ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ 65 ਲੱਖ ਰੁਪਏ ਦੇ ਸਟਰੀਟ ਲਾਈਟਾਂ ਦੇ ਘਪਲੇ ਵਿਚ ਵਿਜੀਲੈਂਸ ਵਿਭਾਗ ਨੇ ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰਕੇ ਉਨ੍ਹਾਂ ’ਤੇ ਕੇਸ ਦਰਜ ਕੀਤਾ ਸੀ। ਹਾਈਕੋਰਟ ਨੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ।
ਹਾਈਕੋਰਟ ਦੇ ਇਸ ਫ਼ੈਸਲੇ ਨਾਲ ਜਿੱਥੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਮਿਲੀ ਹੈ, ਉਥੇ ਹੀ ਹਲਕੇ ਦੇ ਕਾਂਗਰਸੀਆਂ ਵਲੋਂ ਵੀ ਜਿੱਥੇ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ।









