ਲੋਨ ਧੋਖਾਧੜੀ ਮਾਮਲੇ ‘ਚ ਚੰਦਾ ਕੋਚਰ ਤੇ ਦੀਪਕ ਕੋਚਰ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

0
32

ਮੁੰਬਈ ਹਾਈਕੋਰਟ ਨੇ ICICI ਬੈਂਕ-ਵੀਡੀਓਕਾਨ ਲੋਨ ਧੋਖਾਧੜੀ ਮਾਮਲੇ ‘ਚ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਚੰਦਾ ਕੋਚਰ ਅਤੇ ਉਸ ਦੇ ਪਤੀ ਦੀਪਕ ਕੋਚਰ ਨੂੰ ਨਿਆਂਇਕ ਹਿਰਾਸਤ ਤੋਂ ਰਿਹਾਅ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹਾਈ ਕੋਰਟ ਨੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ICICI ਬੈਂਕ ਦੀ ਸਾਬਕਾ CEO ਚੰਦਾ ਕੋਚਰ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ- ਉਸ ਦੀ ਗ੍ਰਿਫ਼ਤਾਰੀ ਕਾਨੂੰਨ ਮੁਤਾਬਕ ਨਹੀਂ ਹੈ।

ਅਦਾਲਤ ਨੇ ICICI ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਅਤੇ ਦੀਪਕ ਕੋਚਰ ਨੂੰ 1-1 ਲੱਖ ਰੁਪਏ ਦੀ ਨਕਦ ਜ਼ਮਾਨਤ ‘ਤੇ ਰਿਹਾਅ ਕਰਨ ਦੀ ਇਜਾਜ਼ਤ ਦਿੱਤੀ। ਪਰ CBI ਵੱਲੋਂ ਉਨ੍ਹਾਂ ਦੀ ਰਿਹਾਈ ਦਾ ਵਿਰੋਧ ਕੀਤਾ ਗਿਆ ਹੈ। ਦੱਸ ਦਈਏ ਕਿ ICICI ਬੈਂਕ-ਵੀਡੀਓਕਾਨ ਲੋਨ ਧੋਖਾਧੜੀ ਮਾਮਲੇ ਵਿੱਚ CBI ਨੇ ਕੋਚਰ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਵੀਡੀਓਕਾਨ ਦੇ ਪ੍ਰਮੋਟਰ ਵੇਣੂਗੋਪਾਲ ਧੂਤ ਨੂੰ ਵੀ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਤਿੰਨੋਂ ਨਿਆਇਕ ਹਿਰਾਸਤ ਵਿੱਚ ਹਨ।

ਇਹ ਵੀ ਪੜ੍ਹੋ : ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ‘ਚ ਬੋਲੇ ਪੀਐੱਮ ਮੋਦੀ, ਗਲੋਬਲ ਮੰਚ ‘ਤੇ ਸੁਣੀ ਜਾ ਰਹੀ…

ਇਸ ਮਾਮਲੇ ਸਬੰਧੀ ਕੋਚਰ ਜੋੜੇ ਦੇ ਵਕੀਲ ਨੇ ਕਿਹਾ ਕਿ ਅਦਾਲਤ ਨੇ ਉਨ੍ਹਾਂ ਨੂੰ ਇਸ ਆਧਾਰ ‘ਤੇ ਜ਼ਮਾਨਤ ਦਿੱਤੀ ਕਿ ਚੰਦਾ ਕੋਚਰ ਅਤੇ ਉਸ ਦੇ ਪਤੀ ਦੀਪਕ ਕੋਚਰ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਸੀ ਕਿਉਂਕਿ ਕੋਚਰ ਜੋੜਾ ਧਾਰਾ 41ਏ ਤਹਿਤ ਜਾਰੀ ਨੋਟਿਸ ਦੀ ਪਾਲਣਾ ਕਰਦਿਆਂ CBI ਸਾਹਮਣੇ ਪੇਸ਼ ਹੋਇਆ ਸੀ। ਉਨ੍ਹਾਂ ਕਿਹਾ ਕਿ CBI ਵੱਲੋਂ ਕਿਸੇ ਵੀ ਸਥਿਤੀ ਦਾ ਮੁਕਾਬਲਾ ਨਹੀਂ ਕੀਤਾ ਗਿਆ। ਜਿਸ ਕਾਰਨ ਉਸ ਨੂੰ ਜ਼ਮਾਨਤ ਮਿਲ ਗਈ।

ਦੋਸ਼ਾਂ ਮੁਤਾਬਕ ICICI ਬੈਂਕ ਦੀ ਸਾਬਕਾ CEO ਚੰਦਾ ਕੋਚਰ ਨੇ ਬੈਂਕ ਦੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਵੀਡੀਓਕਾਨ ਗਰੁੱਪ ਨੂੰ 3,250 ਕਰੋੜ ਰੁਪਏ ਦਾ ਕਰਜ਼ਾ ਦਿੱਤਾ ਸੀ। ਵੀਡੀਓਕਾਨ ਸਮੂਹ ਨੂੰ ICICI ਬੈਂਕ ਤੋਂ ਕਰਜ਼ਾ ਮਿਲਣ ਤੋਂ ਬਾਅਦ ਧੂਤ ਨੇ ਕਥਿਤ ਤੌਰ ‘ਤੇ 2012 ਵਿੱਚ ਨਿਊਪਾਵਰ ਰੀਨਿਊਏਬਲਜ਼ ਪ੍ਰਾਈਵੇਟ ਲਿਮਟਿਡ (NRPL) ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਸੀ। ਇਹ ਫਰਮ ਚੰਦਾ ਕੋਚਰ ਦੇ ਪਤੀ ਦੀਪਕ ਕੋਚਰ ਅਤੇ ਦੋ ਰਿਸ਼ਤੇਦਾਰਾਂ ਦੇ ਨਾਲ ਧੂਤ ਨੇ ICICI ਤੋਂ ਕਰਜ਼ਾ ਲੈਣ ਤੋਂ ਛੇ ਮਹੀਨੇ ਬਾਅਦ ਸ਼ੁਰੂ ਕੀਤੀ ਸੀ।

LEAVE A REPLY

Please enter your comment!
Please enter your name here