Chandigarh MC has not deducted the challan Punjab CM residence: ਨਗਰ ਨਿਗਮ ਚੰਡੀਗੜ੍ਹ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਨੂੰ ਕੂੜੇ ਸਬੰਧੀ ਜਾਰੀ ਕੀਤੇ ਚਲਾਨ ਬਾਰੇ ਮੀਡੀਆ ਰਿਪੋਰਟਾਂ ਬੇਬੁਨਿਆਦ ਅਤੇ ਤੱਥਾਂ ਤੋਂ ਕੋਹਾਂ ਦੂਰ ਹਨ। ਦੱਸ ਦਈਏ ਕਿ ਬੀਤੇ ਦਿਨੀ ਮੁੱਖ ਮੰਤਰੀ ਨਿਵਾਸ ਦਾ ਚਲਾਨ ਕੱਟੇ ਜਾਣ ਨੂੰ ਲੈ ਕੇ ਖਬਰ ਸਾਹਮਣੇ ਆਈ ਸੀ ਜੋ ਕਿ ਸਹੀ ਜਾਣਕਾਰੀ ਨਹੀਂ ਸੀ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਰਿਹਾਇਸ਼ ਸਬੰਧੀ ਅਜਿਹਾ ਕੋਈ ਚਲਾਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸੈਕਟਰ 2 ਸਥਿਤ ਮਕਾਨ ਨੰਬਰ 7 ਦਾ ਚਲਾਨ ਜਾਰੀ ਕੀਤਾ ਗਿਆ ਹੈ, ਜੋ ਕਿ ਇਸ ਵੇਲੇ ਪੈਰਾ ਮਿਲਟਰੀ ਫੋਰਸ ਕੋਲ ਹੈ ਅਤੇ ਇਸ ਦਾ ਮੁੱਖ ਮੰਤਰੀ ਨਾਲ ਕਿਸੇ ਤਰ੍ਹਾਂ ਦਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਦੇ ਚਲਾਨ ਸਬੰਧੀ ਸਾਰੀਆਂ ਖ਼ਬਰਾਂ ਪੂਰੀ ਤਰ੍ਹਾਂ ਗਲਤ ਅਤੇ ਗੁਮਰਾਹਕੁਨ ਹਨ।