ਚੰਡੀਗੜ੍ਹ ‘ਚ ਤਾਪਮਾਨ 2 ਡਿਗਰੀ ਹੋਇਆ ਡਾਊਨ, 4 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ

0
133

ਚੰਡੀਗੜ੍ਹ ‘ਚ ਤਾਪਮਾਨ 2 ਡਿਗਰੀ ਹੋਇਆ ਡਾਊਨ, 4 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਹੁਣ ਇਹ ਤਾਪਮਾਨ ਹੌਲੀ-ਹੌਲੀ ਘਟਣਾ ਸ਼ੁਰੂ ਹੋ ਜਾਵੇਗਾ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਸੀ। ਜੋ ਅਜੇ ਵੀ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਹੈ।

ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਵੀ ਆਮ ਨਾਲੋਂ 1.4 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਨੇ 6 ਜੂਨ ਤੱਕ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹੇਗਾ।

ਇਹ ਵੀ ਪੜ੍ਹੋ; ਘਰੇਲੂ ਕਲੇਸ਼ ਤੋਂ ਦੁਖੀ ਹੋਏ ਨੌਜਵਾਨ ਨੇ ਵਿਦੇਸ਼ ‘ਚ ਕੀਤੀ ਜੀਵਨਲੀਲਾ…

ਭਲਕੇ 4 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ 5 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਹਿ ਸਕਦਾ ਹੈ। 6 ਜੂਨ ਨੂੰ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ।

ਮੌਸਮ ਵਿਭਾਗ ਮੁਤਾਬਕ 4 ਜੂਨ ਤੋਂ ਪੱਛਮੀ ਗੜਬੜੀ ਸਰਗਰਮ ਹੋਵੇਗੀ। ਇਸ ਵੈਸਟਰਨ ਡਿਸਟਰਬੈਂਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ। ਇਸ ਕਾਰਨ ਲੋਕਾਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਹੈ। 4 ਜੂਨ ਨੂੰ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਵੀ 5 ਅਤੇ 6 ਜੂਨ ਨੂੰ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 41.7 ਡਿਗਰੀ ਸੈਲਸੀਅਸ ਰਿਹਾ। ਇਸ ‘ਚ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ। ਟ੍ਰਾਈ ਸਿਟੀ ਵਿੱਚ ਪੰਚਕੂਲਾ ਦਾ ਤਾਪਮਾਨ ਸਭ ਤੋਂ ਘੱਟ ਰਿਹਾ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।

LEAVE A REPLY

Please enter your comment!
Please enter your name here