ਕੈਨੇਡਾ: ਐਬਸਫੋਰਡ ਵਿਚ ਮਈ ਮਹੀਨੇ ‘ਚ ਹੋਏ ਇੱਕ ਬਜ਼ੁਰਗ ਜੋੜੇ ਦੇ ਕਤਲ ਮਾਮਲੇ ਵਿਚ ਪੁਲਿਸ ਵੱਲੋਂ ਤਿੰਨ ਪੰਜਾਬੀ ਨੌਜਵਾਨਾਂ ਨੂੰ ਹਿਰਾਸਤ ਵਿਚ ਲੈਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਉਨ੍ਹਾਂ ਉਪਰ ਫਸਟ ਡਿਗਰੀ ਕਤਲ ਦੇ ਦੋਸ਼ ਲਾਏ ਗਏ ਹਨ।

ਐਬਸਫੋਰਡ ਪੁਲਿਸ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਕਤਲ ਕੀਤੇ ਜੋੜੇ ਦੀ ਪਛਾਣ ਐਬਟਸਫੋਰਡ ਦੀ ਰਹਿਣ ਵਾਲੀ 77 ਸਾਲਾ ਅਰਨੋਲਡ ਡੀ ਜੋਂਗ ਅਤੇ ਉਸ ਦੀ 76 ਸਾਲਾ ਪਤਨੀ ਜੋਏਨ ਡੀ ਜੋਂਗ ਵਜੋਂ ਹੋਈ ਸੀ, ਜਿਨ੍ਹਾਂ ਦੇ ਮ੍ਰਿਤਕ ਸਰੀਰ 9 ਮਈ 2022 ਨੂੰ ਐਬਸਫੋਰਡ ਦੇ ਆਰਕੇਡੀਅਨ ਵੇਅ ਦੇ 33600-ਬਲਾਕ ਵਿਚ ਉਨ੍ਹਾਂ ਦੀ ਰਿਹਾਇਸ਼ ਉੱਪਰ ਮਿਲੇ ਸੀ। ਪਤਾ ਲੱਗਿਆ ਹੈ ਕਿ ਉਹ ਇੱਕ ਲੋਕਲ ਟ੍ਰਕਿੰਗ ਕੰਪਨੀ ਦੇ ਮਾਲਕ ਸੀ।

16 ਦਸੰਬਰ ਨੂੰ ਆਈਹਿਟ ਦੇ ਜਾਂਚ ਅਧਿਕਾਰੀਆਂ ਨੇ ਐਬਟਸਫੋਰਡ ਪੁਲਿਸ ਦੀ ਟੀਮ ਨਾਲ ਮਿਲ ਕੇ ਇਸ ਦੋਹਰੇ ਕਤਲ ਲਈ ਤਿੰਨ ਸ਼ੱਕੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਿੰਨੇ ਪੰਜਾਬੀ ਨੌਜਵਾਨ ਹਨ ਅਤੇ ਤਿੰਨੇ ਹੀ ਸਰੀ ਦੇ ਰਹਿਣ ਵਾਲੇ ਹਨ ਜਿਨ੍ਹਾਂ ਵਿਚ 20 ਸਾਲਾ ਗੁਰਕਰਨ ਸਿੰਘ, 22 ਸਾਲਾ ਅਭਿਜੀਤ ਸਿੰਘ ਅਤੇ 22 ਸਾਲਾ ਖੁਸ਼ਵੀਰ ਤੂਰ ਸ਼ਾਮਲ ਹਨ। ਇਨ੍ਹਾਂ ਤਿੰਨਾਂ ਖਿਲਾਫ ਪਹਿਲੇ ਦਰਜੇ ਦੇ ਕਤਲ ਦੇ ਦੋ ਦੋ ਦੋਸ਼ ਲਗਾਏ ਲਾਏ ਗਏ ਹਨ।

ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੇ ਬੁਲਾਰੇ ਸਾਰਜੈਂਟ ਟਿਮੋਥੀ ਪਿਰੋਟੀ ਨੇ ਕਿਹਾ ਕਿ 20 ਸਾਲਾ ਗੁਰਕਰਨ ਸਿੰਘ, 22 ਸਾਲਾ ਅਭਿਜੀਤ ਸਿੰਘ ਅਤੇ 22 ਸਾਲਾ ਖੁਸ਼ਵੀਰ ਤੂਰ ਨੂੰ ਸ਼ੁੱਕਰਵਾਰ ਨੂੰ ਸਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

LEAVE A REPLY

Please enter your comment!
Please enter your name here