ਕੇਂਦਰ ਸਰਕਾਰ ਪੰਜਾਬ-ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਨ ਕਰੇਗੀ ਐਕੁਆਇਰ, ਜ਼ਮੀਨ ਮਾਲਕਾਂ ਨੂੰ ਮਿਲੇਗਾ 5 ਗੁਣਾ ਪੈਸਾ || Punjab-Haryana News

0
99
Central government will acquire land of 321 villages of Punjab-Haryana, land owners will get 5 times money

ਕੇਂਦਰ ਸਰਕਾਰ ਪੰਜਾਬ-ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਨ ਕਰੇਗੀ ਐਕੁਆਇਰ, ਜ਼ਮੀਨ ਮਾਲਕਾਂ ਨੂੰ ਮਿਲੇਗਾ 5 ਗੁਣਾ ਪੈਸਾ

ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ। ਹੁਣ ਸਰਵੇਖਣ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇਖਣ ਦਾ ਕੰਮ ਦੋਵਾਂ ਰਾਜਾਂ ਵਿੱਚ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਬੁਲੇਟ ਟਰੇਨ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ਵਿੱਚ ਪੂਰਾ ਕਰੇਗੀ।

ਇਕ ਵਾਰ ‘ਚ ਕਰੀਬ 750 ਯਾਤਰੀ ਕਰ ਸਕਣਗੇ ਸਫਰ

ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ ‘ਤੇ ਰੁਕੇਗੀ। ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਰਫਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਸ ਤੋਂ ਇਲਾਵਾ ਇਕ ਵਾਰ ‘ਚ ਕਰੀਬ 750 ਯਾਤਰੀ ਇਸ ਟਰੇਨ ‘ਚ ਸਫਰ ਕਰ ਸਕਣਗੇ। ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਕੁੱਲ 343 ਪਿੰਡਾਂ ਤੋਂ ਜ਼ਮੀਨ ਐਕੁਆਇਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਤੇ ਚੰਡੀਗੜ੍ਹ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਪੰਜਾਬ ਦੇ ਕੁੱਲ 186 ਪਿੰਡਾਂ ਦੀ ਜ਼ਮੀਨ ਕਰੇਗੀ ਐਕੁਆਇਰ

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਪੰਜਾਬ ਦੇ ਕੁੱਲ 186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ। ਇਸ ਵਿੱਚ ਮੁਹਾਲੀ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਿਹਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਜ਼ਿਲ੍ਹੇ ਦੇ ਇੱਕ-ਇੱਕ ਪਿੰਡ ਸ਼ਾਮਲ ਹਨ। ਨਵੀਂ ਰੇਲਵੇ ਲਾਈਨ ਦੇ ਦਾਇਰੇ ਵਿੱਚ ਆਉਂਦੇ ਪਿੰਡਾਂ ਦੇ ਕਿਸਾਨਾਂ ਨਾਲ IIMR ਏਜੰਸੀ ਦੀ ਤਰਫੋਂ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਨੂੰ ਜ਼ਮੀਨ ਲਈ ਹਰੇਕ ਪਿੰਡ ਦੇ ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਦਿੱਤਾ ਜਾਵੇਗਾ। ਇਸ ਸਬੰਧੀ ਕੇਂਦਰੀ ਅਤੇ ਰੇਲਵੇ ਅਧਿਕਾਰੀਆਂ ਵੱਲੋਂ ਵੱਡੇ ਪੱਧਰ ’ਤੇ ਸਰਵੇਖਣ ਕੀਤਾ ਜਾ ਰਿਹਾ ਹੈ।

 

 

 

 

 

 

LEAVE A REPLY

Please enter your comment!
Please enter your name here