CBSE ਨੇ ਵਿਦਿਆਰਥੀਆਂ ਲਈ ਮਨੋਵਿਗਿਆਨਕ ਕਾਊਂਸਲਿੰਗ ਦੀ ਸਹੂਲਤ ਕੀਤੀ ਸ਼ੁਰੂ

0
77

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਮਹੀਨੇ ਭਾਵ ਫਰਵਰੀ ਤੋਂ ਦੇਸ਼ ਭਰ ਵਿੱਚ ਸ਼ੁਰੂ ਹੋਣ ਜਾ ਰਹੀਆਂ ਹਨ। ਜਿਸ ਲਈ ਵਿਦਿਆਰਥੀ ਪੂਰੇ ਜੋਸ਼ ਨਾਲ ਤਿਆਰੀਆਂ ‘ਚ ਲੱਗੇ ਹੋਏ ਹਨ। ਇਸ ਸਮੇਂ ਦੌਰਾਨ ਵਿਦਿਆਰਥੀ ਅਕਸਰ ਪ੍ਰੀਖਿਆਵਾਂ ਨੂੰ ਲੈ ਕੇ ਵਾਧੂ ਤਣਾਅ ਵਿਚ ਰਹਿੰਦੇ ਹਨ। ਜਿਸ ਨਾਲ ਉਨ੍ਹਾਂ ਦੀਆਂ ਤਿਆਰੀਆਂ ਪ੍ਰਭਾਵਿਤ ਹੁੰਦੀਆਂ ਹਨ।

ਵਿਦਿਆਰਥੀਆਂ ਦੀਆਂ ਇਨ੍ਹਾਂ ਸਮੱਸਿਆਵਾਂ ਦੇ ਮੱਦੇਨਜ਼ਰ, CBSE ਨੇ 1 ਜਨਵਰੀ ਤੋਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਮਨੋਵਿਗਿਆਨਕ ਕਾਊਂਸਲਿੰਗ ਦੀ ਸਹੂਲਤ ਸ਼ੁਰੂ ਕੀਤੀ ਹੈ। CBSE ਦੁਆਰਾ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਨੋਵਿਗਿਆਨਕ ਕਾਉਂਸਲਿੰਗ ਮੁਫ਼ਤ ਦਿੱਤੀ ਜਾਵੇਗੀ।

ਹੈਲਪਲਾਈਨ ਦੀ ਮਦਦ ਨਾਲ ਵਿਦਿਆਰਥੀ ਪ੍ਰੀਖਿਆ ਦੀ ਤਿਆਰੀ, ਸਮਾਂ ਪ੍ਰਬੰਧਨ ਅਤੇ ਤਣਾਅ ਮੁਕਤ ਹੋਣ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। ਇਹ ਸਹੂਲਤ ਸੋਮਵਾਰ ਤੋਂ ਸ਼ਨੀਵਾਰ ਸਵੇਰੇ 9:30 ਵਜੇ ਤੋਂ ਸ਼ਾਮ 5:30 ਵਜੇ ਤੱਕ ਹੈਲਪਲਾਈਨ ‘ਤੇ ਉਪਲਬਧ ਹੋਵੇਗੀ। ਇਸ ਸਾਲ CBSE ਨਾਲ ਸਬੰਧਤ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਕੁੱਲ 65 ਪ੍ਰਿੰਸੀਪਲ, ਸਿਖਲਾਈ ਪ੍ਰਾਪਤ ਕਾਉਂਸਲਰ, ਵਿਸ਼ੇਸ਼ ਅਧਿਆਪਕ ਅਤੇ ਮਨੋਵਿਗਿਆਨੀ ਵਿਦਿਆਰਥੀਆਂ ਦੇ ਪ੍ਰੀਖਿਆ ਨਾਲ ਸਬੰਧਤ ਪ੍ਰਸ਼ਨਾਂ ਦੇ ਉੱਤਰ ਦੇਣਗੇ।

LEAVE A REPLY

Please enter your comment!
Please enter your name here