ਵਾਪਰਿਆ ਭਿਆਨਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ

0
21

ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਨਵੇਂ ਸਾਲ ‘ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ‘ਚੋਂ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।

ਪੁਲਿਸ ਮੁਤਾਬਕ ਇਹ ਹਾਦਸਾ ਹਨੂੰਮਾਨਗੜ੍ਹ ਜ਼ਿਲੇ ਦੇ ਪੱਲੂ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਬਿਸਰਾਸਰ ‘ਚ ਦੇਰ ਰਾਤ ਵਾਪਰਿਆ। ਇੱਥੇ ਦੇਰ ਰਾਤ ਟਰੱਕ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ।

ਇਹ ਵੀ ਪੜ੍ਹੋ: ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ! LPG ਗੈਸ ਸਿਲੰਡਰ ਹੋਇਆ ਮਹਿੰਗਾ

ਇਸ ਹਾਦਸੇ ‘ਚ ਕਾਰ ‘ਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਰਾਹਗੀਰਾਂ ਦੀ ਸੂਚਨਾ ‘ਤੇ ਪੱਲੂ ਪੁਲਿਸ ਉਥੇ ਪਹੁੰਚ ਗਈ। ਬਾਅਦ ‘ਚ ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਪੱਲੂ ਹਸਪਤਾਲ ਪਹੁੰਚਾਇਆ। ਹਸਪਤਾਲ ‘ਚ ਦੋ ਜ਼ਖਮੀਆਂ ਦੀ ਵੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਪਲਟ ਗਿਆ ਅਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਪੱਲੂ ਪੁਲਿਸ ਮੁਤਾਬਕ ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਕਾਰ ਵਿਚ ਸਵਾਰ ਵਿਅਕਤੀ ਵਿਚ ਹੀ ਫਸ ਗਏ ਸਨ। ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਬਾਹਰ ਕੱਢਿਆ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਬਿਸਰਾਸਰ ਪਿੰਡ ਦੇ ਰਹਿਣ ਵਾਲੇ ਸਨ।

 

LEAVE A REPLY

Please enter your comment!
Please enter your name here