ਕਲਰਕ ਦੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਹਾਸਲ ਕੀਤੇ ਲੱਖਾਂ ਰੁਪਏ, ਮੁਕੱਦਮਾ ਦਰਜ
ਲੁਧਿਆਣਾ : ਨਗਰ ਨਿਗਮ ਦੇ ਅਧਿਕਾਰੀਆਂ ਨਾਲ ਨੇੜਤਾ ਹੋਣ ਦੀ ਗੱਲ ਆਖ ਕੇ ਕੇ ਇੱਕ ਵਿਅਕਤੀ ਨੇ ਫਿਲੌਰ ਦੇ ਪਿੰਡ ਮਸਾਣੀ ਦੀ ਰਹਿਣ ਵਾਲੀ ਕਿਰਨਦੀਪ ਨੂੰ ਠੱਗੀ ਦਾ ਸ਼ਿਕਾਰ ਬਣਾਇਆ। ਮੁਲਜ਼ਮ ਨੇ ਲੜਕੀ ਕੋਲੋਂ ਨਗਰ ਨਿਗਮ ਵਿੱਚ ਕਲਰਕ ਦੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ 4 ਲੱਖ 17 ਹਜਾਰ ਰੁਪਏ ਹਾਸਿਲ ਕਰ ਲਏ । ਇਸ ਮਾਮਲੇ ਵਿੱਚ ਪੜਤਾਲ ਤੋਂ ਬਾਅਦ ਥਾਣਾ ਦੁਗਰੀ ਦੀ ਪੁਲਿਸ ਨੇ ਪਿੰਡ ਮਸਾਣੀ ਦੀ ਰਹਿਣ ਵਾਲੀ ਕਿਰਨਦੀਪ ਦੀ ਸ਼ਿਕਾਇਤ ‘ਤੇ ਦੁਗਰੀ ਦੇ ਵਾਸੀ ਬਿੰਦਰ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੰਦਿਆਂ ਕਿਰਨਦੀਪ ਨੇ ਦੱਸਿਆ ਕਿ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਇੱਕ ਨੌਕਰੀ ਦੀ ਤਲਾਸ਼ ਵਿੱਚ ਸੀ।
ਅੰਮ੍ਰਿਤਸਰ ਤੋਂ ਸ਼ੰਭੂ ਸਰਹੱਦ ਤੱਕ ਟਰੈਕਟਰ ਮਾਰਚ
ਇਸੇ ਦੌਰਾਨ ਲੁਧਿਆਣਾ ਦੇ ਦੁਗਰੀ ਇਲਾਕੇ ਦਾ ਰਹਿਣ ਵਾਲਾ ਬਿੰਦਰ ਇੱਕ ਵਾਕਫ਼ ਵਿਅਕਤੀ ਦੇ ਜਰੀਏ ਉਸਦੇ ਸੰਪਰਕ ਵਿੱਚ ਆਇਆ । ਮੁਲਜਮ ਨੇ ਆਖਿਆ ਕਿ ਉਸਦੀ ਨਗਰ ਨਿਗਮ ਦੇ ਵੱਡੇ ਅਧਿਕਾਰੀਆਂ ਨਾਲ ਚੰਗੀ ਜਾਣ ਪਛਾਣ ਹੈ। ਨਗਰ ਨਿਗਮ ਵਿੱਚ ਕਲਰਕ ਦੀ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਮੁਲਜਮ ਨੇ ਲੜਕੀ ਕੋਲੋਂ 4 ਲੱਖ 17 ਹਜਾਰ ਰੁਪਏ ਹਾਸਿਲ ਕਰ ਲਏ। ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਮੁਲਜ਼ਮ ਨੇ ਨਾ ਤਾਂ ਲੜਕੀ ਨੂੰ ਨੌਕਰੀ ਲਗਵਾਈ ਅਤੇ ਨਾ ਹੀ ਰਕਮ ਵਾਪਸ ਕੀਤੀ । ਇਸ ਮਾਮਲੇ ਵਿੱਚ ਪੜਤਾਲ ਤੋਂ ਬਾਅਦ ਥਾਣਾ ਦੁਗਰੀ ਦੀ ਪੁਲਿਸ ਨੇ ਬਿੰਦਰ ਦੇ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਜਾਂਚ ਅਧਿਕਾਰੀ ਗੌਰਵ ਚੰਦੇਲ ਨੇ ਦੱਸਿਆ ਕਿ ਮੁਲਜਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।