ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਨੇ ਵਿਸ਼ਵਕਰਮਾ ਮੰਦਰ ਵਿਖੇ ਰਾਜ ਪੱਧਰੀ ਪ੍ਰੋਗਰਾਮ ‘ਚ ਕੀਤੀ ਸ਼ਿਰਕਤ
ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਲੁਧਿਆਣਾ ਪਹੁੰਚੇ। ਉਨ੍ਹਾਂ ਇੱਥੇ ਜੀ.ਟੀ ਰੋਡ ਸਥਿਤ ਵਿਸ਼ਵਕਰਮਾ ਭਵਨ ਵਿਖੇ ਵਿਸ਼ਵਕਰਮਾ ਜਯੰਤੀ ਮੌਕੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਸੌਂਧ ਖੁਦ ਵੀ ਇੰਡਸਟਰੀ ਨਾਲ ਜੁੜੇ ਹੋਏ ਹਨ। ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਨੂੰ ਜਾਂਦਾ ਹੈ। ਵਿਸ਼ਵਵਿਆਪੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਹੋਇਆ ਹੈ। ਵਿਸ਼ਵਕਰਮਾ ਜੀ ਦੇ ਮੰਦਰ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।
ਇਹ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ || Punjab Politics
ਸੌਂਧ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਦੇ ਨੌਜਵਾਨਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਦੇ ਅਨੁਸਾਰ ਮਾਣ ਅਤੇ ਸਵੈ-ਮਾਣ ਵਾਲਾ ਜੀਵਨ ਬਤੀਤ ਕਰਨ ਦੇ ਯੋਗ ਬਣਾਉਣ ਦੇ ਉਦੇਸ਼ ਨਾਲ ਹੁਨਰ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।