ਮੁੰਬਈ ‘ਚ ਵਾਪਰਿਆ ਵੱਡਾ ਹਾਦਸਾ, ਕਈ ਵਾਹਨਾਂ ਨਾਲ ਟਕਰਾਈ ਕਾਰ, 5 ਲੋਕਾਂ ਦੀ ਮੌਤ

0
89

ਮੁੰਬਈ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ ‘ਤੇ ਬੁੱਧਵਾਰ ਤੜਕੇ ਇਕ ਕਾਰ ਸੜਕ ‘ਤੇ ਖੜ੍ਹੀਆਂ ਤਿੰਨ ਕਾਰਾਂ ਅਤੇ ਇਕ ਐਂਬੂਲੈਂਸ ਨਾਲ ਟਕਰਾ ਗਈ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਪੱਛਮੀ ਉਪਨਗਰ ਦੇ ਬਾਂਦਰਾ ਨੂੰ ਦੱਖਣ ਮੁੰਬਈ ਦੇ ਵਰਲੀ ਨਾਲ ਜੋੜਨ ਵਾਲੇ ਲਿੰਕ ਪੁਲ ‘ਤੇ ਵਾਪਰਿਆ ਸੀ ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਚਾਰ ਦਹਿਸ਼ਤਗਰਦ ਕੀਤੇ ਢੇਰ

ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਇਸ ਹਾਦਸੇ ‘ਚ ਲੋਕਾਂ ਦੀ ਮੌਤ ਹੋਣ ‘ਤੇ ਸੋਗ ਜ਼ਾਹਰ ਕੀਤਾ। ਪੀ.ਐੱਮ.ਓ. ਨੇ ਟਵੀਟ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਵਾਲੇ ਤੋਂ ਕਿਹਾ,”ਮੁੰਬਈ ‘ਚ ਬਾਂਦਰਾ-ਵਰਲੀ ਸੀ ਲਿੰਕ ‘ਤੇ ਹੋਏ ਹਾਦਸੇ ‘ਚ ਲੋਕਾਂ ਦੀ ਮੌਤ ਹੋਣ ਤੋਂ ਦੁਖ਼ੀ ਹਾਂ। ਸੋਗ ਪੀੜਤ ਪਰਿਵਾਰ ਦੇ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ। ਮੈਂ ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।”

ਪੁਲਿਸ ਅਧਿਕਾਰੀ ਅਨੁਸਾਰ ਹਾਦਸੇ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਪਹਿਲੇ ਇਕ ਕਾਰ ਪੁਲ ‘ਤੇ ਬਣੇ ਡਿਵਾਈਡਰ ਨਾਲ ਟਕਰਾ ਗਈ, ਜਿਸ ਤੋਂ ਬਾਅਦ ਉਸ ਦੀ ਮਦਦ ਲਈ ਇਕ ਐਂਬੂਲੈਂਸ ਭੇਜੀ ਗਈ। ਉਨ੍ਹਾਂ ਦੱਸਿਆ ਕਿ 2 ਹੋਰ ਕਾਰ ਡਰਾਈਵਰਾਂ ਨੇ ਮਦਦ ਕਰਨ ਲਈ ਆਪਣੇ ਵਾਹਨ ਰੋਕੇ। ਅਧਿਕਾਰੀ ਨੇ ਦੱਸਿਆ ਕਿ ਇਸੇ ਦੌਰਾਨ ਪਿੱਛਿਓਂ ਆ ਰਹੀ ਇਕ ਹੋਰ ਕਾਰ ਨੇ ਸੜਕ ‘ਤੇ ਖੜ੍ਹੀਆਂ ਤਿੰਨੋਂ ਕਾਰਾਂ ਅਤੇ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਦਿੱਲੀ ਵਾਸੀਆਂ ਨੂੰ ਦਿੱਤੀ ਵੱਡੀ ਰਾਹਤ

ਉਨ੍ਹਾਂ ਦੱਸਿਆ ਕਿ 13 ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ‘ਚੋਂ 5 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ 6 ਜ਼ਖ਼ਮੀਆਂ ਦਾ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਜਾਰੀ ਹੈ। ਉਨ੍ਹਾਂ ਦੱਸਿਆ ਕਿ 2 ਹੋਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਤੋਂ ਬਾਅਦ ਘਰ ਜਾਣ ਦੀ ਮਨਜ਼ੂਰੀ ਦੇ ਦਿੱਤੀ ਗਈ।

LEAVE A REPLY

Please enter your comment!
Please enter your name here