ਰਾੀਆਂ ਕਾਰਵਾਈਆਂ ਨੂੰ ਬਦਲੇ ਦੀ ਰਾਜਨੀਤੀ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਆਖਿਆ ਕਿ ਜੇਕਰ ਇਹ ਕਾਰਵਾਈ ਤਿੰਨ-ਚਾਰ ਜਾਂ ਪੰਜ ਸਾਲ ਪਹਿਲਾਂ ਹੁੰਦੀ ਤਾਂ ਇਸ ਦਾ ਕੋਈ ਕਾਰਨ ਸਮਝ ਆਉਂਦਾ ਪਰ ਚੋਣਾਂ ਤੋਂ ਮਹਿਜ਼ ਦੋ ਮਹੀਨੇ ਪਹਿਲਾਂ ਕੇਂਦਰੀ ਏਜੰਸੀਆਂ ਦੀ ਸਰਗਰਮੀ ਬਦਲੇ ਦੀ ਰਾਜਨੀਤੀ ਹੈ।
ਕੀ ਦੋਸ਼ ਲਗਾਇਆ ਤਰੁਣਪ੍ਰੀਤ ਨੇ
ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰੀ ਏਜੰਸੀਆਂ ਦੀ ਵਰਤੋਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਪਣਾਇਆ ਗਿਆ ਇਹੋ ਤਰੀਕਾ ਹੁਣ ਪੰਜਾਬ ਵਿੱਚ ਦੁਹਰਾਉਣ ਦੀ ਕੋਸਿ਼ਸ਼ ਹੋ ਰਹੀ ਹੈ ਪਰ ਪੰਜਾਬ ਦੇ ਲੋਕ ਇਸ ਰਾਜਨੀਤੀ ਨੂੰ ਸਮਝਦੇ ਹਨ ।









