ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦੀਵਾਲੀ ਦਾ ਤੋਹਫਾ ! ਹਾੜੀ ਦੀਆਂ ਫਸਲਾਂ ਦੀ MSP ‘ਚ ਕੀਤਾ ਵਾਧਾ

0
42

ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਕਣਕ, ਦਾਲਾਂ, ਜੌਂ ਅਤੇ ਛੋਲਿਆਂ ਸਮੇਤ ਹੋਰ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ ‘ਚ ਵਾਪਰੀ ਵੱਡੀ ਘਟਨਾ, ਬੇਰਹਿਮ ਵਿਅਕਤੀ ਨੇ ਪਤਨੀ, ਦੋ ਬੱਚਿਆਂ ਤੇ ਸੱਸ-ਸਹੁਰੇ ਨੂੰ…

ਕਣਕ ਦੇ ਭਾਅ ਵਿੱਚ 110 ਰੁਪਏ, ਜੌਂ ਵਿੱਚ 100 ਰੁਪਏ, ਛੋਲਿਆਂ ਵਿੱਚ 105 ਰੁਪਏ ਅਤੇ ਮਸੂਰ ਦਾਲ ਵਿੱਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਹਨਾਂ ਤੋਂ ਇਲਾਵਾ ਰਾਈ ਅਤੇ ਸਰ੍ਹੋਂ ‘ਤੇ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ। ਸੂਰਜਮੁਖੀ ‘ਤੇ 209 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ।

ਦੱਸ ਦੇਈਏ ਕਿ MSP ਕਮੇਟੀ ਨੇ ਹਾੜੀ ਦੀਆਂ 6 ਫਸਲਾਂ ਲਈ MSP ਨੂੰ 9 ਫੀਸਦੀ ਤੱਕ ਵਧਾਉਣ ਦੀ ਸਿਫਾਰਿਸ਼ ਕੀਤੀ ਸੀ। ਇਸ ਤੋਂ ਬਾਅਦ ਖੇਤੀਬਾੜੀ ਮੰਤਰਾਲੇ ਨੇ ਵੀ ਇਨ੍ਹਾਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦੀ ਸਿਫ਼ਾਰਸ਼ ਕੀਤੀ ਅਤੇ ਕੇਂਦਰੀ ਮੰਤਰੀ ਮੰਡਲ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ।

ਇਹ ਵੀ ਪੜ੍ਹੋ: ਤਰਨਤਾਰਨ ‘ਚ ਫਿਰ ਦਿਖਿਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ

ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਇਹ ਵੱਡਾ ਕਦਮ ਚੁੱਕਿਆ ਹੈ। ਇੱਕ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਾੜੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਫੈਸਲਾ 2018-19 ਦੇ ਬਜਟ ਦੇ ਐਲਾਨ ਨੂੰ ਪੂਰਾ ਕਰਨ ਲਈ ਲਿਆ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਪੂਰੇ ਭਾਰਤ ਵਿੱਚ ਉਤਪਾਦਨ ਲਾਗਤ ਦਾ 1.5 ਗੁਣਾ ਤੈਅ ਕੀਤਾ ਜਾਣਾ ਹੈ। ਸਰਕਾਰ ਨੇ ਕਿਹਾ ਕਿ ਖਾਣ ਵਾਲੇ ਤੇਲ ‘ਤੇ 11,040 ਕਰੋੜ ਰੁਪਏ ਦਾ ਰਾਸ਼ਟਰੀ ਮਿਸ਼ਨ- ਪਾਮ ਆਇਲ (NMEO-OP) ਖਾਣ ਵਾਲੇ ਤੇਲ ਦੇ ਘਰੇਲੂ ਉਤਪਾਦਨ ਨੂੰ ਵਧਾਉਣ ਅਤੇ ਆਯਾਤ ‘ਤੇ ਨਿਰਭਰਤਾ ਘਟਾਉਣ ਵਿੱਚ ਮਦਦ ਕਰੇਗਾ।

LEAVE A REPLY

Please enter your comment!
Please enter your name here