ਕੈਨੇਡਾ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਜਾਂਚ ਵਧਾਈ

0
6

ਕੈਨੇਡਾ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਜਾਂਚ ਵਧਾਈ

ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਤਣਾਅ ਦਰਮਿਆਨ ਟਰੂਡੋ ਸਰਕਾਰ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਜਾਂਚ ਵਧਾ ਦਿੱਤੀ ਹੈ।ਇਸ ਕਾਰਨ ਯਾਤਰੀਆਂ ਨੂੰ ਹਵਾਈ ਅੱਡੇ ‘ਤੇ ਸਖ਼ਤ ਸੁਰੱਖਿਆ ਜਾਂਚਾਂ ‘ਚੋਂ ਲੰਘਣਾ ਪੈਂਦਾ ਹੈ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਮੁਤਾਬਕ ਅਧਿਕਾਰੀਆਂ ਨੇ ਸੁਰੱਖਿਆ ਜਾਂਚ ਵਧਾਉਣ ਦਾ ਕੋਈ ਕਾਰਨ ਨਹੀਂ ਦੱਸਿਆ ਹੈ।

ਯਾਤਰੀਆਂ ਨੂੰ ਟੈਸਟਿੰਗ ‘ਚ ਦੇਰੀ ਦਾ ਕਰਨਾ ਪੈ ਸਕਦਾ ਹੈ ਸਾਹਮਣਾ

ਕੈਨੇਡਾ ਦੀ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਹੋਰ ਸਾਵਧਾਨੀ ਵਰਤਣ ਲਈ ਉਨ੍ਹਾਂ ਦੀ ਸਰਕਾਰ ਨੇ ਯਾਤਰੀਆਂ ਦੀ ਸੁਰੱਖਿਆ ਜਾਂਚ ਵਧਾ ਦਿੱਤੀ ਹੈ। ਇਸ ਕਾਰਨ ਯਾਤਰੀਆਂ ਨੂੰ ਟੈਸਟਿੰਗ ‘ਚ ਦੇਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਚੱਬੇਵਾਲ ਦੀ ਜ਼ਿਮਨੀ ਚੋਣ: DC ਵੱਲੋਂ ਸ਼ਾਂਤਮਈ ਵੋਟਿੰਗ ਲਈ ਵੋਟਰਾਂ ਦਾ ਧੰਨਵਾਦ || Punjab News

ਜਿਕਰਯੋਗ ਹੈ ਕਿ ਪਿਛਲੇ ਮਹੀਨੇ ਖਾਲਿਸਤਾਨੀ ਅਤੇ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਨੇ 1 ਤੋਂ 19 ਨਵੰਬਰ ਤੱਕ ਏਅਰ ਇੰਡੀਆ ਦੀ ਯਾਤਰਾ ਨਾ ਕਰਨ ਦੀ ਚਿਤਾਵਨੀ ਦਿੱਤੀ ਸੀ। ਪੰਨੂ ਨੇ ਵੀਡੀਓ ਜਾਰੀ ਕਰਕੇ 1984 ਦੇ ਸਿੱਖ ਦੰਗਿਆਂ ਦਾ ਬਦਲਾ ਲੈਣ ਦੀ ਗੱਲ ਕੀਤੀ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਇਹ ਸੁਰੱਖਿਆ ਵਧਾ ਦਿੱਤੀ ਗਈ ਹੈ।
CATSA ਨੇ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਸੂਚਨਾ ਭੇਜ ਕੇ ਉਡਾਣ ਤੋਂ ਘੱਟੋ-ਘੱਟ ਚਾਰ ਘੰਟੇ ਪਹਿਲਾਂ ਹਵਾਈ ਅੱਡੇ ‘ਤੇ ਪਹੁੰਚਣ ਲਈ ਕਿਹਾ ਹੈ।

LEAVE A REPLY

Please enter your comment!
Please enter your name here