Chandigarh Mayor Election : AAP ਤੇ Congress ਵਿਚਾਲੇ ਹੋਇਆ ਗਠਜੋੜ

0
95

ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਮੇਅਰ ਚੋਣਾਂ ਤੋਂ ਪਹਿਲਾਂ ਗਠਜੋੜ ਹੋ ਗਿਆ ਹੈ। ਇਸ ਦੀ ਪੁਸ਼ਟੀ ਸਾਬਕਾ ਮੰਤਰੀ ਤੇ ਚੰਡੀਗੜ੍ਹ ਦੇ ਸਾਬਕਾ ਐਮਪੀ ਤੇ ਸੀਨੀਅਰ ਕਾਂਗਰਸੀ ਲੀਡਰ ਪਵਨ ਬਾਂਸਲ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਚ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੋ ਗਿਆ ਹੈ।

18 ਜਨਵਰੀ ਨੂੰ ਹੋਣ ਵਾਲੀਆਂ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਕਾਂਗਰਸ ਅਤੇ ‘ਆਪ’ ਸਾਂਝੇ ਤੌਰ ‘ਤੇ ਲੜਨਗੀਆਂ। ਆਮ ਆਦਮੀ ਪਾਰਟੀ ਮੇਅਰ ਦੇ ਅਹੁਦੇ ਲਈ ਚੋਣ ਲੜੇਗੀ। ਜਦੋਂਕਿ ਕਾਂਗਰਸ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ‘ਤੇ ਚੋਣ ਲੜੇਗੀ।ਚੰਡੀਗੜ੍ਹ ਮੇਅਰ ਚੋਣਾਂ ਵਿੱਚ ਕੁੱਲ 35 ਕੌਂਸਲਰ ਵੋਟ ਪਾਉਣਗੇ।

LEAVE A REPLY

Please enter your comment!
Please enter your name here