ਕੇਂਦਰ ਸਰਕਾਰ ਨੇ ਚੀਨ ਅਤੇ ਹੋਰ ਦੇਸ਼ਾਂ ਦੁਆਰਾ ਵਿਕਸਤ 348 ਮੋਬਾਈਲ ਐਪਸ ਦੀ ਪਛਾਣ ਕੀਤੀ ਹੈ ਅਤੇ ਉਨ੍ਹਾਂ ‘ਤੇ ਪਾਬੰਦੀ ਲਗਾਈ  ਹੈ ਜੋ ਉਪਭੋਗਤਾਵਾਂ ਦੀ ਜਾਣਕਾਰੀ ਇਕੱਠੀ ਕਰ ਰਹੇ ਸਨ ਅਤੇ ਇਸਨੂੰ ਦੇਸ਼ ਤੋਂ ਬਾਹਰ ਸਥਿਤ ਸਰਵਰਾਂ ਨੂੰ ਅਣਅਧਿਕਾਰਤ ਤਰੀਕੇ ਨਾਲ ਭੇਜ ਰਹੇ ਸਨ। ਇਹ ਜਾਣਕਾਰੀ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਲੋਕ ਸਭਾ ਵਿੱਚ ਰੋਡਮਲ ਨਗਰ ਵੱਲੋਂ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਦਿੱਤੀ।

ਮੈਂਬਰ ਨੇ ਪੁੱਛਿਆ ਸੀ ਕਿ ਕੀ ਸਰਕਾਰ ਨੇ ਦੇਸ਼ ਤੋਂ ਬਾਹਰ ਸੂਚਨਾ ਭੇਜਣ ਵਾਲੇ ਕਿਸੇ ਐਪ ਦੀ ਪਛਾਣ ਕੀਤੀ ਹੈ ਅਤੇ ਜੇਕਰ ਅਜਿਹੀ ਕੋਈ ਐਪ ਪਾਈ ਜਾਂਦੀ ਹੈ ਤਾਂ ਕੀ ਉਨ੍ਹਾਂ ‘ਤੇ ਪਾਬੰਦੀ ਲਗਾਈ ਗਈ ਹੈ। ਜਵਾਬ ਵਿੱਚ, ਮੰਤਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਿਹੀਆਂ 348 ਐਪਾਂ ਦੀ ਪਛਾਣ ਕੀਤੀ ਹੈ ਅਤੇ ਮੰਤਰਾਲੇ ਦੀ ਬੇਨਤੀ ‘ਤੇ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਇਨ੍ਹਾਂ ਸਾਰੀਆਂ ਐਪਲੀਕੇਸ਼ਨਾਂ ਨੂੰ ਬਲਾਕ ਕਰ ਦਿੱਤਾ ਹੈ।

ਮੰਤਰੀ ਨੇ ਕਿਹਾ ਕਿ ਅਜਿਹਾ ਡਾਟਾ ਟਰਾਂਸਮਿਸ਼ਨ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ, ਭਾਰਤ ਦੀ ਰੱਖਿਆ ਅਤੇ ਰਾਜ ਦੀ ਸੁਰੱਖਿਆ ਦੀ ਉਲੰਘਣਾ ਕਰਦਾ ਹੈ। ਚੰਦਰਸ਼ੇਖਰ ਨੇ ਕਿਹਾ ਕਿ ਇਹ ਐਪਸ ਚੀਨ ਸਮੇਤ ਵੱਖ-ਵੱਖ ਦੇਸ਼ਾਂ ਵੱਲੋਂ ਵਿਕਸਿਤ ਕੀਤੇ ਗਏ ਹਨ।

LEAVE A REPLY

Please enter your comment!
Please enter your name here