ਗੋਲਡੀ ਬਰਾੜ ਦੱਸ ਕੇ ਕਾਰੋਬਾਰੀ ਕੋਲੋਂ ਮੰਗੀ ਫਿਰੌਤੀ, ਅਣਪਛਾਤੇ ਵਿਅਕਤੀ ਦੇ ਖਿਲਾਫ ਕੇਸ ਦਰਜ
ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਗੋਲਡੀ ਬਰਾੜ ਦੱਸ ਕੇ ਲੁਧਿਆਣਾ ਦੇ ਇਕ ਕਾਰੋਬਾਰੀ ਕੋਲੋਂ ਫਿਰੌਤੀ ਦੀ ਮੰਗ ਕੀਤੀ। ਇਸ ਮਾਮਲੇ ਸਬੰਧੀ ਗਲੀ ਨੰਬਰ 17 ਮੁਹੱਲਾ ਜਨਤਾ ਨਗਰ ਦੇ ਰਹਿਣ ਵਾਲੇ ਅੰਕਿਤ ਕੁਮਾਰ ਨੇ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਲੋਹੜੀ ਵਾਲੇ ਦਿਨ ਉਹ ਆਪਣੇ ਘਰ ਮੌਜੂਦ ਸੀ, ਇਸੇ ਦੌਰਾਨ ਉਸ ਨੂੰ ਵਿਦੇਸ਼ੀ ਨੰਬਰ ਤੋਂ ਵੋਇਸ ਕਾਲ ਅਤੇ ਵਟਸਐਪ ਮੈਸੇਜ ਆਉਣੇ ਸ਼ੁਰੂ ਹੋਏ।
ਅੰਮ੍ਰਿਤਪਾਲ ਦੀ ਨਵੀਂ ਸਿਆਸੀ ਪਾਰਟੀ ਦਾ ਹੋਇਆ ਐਲਾਨ
ਕਾਲਰ ਨੇ ਖੁਦ ਨੂੰ ਗੈਂਗਸਟਰ ਗੋਲਡੀ ਬਰਾੜ ਦੱਸਿਆ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਜਬਰੀ ਵਸੂਲੀ ਕਰਨ ਦੀ ਕੋਸ਼ਿਸ਼ ਕੀਤੀ। ਉਧਰੋਂ ਇਸ ਮਾਮਲੇ ‘ਚ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਅੰਕਿਤ ਕੁਮਾਰ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀ ਦੇ ਖਿਲਾਫ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।