ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਜਾਰੀ ॥ Today News

0
59

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਜਾਰੀ

ਚੰਡੀਗੜ੍ਹ ਨਗਰ ਨਿਗਮ ਦੀ 336ਵੀਂ ਮੀਟਿੰਗ ਅੱਜ ਮੰਗਲਵਾਰ ਨੂੰ ਹੋ ਰਹੀ ਹੈ। ਇਹ ਮੀਟਿੰਗ ਮੇਅਰ ਕੁਲਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਚੰਡੀਗੜ੍ਹ ‘ਆਪ’ ਆਗੂ ਅਤੇ ਸਾਬਕਾ ਮੇਅਰ ਪ੍ਰਦੀਪ ਛਾਬੜਾ ਦਾ ਮੀਟਿੰਗ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਸਮਾਂ ਪਹਿਲਾਂ ਦੇਹਾਂਤ ਹੋ ਗਿਆ। ਜਿਸ ਲਈ ਸਦਨ ‘ਚ 2 ਮਿੰਟ ਦਾ ਮੌਨ ਰੱਖਿਆ ਗਿਆ। 7 ਅਜੰਡੇ ਪਾਸ ਕੀਤੇ ਗਏ ਹਨ।

ਐਮਪੀ ਤਿਵਾੜੀ ਪਹਿਲੀ ਵਾਰ ਨਗਰ ਨਿਗਮ ਦੀ ਮੀਟਿੰਗ ਵਿੱਚ ਹਿੱਸਾ ਲੈਣਗੇ। ਕਿਉਂਕਿ ਪਿਛਲੇ ਮਹੀਨੇ 8 ਜੂਨ ਨੂੰ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਨਹੀਂ ਚੁੱਕੀ ਸੀ। ਇਸ ਕਾਰਨ ਉਹ ਇਸ ਮੀਟਿੰਗ ਦਾ ਹਿੱਸਾ ਨਹੀਂ ਬਣ ਸਕੇ।

ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਜਾਰੀ ॥ Today News

ਨਗਰ ਨਿਗਮ ਦੀ ਮੀਟਿੰਗ ਵਿੱਚ ਬਿਜਲੀ ਅਤੇ ਪਾਣੀ ਦੇ ਮੁੱਦੇ ’ਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਆਪੋ-ਆਪਣੇ ਤਰਕ ਦਿੱਤੇ। ਆਮ ਆਦਮੀ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਸੱਤਾਧਾਰੀ ਪਾਰਟੀ ਨੇ ਸ਼ਹਿਰ ਦੇ ਲੋਕਾਂ ਨੂੰ 20 ਹਜ਼ਾਰ ਲੀਟਰ ਮੁਫ਼ਤ ਪਾਣੀ ਦੇਣ ਦਾ ਪ੍ਰਸਤਾਵ ਪਾਸ ਕੀਤਾ ਸੀ।

ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਸ਼ਹਿਰ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਪਰ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ 20 ਹਜ਼ਾਰ ਲੀਟਰ ਪਾਣੀ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਬਿਜਲੀ ਅਤੇ ਪਾਣੀ ਦੀਆਂ ਨਵੀਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋ ਗਈਆਂ ਹਨ। ਅਜਿਹੇ ‘ਚ ਅੱਜ ਦੋਵੇਂ ਪਾਰਟੀਆਂ ਇਸ ਮਾਮਲੇ ‘ਤੇ ਹੰਗਾਮਾ ਕਰ ਸਕਦੀਆਂ ਹਨ।

LEAVE A REPLY

Please enter your comment!
Please enter your name here