ਅਦਾਲਤ ਵੱਲੋਂ MLA ਬਲਜਿੰਦਰ ਕੌਰ ਨੂੰ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

0
2359

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ ਵਿੱਚ ਵਾਰੰਟ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਸਨ। ਇੰਨਾ ਹੀ ਨਹੀਂ ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ ਪਰ ਫਿਰ ਵੀ ਵਿਧਾਇਕਾ ਅਦਾਲਤ ‘ਚ ਪੇਸ਼ ਨਹੀਂ ਹੋਏ ਤਾਂ ਹੁਣ ਗੈਰ-ਜ਼ਮਾਨਤੀ ਵਾਰੰਟ ਨਿਕਲ ਆਏ ਹਨ।

ਇਹ ਵੀ ਪੜ੍ਹੋ: ਰਾਜਿੰਦਰਾ ਹਸਪਤਾਲ ਚੋਂ ਕੈਦੀ ਹੋਇਆ ਫਰਾਰ

ਦੱਸ ਦਈਏ ਕਿ ਸੈਕਟਰ-3 ਥਾਣੇ ਦੀ ਪੁਲਿਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਆਗੂ ਤੇ ਵਿਧਾਇਕ ਸ਼ਾਮਲ ਹਨ। ਇਨ੍ਹਾਂ ਖ਼ਿਲਾਫ਼ ਧਾਰਾ 147, 149, 332, 353 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ

ਇਨ੍ਹਾਂ ‘ਚੋਂ ਕਈਆਂ ਨੇ ਤਾਂ ਪਹਿਲਾਂ ਹੀ ਅਦਾਲਤ ਤੋਂ ਅਗਾਊਂ ਜ਼ਮਾਨਤ ਲੈ ਲਈ ਹੈ,ਜਦੋਂ ਕਿ ਬਲਜਿੰਦਰ ਕੌਰ ਅਦਾਲਤ ਵਿੱਚ ਪੇਸ਼ ਨਹੀਂ ਹੋਏ।ਘਟਨਾ ਜਨਵਰੀ 2020 ਦੀ ਹੈ। ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਗਰਮਾਇਆ ਹੋਇਆ ਸੀ। ‘ਆਪ’ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ ਸੀ।

LEAVE A REPLY

Please enter your comment!
Please enter your name here